22-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-10-2026

ਪਠਾਨਕੋਟ ਪੁਲਿਸ ਵਲੋਂ ਸ਼ਹਿਰ ਦੇ ਮੁੱਖ ਪ੍ਰਵੇਸ਼ ਦੁਆਰਾਂ ’ਤੇ ਵਿਸ਼ੇਸ਼ ਨਾਕਾਬੰਦੀ, ਸੁਰੱਖਿਆ ਵਧਾਈ

ਪਠਾਨਕੋਟ, 21 ਅਕਤੂਬਰ (ਸੁਮਿਤ)-ਜ਼ਿਲ੍ਹਾ ਪਠਾਨਕੋਟ ਪੁਲਿਸ ਵਲੋਂ ਸੁਰੱਖਿਆ ਪ੍ਰਬੰਧਾਂ ਨੂੰ ਹੋਰ ਮਜ਼ਬੂਤ ਕਰਨ ਦੇ ਮੱਦੇਨਜ਼ਰ ਸ਼ਹਿਰ ਦੇ ਮੁੱਖ ਪ੍ਰਵੇਸ਼ ਦੁਆਰਾਂ ’ਤੇ ਵਿਸ਼ੇਸ਼ ਨਾਕਾਬੰਦੀ ਕੀਤੀ ਗਈ ਹੈ । ਇਨ੍ਹਾਂ ਨਾਕਿਆਂ ਰਾਹੀਂ ਬਾਹਰੀ ਸੂਬਿਆਂ ਤੋਂ ਆਉਣ-ਜਾਣ ਵਾਲੇ ਵਾਹਨਾਂ ਦੀ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ ।

Ad Position 21
No active advertisement
ਅਜੀਤ ਡੈਸਕ 22-10-2026
ਪਠਾਨਕੋਟ, 21 ਅਕਤੂਬਰ (ਸੁਮਿਤ)-ਜ਼ਿਲ੍ਹਾ ਪਠਾਨਕੋਟ ਪੁਲਿਸ ਵਲੋਂ ਸੁਰੱਖਿਆ ਪ੍ਰਬੰਧਾਂ ਨੂੰ ਹੋਰ ਮਜ਼ਬੂਤ ਕਰਨ ਦੇ ਮੱਦੇਨਜ਼ਰ ਸ਼ਹਿਰ ਦੇ ਮੁੱਖ ਪ੍ਰਵੇਸ਼ ਦੁਆਰਾਂ ’ਤੇ ਵਿਸ਼ੇਸ਼ ਨਾਕਾਬੰਦੀ ਕੀਤੀ ਗਈ ਹੈ । ਇਨ੍ਹਾਂ ਨਾਕਿਆਂ ਰਾਹੀਂ ਬਾਹਰੀ ਸੂਬਿਆਂ ਤੋਂ ਆਉਣ-ਜਾਣ ਵਾਲੇ ਵਾਹਨਾਂ ਦੀ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ । ਜਾਣਕਾਰੀ ਮੁਤਾਬਿਕ ਪੁਲਿਸ ਵਲੋਂ ਚੱਕੀ ਪੁਲ, ਮਲਿਕਪੁਰ ਚੌਕ, ਮਾਧੋਪੁਰ ਤੇ ਹਰਿਆਲ ਚੈਕ ਪੁਆਇੰਟ ਸਮੇਤ ਪ੍ਰਮੁੱਖ ਥਾਵਾਂ ’ਤੇ ਵਿਸ਼ੇਸ਼ ਨਾਕੇ ਲਗਾਏ ਗਏ ਹਨ । ਇਨ੍ਹਾਂ ਨਾਕਿਆਂ ’ਤੇ ਪੁਲਿਸ ਮੁਲਾਜ਼ਮਾਂ ਵਲੋਂ ਲੰਘਣ ਵਾਲੇ ਵਾਹਨਾਂ ਨੂੰ ਰੋਕ ਕੇ ਤਲਾਸ਼ੀ ਲਈ ਜਾ ਰਹੀ ਹੈ ਤੇ ਸ਼ੱਕੀ ਗਤੀਵਿਧੀਆਂ ’ਤੇ ਨਜ਼ਰ ਰੱਖੀ ਜਾ ਰਹੀ ਹੈ । ਇਸ ਨਾਕਾਬੰਦੀ ਦਾ ਮੁੱਖ ਉਦੇਸ਼ ਜ਼ਿਲ੍ਹੇ ਵਿਚ ਅਮਨ-ਕਾਨੂੰਨ ਦੀ ਸਥਿਤੀ ਨੂੰ ਕਾਇਮ ਰੱਖਣਾ ਅਤੇ ਸੁਰੱਖਿਆ ਪ੍ਰਬੰਧਾਂ ਨੂੰ ਮਜ਼ਬੂਤ ਬਣਾਉਣਾ ਹੈ । ਪ੍ਰਮੁੱਖ ਮਾਰਗਾਂ ’ਤੇ ਪੁਲਿਸ ਦੀ ਵਧੀ ਹੋਈ ਤਾਇਨਾਤੀ ਨਾਲ ਆਉਣ-ਜਾਣ ਵਾਲੇ ਵਾਹਨਾਂ ਦੀ ਨਿਗਰਾਨੀ ਕੀਤੀ ਜਾ ਰਹੀ ਹੈ । ਜ਼ਿਲ੍ਹਾ ਪੁਲਿਸ ਵਲੋਂ ਮੁੱਖ ਪ੍ਰਵੇਸ਼ ਮਾਰਗਾਂ ’ਤੇ ਕੀਤੀ ਜਾ ਰਹੀ ਇਸ ਕਾਰਵਾਈ ਤਹਿਤ ਸੁਰੱਖਿਆ ਨੂੰ ਲੈ ਕੇ ਚੌਕਸੀ ਵਰਤੀ ਜਾ ਰਹੀ ਹੈ ਅਤੇ ਹਰ ਸ਼ੱਕੀ ਗਤੀਵਿਧੀ ’ਤੇ ਨਜ਼ਰ ਰੱਖੀ ਜਾ ਰਹੀ ਹੈ ।
Ad Position 22
No active advertisement
ਪਿਛਲੀ ਖ਼ਬਰ ਪੰਜਾਬ ਰੋਡਵੇਜ਼ ਕੰਟਰੈਕਟ ਵਰਕਰ ਯੂਨੀਅਨ ਵਲੋਂ ਹੜਤਾਲ ਸ਼ੁਰੂ ਅਗਲੀ ਖ਼ਬਰ ਨਵੀਆਂ ਜ਼ਿੰਮੇਵਾਰੀਆਂ ਮਿਲਣ ’ਤੇ ਵਪਾਰ ਮੰਡਲ ਦੇ ਅਹੁਦੇਦਾਰ ਕਾਲੀ ਮਾਤਾ ਮੰਦਿਰ ਨਤਮਸਤਕ
Ad Position 24