ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਪੰਜਾਬ ਦੌਰੇ ਦਾ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਨੇ ਕੀਤਾ ਡਟਵਾਂ ਵਿਰੋਧ
ਘੁਮਾਣ, 20 ਅਕਤੂਬਰ (ਬੰਮਰਾਹ)-ਦੇਸ਼ ਦੇ ਗ੍ਰਹਿ ਮੰਤਰੀ ਮਿਤ ਸ਼ਾਹ ਦੀ ਗੁਰਦਾਸਪੁਰ ਦੇ ਪਿੰਡ ਮਾੜੀ ਪੰਨੂਆ ਦੀ ਫੇਰੀ ਦੌਰਾਨ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵਲੋਂ ਭਾਰੀ ਵਿਰੋਧ ਕੀਤਾ ਗਿਆ। ਇਸ ਦੌਰਾਨ ਬਟਾਲਾ ਤੋਂ ਸ਼੍ਰੀ ਹਰਗੋਬਿੰਦਪੁਰ ਰੋਡ ਜਾਮ ਕਰਕੇ ਕਿਸਾਨ ਜਥੇਬੰਦੀਆਂ ਨੇ ਭਾਰੀ ਰੋਸ ਪ੍ਰਦਰਸ਼ਨ ਕੀਤਾ।
ਘੁਮਾਣ, 20 ਅਕਤੂਬਰ (ਬੰਮਰਾਹ)-ਦੇਸ਼ ਦੇ ਗ੍ਰਹਿ ਮੰਤਰੀ ਮਿਤ ਸ਼ਾਹ ਦੀ ਗੁਰਦਾਸਪੁਰ ਦੇ ਪਿੰਡ ਮਾੜੀ ਪੰਨੂਆ ਦੀ ਫੇਰੀ ਦੌਰਾਨ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵਲੋਂ ਭਾਰੀ ਵਿਰੋਧ ਕੀਤਾ ਗਿਆ। ਇਸ ਦੌਰਾਨ ਬਟਾਲਾ ਤੋਂ ਸ਼੍ਰੀ ਹਰਗੋਬਿੰਦਪੁਰ ਰੋਡ ਜਾਮ ਕਰਕੇ ਕਿਸਾਨ ਜਥੇਬੰਦੀਆਂ ਨੇ ਭਾਰੀ ਰੋਸ ਪ੍ਰਦਰਸ਼ਨ ਕੀਤਾ। ਇਸ ਮੌਕੇ ਸੂਬਾ ਆਗੂ ਹਰਵਿੰਦਰ ਸਿੰਘ ਮਸਾਣੀਆਂ ਦੀ ਅਗਵਾਈ ਹੇਠ ਕਿਸਾਨ ਚੀਮਾ ਖੁੱਡੀ ਗੁਰਦੁਆਰਾ ਸਾਹਿਬ ਵਿਖੇ ਇਕੱਤਰ ਹੋ ਕੇ ਵੱਡੇ ਕਾਫਲੇ ਦੇ ਰੂਪ ’ਚ ਅੱਗੇ ਵਧੇ ਤੇ ਪੁਲਿਸ ਦੀਆਂ ਰੋਕਾਂ ਲੰਘ ਕੇ ਸ੍ਰੀ ਹਰਗੋਬਿੰਦਪੁਰ ਪਹੁੰਚੇ। ਪੁਲਿਸ ਵਲੋਂ ਸਥਿਤੀ ਨੂੰ ਸੰਭਾਲਦਿਆਂ ਕਿਸਾਨਾਂ ਦੀ ਪ੍ਰਸ਼ਾਸਨ ਨਾਲ ਮੀਟਿੰਗ ਕਰਵਾਉਣ ਦਾ ਭਰੋਸਾ ਦਿੱਤਾ ਗਿਆ, ਪਰ ਗੁੱਸੇ ’ਚ ਆਏ ਕਿਸਾਨਾਂ ਨੇ ਸ੍ਰੀ ਹਰਗੋਬਿੰਦਪੁਰ-ਬਟਾਲਾ ਰੋਡ ਜਾਮ ਕਰਕੇ ਆਪਣਾ ਰੋਸ ਪ੍ਰਗਟਾਇਆ। ਜਥੇਬੰਦੀ ਦੇ ਆਗੂਆਂ ਨੇ ਕਿਹਾ ਕਿ 14 ਮਹੀਨੇ ਕਿਸਾਨ ਦਿੱਲੀ ਦੀਆਂ ਬਰੂਹਾਂ ’ਤੇ ਬੈਠੇ ਰਹੇ ਤੇ ਅਮਿਤ ਸ਼ਾਹ ਨੇ ਕਿਸਾਨਾਂ ਦੀ ਕੋਈ ਸਾਰ ਨਹੀਂ ਲਈ ਤੇ ਕਿਸਾਨਾਂ-ਮਜ਼ਦੂਰਾਂ ਲਈ ਇਕ ਵੀ ਲਫਜ਼ ਮੂੰਹ ਵਿਚੋਂ ਨਹੀਂ ਕੱਢਿਆ। ਅੱਜ ਨਸ਼ੇ ਦੇ ਮੁੱਦੇ ’ਤੇ ਰਾਜਨੀਤੀ ਕਰਨ ਲਈ ਪੰਜਾਬ ਦੌਰੇ ਕੀਤੇ ਜਾ ਰਹੇ ਹਨ। ਕਿਸਾਨਾਂ ਤੇ ਮਜ਼ਦੂਰਾਂ ਦੇ ਹੱਕਾਂ ਦੀ ਆਵਾਜ਼ ਨੂੰ ਦਬਾਇਆ ਨਹੀਂ ਜਾ ਸਕਦਾ, ਜਦੋਂ ਤੱਕ ਕਿਸਾਨਾਂ ਦੇ ਮਸਲਿਆਂ ਦਾ ਢੁਕਵਾਂ ਹੱਲ ਨਹੀਂ ਹੁੰਦਾ, ਸੰਘਰਸ਼ ਜਾਰੀ ਰਹੇਗਾ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਹਰਭਜਨ ਸਿੰਘ, ਜ਼ਿਲ੍ਹਾ ਪ੍ਰੈੱਸ ਸਕੱਤਰ ਗੁਰਪ੍ਰੀਤ ਸਿੰਘ ਨਾਨੋਵਾਲ, ਰਛਪਾਲ ਸਿੰਘ ਭਰਥ, ਝਿਰਮਲ ਸਿੰਘ ਬੱਜੂਮਾਨ, ਮਾਸਟਰ ਗੁਰਜੀਤ ਸਿੰਘ ਬੱਲੜਵਾਲ, ਸਤਨਾਮ ਸਿੰਘ ਮਧਰਾ, ਬਲਦੇਵ ਸਿੰਘ ਪੰਡੋਰੀ, ਨਿਸ਼ਾਨ ਸਿੰਘ ਮੇਹੜੇ, ਕਵਲਜੀਤ ਸਿੰਘ, ਗੁਰਪ੍ਰੀਤ ਸਿੰਘ ਖਾਨਪੁਰ, ਹਰਚਰਨ ਸਿੰਘ, ਹਰਦੀਪ ਸਿੰਘ, ਹਜੂਰ ਸਿੰਘ, ਬਲਵਿੰਦਰ ਮੰਡ, ਪ੍ਰੈੱਸ ਸਕੱਤਰ ਬਲਦੇਵ ਸਿੰਘ ਕੋਟਲਾ ਆਦਿ ਹਾਜ਼ਰ ਸਨ।