20-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-10-2026

ਲਾਇਨਜ਼ ਕਲੱਬ ਪਠਾਨਕੋਟ ਮੇਨ ਵਲੋਂ ਰਮਾ ਚੋਪੜਾ ਕਾਲਜ ਦੀਆਂ ਵਿਦਿਆਰਥਣਾਂ ਨੂੰ ਟ੍ਰੈਫਿਕ ਨਿਯਮਾਂ ਪ੍ਰਤੀ ਕੀਤਾ ਜਾਗਰੂਕ

ਪਠਾਨਕੋਟ, 19 ਅਕਤੂਬਰ (ਸੰਧੂ)-ਲਾਇਨਜ਼ ਕਲੱਬ ਪਠਾਨਕੋਟ ਮੇਨ ਵਲੋਂ ਪ੍ਰਧਾਨ ਵਿਜੇ ਵਰਮਾ ਦੇ ਨਿਰਦੇਸ਼ਾਂ ਅਨੁਸਾਰ ਸ੍ਰੀਮਤੀ ਰਮਾ ਚੋਪੜਾ ਕਾਲਜ ਵਿਖੇ ਟ੍ਰੈਫਿਕ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ । ਇਸ ਮੌਕੇ ਟ੍ਰੈਫਿਕ ਏ.

Ad Position 21
No active advertisement
ਅਜੀਤ ਡੈਸਕ 20-10-2026
ਪਠਾਨਕੋਟ, 19 ਅਕਤੂਬਰ (ਸੰਧੂ)-ਲਾਇਨਜ਼ ਕਲੱਬ ਪਠਾਨਕੋਟ ਮੇਨ ਵਲੋਂ ਪ੍ਰਧਾਨ ਵਿਜੇ ਵਰਮਾ ਦੇ ਨਿਰਦੇਸ਼ਾਂ ਅਨੁਸਾਰ ਸ੍ਰੀਮਤੀ ਰਮਾ ਚੋਪੜਾ ਕਾਲਜ ਵਿਖੇ ਟ੍ਰੈਫਿਕ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ । ਇਸ ਮੌਕੇ ਟ੍ਰੈਫਿਕ ਏ.ਐਸ.ਆਈ. ਪ੍ਰਦੀਪ ਕੁਮਾਰ, ਟ੍ਰੈਫਿਕ ਮਾਰਸ਼ਲ ਵਿਜੇ ਪਾਸੀ ਅਤੇ ਟ੍ਰੈਫਿਕ ਕਰਮਚਾਰੀ ਸੀਮਾ ਨੇ ਵਿਦਿਆਰਥਣਾਂ ਨੂੰ ਟ੍ਰੈਫਿਕ ਨਿਯਮਾਂ ਦੀ ਪਾਲਣਾ ਕਰਨ ਲਈ ਪ੍ਰੇਰਿਤ ਕੀਤਾ । ਉਨ੍ਹਾਂ ਹੈਲਮੈਂਟ ਪਹਿਨਣ, ਸੀਟ ਬੈਲਟ ਲਗਾਉਣ, ਵਾਹਨ ਚਲਾਉਂਦੇ ਸਮੇਂ ਮੋਬਾਈਲ ਦੀ ਵਰਤੋਂ ਨਾ ਕਰਨ ਤੇ ਨਿਰਧਾਰਿਤ ਗਤੀ ਸੀਮਾ ਦੀ ਪਾਲਣਾ ਕਰਨ ਦੀ ਮਹੱਤਤਾ ਬਾਰੇ ਦੱਸਿਆ । ਇਸ ਮੌਕੇ ਕਾਲਜ ਦੀ ਪ੍ਰਿੰਸੀਪਲ ਡਾ: ਪ੍ਰਿਯੰਕਾ ਚੁੱਘ ਨੇ ਟ੍ਰੈਫਿਕ ਮਾਰਸ਼ਲ ਵਿਜੇ ਪਾਸੀ ਅਤੇ ਏ.ਐਸ.ਆਈ. ਪ੍ਰਦੀਪ ਕੁਮਾਰ ਨੂੰ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ । ਵਿਜੇ ਪਾਸੀ ਨੇ ਦੱਸਿਆ ਕਿ ਵਿਦਿਆਰਥਣਾਂ ਦੀ ਸਹੂਲਤ ਲਈ ਕਾਲਜ ਵਿਚ ਜਲਦ ਹੀ ਡਰਾਈਵਿੰਗ ਲਾਇਸੈਂਸ ਬਣਾਉਣ ਸਬੰਧੀ ਵਿਸ਼ੇਸ਼ ਕੈਂਪ ਲਗਾਇਆ ਜਾਵੇਗਾ । ਇਸ ਮੌਕੇ ਅਧਿਆਪਕਾ ਰਿੰਕੀ ਬਾਲਾ, ਰੀਤੀ ਮਹਾਜਨ, ਮਨੋਜ ਗੁਪਤਾ, ਦੀਪਿਕਾ, ਨੀਤੂ, ਖੁਸ਼ੀ ਸਮੇਤ ਹੋਰ ਅਧਿਆਪਕ ਵੀ ਹਾਜ਼ਰ ਸਨ ।
Ad Position 22
No active advertisement
ਪਿਛਲੀ ਖ਼ਬਰ ਚੀਫ਼ ਖ਼ਾਲਸਾ ਦੀਵਾਨ ਦੀ ਧਰਮ ਪ੍ਰਚਾਰ ਕਮੇਟੀ ਵਲੋਂ ਜ਼ੋਨ ਪੱਧਰੀ ਕੀਰਤਨ ਗਾਇਨ ਮੁਕਾਬਲੇ ਕਰਵਾਏ ਅਗਲੀ ਖ਼ਬਰ ਕਰਾਟੇ ਮੁਕਾਬਲੇ ’ਚ ਅਰਨਵ ਨੇ ਸੋਨ ਤਗਮਾ ਜਿੱਤ ਕੇ ਪਠਾਨਕੋਟ ਦਾ ਨਾਂਅ ਕੀਤਾ ਰੌਸ਼ਨ
Ad Position 24