ਪੰਜਾਬ ’ਚ ਝੋਨੇ ਦੀ ਖੇਤੀ ਛੱਡਣਾ ਕਿਸਾਨਾਂ ਲਈ ਆਸਾਨ ਨਹੀਂ-ਤੁਸ਼ਾਰ ਮਿਨਹਾਸ
ਪਠਾਨਕੋਟ, 21 ਅਕਤੂਬਰ (ਸੁਮਿਤ/ਸੰਧੂ)-ਪੰਜਾਬ ’ਚ ਝੋਨੇ ਦੀ ਖੇਤੀ ਛੱਡਣ ਤੇ ਪਰਾਲੀ ਸਾੜਨ ਦੀ ਸਮੱਸਿਆ ਨਾਲ ਨਜਿੱਠਣ ਬਾਰੇ ਲੰਬੇ ਸਮੇਂ ਤੋਂ ਚਰਚਾ ਹੋ ਰਹੀ ਹੈ ਪਰ ਜ਼ਮੀਨੀ ਹਕੀਕਤ ਇਹ ਹੈ ਕਿ ਕਿਸਾਨਾਂ ਲਈ ਝੋਨੇ ਦੀ ਖੇਤੀ ਛੱਡਣਾ ਆਸਾਨ ਨਹੀਂ ਹੈ । ਐਡਵੋਕੇਟ ਤੁਸ਼ਾਰ ਮਿਨਹਾਸ ਨੇ ਕਿਹਾ ਕਿ ਜਦੋਂ ਤੱਕ ਕਿਸਾਨਾਂ ਨੂੰ ਝੋਨੇ ਦੇ ਬਦਲ ਵਜੋਂ ਆਰਥਿਕ ਤੌਰ ’ਤੇ ਸੁਰੱਖਿਅਤ ਤੇ ਲਾਹੇਵੰਦ ਫ਼ਸਲਾਂ ਨਹੀਂ ਮਿਲਦੀਆਂ, ਉਦੋਂ ਤੱਕ ਇਸ ਸਮੱਸਿਆ ਦਾ ਸਥਾਈ ਹੱਲ ਸੰਭਵ ਨਹੀਂ ਹੈ ।
ਪਠਾਨਕੋਟ, 21 ਅਕਤੂਬਰ (ਸੁਮਿਤ/ਸੰਧੂ)-ਪੰਜਾਬ ’ਚ ਝੋਨੇ ਦੀ ਖੇਤੀ ਛੱਡਣ ਤੇ ਪਰਾਲੀ ਸਾੜਨ ਦੀ ਸਮੱਸਿਆ ਨਾਲ ਨਜਿੱਠਣ ਬਾਰੇ ਲੰਬੇ ਸਮੇਂ ਤੋਂ ਚਰਚਾ ਹੋ ਰਹੀ ਹੈ ਪਰ ਜ਼ਮੀਨੀ ਹਕੀਕਤ ਇਹ ਹੈ ਕਿ ਕਿਸਾਨਾਂ ਲਈ ਝੋਨੇ ਦੀ ਖੇਤੀ ਛੱਡਣਾ ਆਸਾਨ ਨਹੀਂ ਹੈ । ਐਡਵੋਕੇਟ ਤੁਸ਼ਾਰ ਮਿਨਹਾਸ ਨੇ ਕਿਹਾ ਕਿ ਜਦੋਂ ਤੱਕ ਕਿਸਾਨਾਂ ਨੂੰ ਝੋਨੇ ਦੇ ਬਦਲ ਵਜੋਂ ਆਰਥਿਕ ਤੌਰ ’ਤੇ ਸੁਰੱਖਿਅਤ ਤੇ ਲਾਹੇਵੰਦ ਫ਼ਸਲਾਂ ਨਹੀਂ ਮਿਲਦੀਆਂ, ਉਦੋਂ ਤੱਕ ਇਸ ਸਮੱਸਿਆ ਦਾ ਸਥਾਈ ਹੱਲ ਸੰਭਵ ਨਹੀਂ ਹੈ । ਤੁਸ਼ਾਰ ਮਿਨਹਾਸ ਨੇ ਕਿਹਾ ਕਿ ਪੰਜਾਬ ’ਚ ਝੋਨੇ ਦੀ ਖੇਤੀ ਸਿਰਫ਼ ਇਕ ਖੇਤੀਬਾੜੀ ਗਤੀਵਿਧੀ ਨਹੀਂ, ਸਗੋਂ ਸੂਬੇ ਦੀ ਖੇਤੀ ਆਰਥਿਕਤਾ ਦਾ ਅਹਿਮ ਹਿੱਸਾ ਬਣ ਚੁੱਕੀ ਹੈ । ਹਰੀ ਕ੍ਰਾਂਤੀ ਤੋਂ ਬਾਅਦ ਝੋਨੇ ਤੇ ਕਣਕ ਦੀ ਖੇਤੀ ਨੇ ਪੰਜਾਬ ਦੇ ਖੇਤੀਬਾੜੀ ਢਾਂਚੇ ਨੂੰ ਮਜ਼ਬੂਤ ਕੀਤਾ ਪਰ ਸਮੇਂ ਦੇ ਨਾਲ ਇਸ ਦੇ ਵਾਤਾਵਰਨ ’ਤੇ ਪੈਣ ਵਾਲੇ ਮਾੜੇ ਪ੍ਰਭਾਵ ਵੀ ਸਾਹਮਣੇ ਆਏ ਹਨ । ਉਨ੍ਹਾਂ ਕਿਹਾ ਕਿ ਝੋਨੇ ਦੀ ਕੱਟਾਈ ਤੋਂ ਬਾਅਦ ਥੋੜ੍ਹੇ ਸਮੇਂ ਵਿਚ ਅਗਲੀ ਫ਼ਸਲ ਦੀ ਬਿਜਾਈ ਕਰਨ ਦੇ ਦਬਾਅ ਕਾਰਨ ਕਿਸਾਨ ਪਰਾਲੀ ਸਾੜਨ ਲਈ ਮਜ਼ਬੂਰ ਹੋ ਜਾਂਦੇ ਹਨ । ਅਜਿਹੇ ਵਿਚ ਸਿਰਫ਼ ਜੁਰਮਾਨੇ ਲਗਾਉਣ ਜਾਂ ਸਖ਼ਤੀ ਕਰਨ ਨਾਲ ਸਮੱਸਿਆ ਦਾ ਸਥਾਈ ਹੱਲ ਨਹੀਂ ਨਿਕਲੇਗਾ ।