20-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-10-2026

ਕਿਸਾਨ ਪਰਾਲੀ ਨੂੰ ਅੱਗ ਨਾ ਲਾ ਕੇ ਇਸ ਦੀ ਸੁਚੱਜੀ ਸਾਂਭ-ਸੰਭਾਲ ਕਰਨ-ਐੱਸ. ਡੀ. ਐੱਮ.

ਡੇਰਾ ਬਾਬਾ ਨਾਨਕ, 20 ਅਕਤੂਬਰ (ਹੀਰਾ ਸਿੰਘ ਮਾਂਗਟ)-ਪਰਾਲੀ ਨੂੰ ਅੱਗ ਲਗਾਉਣ ਦੀਆਂ ਘਟਨਾਵਾਂ ਰੋਕਣ ਲਈ ਉਪ ਮੰਡਲ ਮੈਜਿਸਟ੍ਰੇਟ ਡੇਰਾ ਬਾਬਾ ਨਾਨਕ ਲਛਮਣ ਸਿੰਘ ਵਲੋਂ ਬਲਾਕ ਕੋਆਰਡੀਨੇਟਰਜ਼ ਤੇ ਕਲੱਸਟਰ ਅਫ਼ਸਰਾਂ ਨਾਲ ਆਪਣੇ ਦਫ਼ਤਰ ਵਿਖੇ ਇਕ ਅਹਿਮ ਮੀਟਿੰਗ ਕੀਤੀ ਗਈ। ਉਨ੍ਹਾਂ ਸੰਬੰਧਿਤ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਹੋਇਆਂ ਕਿਹਾ ਕਿ ਉਹ ਆਪਣੇ ਨੋਡਲ ਅਫ਼ਸਰਾਂ ਨੂੰ ਨਾਲ ਲੈ ਕੇ ਕਿਸਾਨਾਂ ਨਾਲ ਪਿੰਡਾਂ ’ਚ ਰਾਬਤਾ ਕਾਇਮ ਕਰਨ ਤੇ ਪਰਾਲੀ ਪ੍ਰਬੰਧਨ ਸਬੰਧੀ ਜਾਗਰੂਕ ਕਰਨ।

Ad Position 21
No active advertisement
ਐਸ.ਡੀ.ਐੱਮ. ਲਛਮਣ ਸਿੰਘ ਝੋਨੇ ਦੀ ਪਰਾਲੀ ਸੰਬੰਧੀ ਅਧਿਕਾਰੀਆਂ ਨਾਲ ਮੀਟਿੰਗ ਕਰਦੇ ਹੋਏ। ਤਸਵੀਰ : ਹੀਰਾ ਸਿੰਘ ਮਾਂਗਟ 21-10-2026
ਡੇਰਾ ਬਾਬਾ ਨਾਨਕ, 20 ਅਕਤੂਬਰ (ਹੀਰਾ ਸਿੰਘ ਮਾਂਗਟ)-ਪਰਾਲੀ ਨੂੰ ਅੱਗ ਲਗਾਉਣ ਦੀਆਂ ਘਟਨਾਵਾਂ ਰੋਕਣ ਲਈ ਉਪ ਮੰਡਲ ਮੈਜਿਸਟ੍ਰੇਟ ਡੇਰਾ ਬਾਬਾ ਨਾਨਕ ਲਛਮਣ ਸਿੰਘ ਵਲੋਂ ਬਲਾਕ ਕੋਆਰਡੀਨੇਟਰਜ਼ ਤੇ ਕਲੱਸਟਰ ਅਫ਼ਸਰਾਂ ਨਾਲ ਆਪਣੇ ਦਫ਼ਤਰ ਵਿਖੇ ਇਕ ਅਹਿਮ ਮੀਟਿੰਗ ਕੀਤੀ ਗਈ। ਉਨ੍ਹਾਂ ਸੰਬੰਧਿਤ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਹੋਇਆਂ ਕਿਹਾ ਕਿ ਉਹ ਆਪਣੇ ਨੋਡਲ ਅਫ਼ਸਰਾਂ ਨੂੰ ਨਾਲ ਲੈ ਕੇ ਕਿਸਾਨਾਂ ਨਾਲ ਪਿੰਡਾਂ ’ਚ ਰਾਬਤਾ ਕਾਇਮ ਕਰਨ ਤੇ ਪਰਾਲੀ ਪ੍ਰਬੰਧਨ ਸਬੰਧੀ ਜਾਗਰੂਕ ਕਰਨ। ਉਨ੍ਹਾਂ ਕਿਹਾ ਕਿ ਪਰਾਲੀ ਸਾੜਨ ਦੀਆਂ ਘਟਨਾਵਾਂ ਰੋਕਣ ਲਈ ਚੱਲ ਰਹੀ ਵਿਸ਼ੇਸ਼ ਮੁਹਿੰਮ ਤਹਿਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਵੀ ਟੀਮਾਂ ਬਣਾ ਕੇ ਫ਼ੀਲਡ ’ਚ ਰਹਿਣ ਦੀ ਹਦਾਇਤ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਵਲੋਂ ਪਿੰਡਾਂ ’ਚ ਪਰਾਲੀ ਪ੍ਰਬੰਧਨ ਸਬੰਧੀ ਸਿਖਲਾਈ ਕੈਂਪ ਲਗਾਉਣ ਤੋਂ ਇਲਾਵਾ ਸਰਕਾਰ ਵਲੋਂ ਸਬਸਿਡੀ ਅਧੀਨ ਵੱਡੀ ਪੱਧਰ ’ਤੇ ਕਿਸਾਨਾਂ ਨੂੰ ਅਤਿ-ਅਧੁਨਿਕ ਖੇਤੀ ਮਸ਼ੀਨਰੀ ਮੁਹੱਈਆ ਕਰਵਾਈ ਗਈ ਹੈ। ਇਸ ਲਈ ਕਿਸਾਨਾਂ ਨੂੰ ਝੋਨੇ ਦੀ ਰਹਿੰਦ-ਖੂੰਹਦ ਖੇਤਾਂ ’ਚ ਵਾਹ ਕੇ ਜ਼ਮੀਨ ਦੀ ਉਪਜਾਊ ਸ਼ਕਤੀ ਵਧਾਉਣੀ ਚਾਹੀਦੀ ਹੈ। ਐਸ.ਡੀ.ਐਮ. ਲਛਮਣ ਸਿੰਘ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਕਿਸੇ ਵੀ ਸੂਰਤ ’ਚ ਖੇਤਾਂ ’ਚ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਉਣ। ਉਨ੍ਹਾਂ ਸਪੱਸ਼ਟ ਕੀਤਾ ਕਿ ਖੇਤਾਂ ’ਚ ਪਰਾਲੀ ਨੂੰ ਅੱਗ ਲਗਾਉਣ ਵਾਲਿਆਂ ਵਿਰੁੱਧ ਕਾਨੂੰਨੀ ਕਾਰਵਾਈ ਅਮਲ ’ਚ ਲਿਆਂਦੀ ਜਾਵੇਗੀ। ਇਸ ਮੌਕੇ ਡਾ. ਸੁਖਬੀਰ ਸਿੰਘ ਸੰਧੂ ਬਲਾਕ ਖੇਤੀਬਾੜੀ ਅਫ਼ਸਰ ਡੇਰਾ ਬਾਬਾ ਨਾਨਕ, ਨਾਇਬ ਤਹਿਸੀਲਦਾਰ ਕੁਲਵੰਤ ਸਿੰਘ, ਸਰਬਜੀਤ ਸਿੰਘ ਰੀਡਰ ਤੇ ਤਰਲੋਚਨ ਸਿੰਘ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਪੰਜਾਬ ਦੌਰੇ ਦਾ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਨੇ ਕੀਤਾ ਡਟਵਾਂ ਵਿਰੋਧ ਅਗਲੀ ਖ਼ਬਰ ਨਸ਼ੇ ਦਾ ਸੇਵਨ ਕਰਦਾ ਨੌਜਵਾਨ ਕਾਬੂ
Ad Position 24