22-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-10-2026

ਪੰਜਾਬ ਨੂੰ ਗੈਂਗਸਟਰਵਾਦ ਤੇ ਨਸ਼ਿਆਂ ਤੋਂ ਮੁਕਤ ਕਰਵਾਉਣ ਲਈ ਭਾਜਪਾ ਦੀ ਸਰਕਾਰ ਜ਼ਰੂਰੀ-ਦੀਪਾਂਸ਼ੂ ਘਈ

ਪਠਾਨਕੋਟ, 21 ਅਕਤੂਬਰ (ਸੰਧੂ)-ਪੰਜਾਬ ਭਾਜਪਾ ਦੇ ਪਬਲੀਸਿਟੀ ਸੈੱਲ ਦੇ ਕਨਵੀਨਰ ਦੀਪਾਂਸ਼ੂ ਘਈ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਵਿਸ਼ੇਸ਼ ਮੁਲਾਕਾਤ ਕਰਕੇ ਪੰਜਾਬ ਦੇ ਮੌਜੂਦਾ ਸਿਆਸੀ ਹਲਾਤ ਤੇ ਵਿਕਾਸ ਨਾਲ ਸਬੰਧਿਤ ਮੁੱਦਿਆਂ ’ਤੇ ਚਰਚਾ ਕੀਤੀ । ਉਨ੍ਹਾਂ ਕਿਹਾ ਕਿ ਪੰਜਾਬ ’ਚ ਵੱਧ ਰਹੇ ਗੈਂਗਸਟਰਵਾਦ, ਨਸ਼ਾ ਤਸਕਰੀ ਤੇ ਅਪਰਾਧਾਂ ਨੂੰ ਠੱਲ੍ਹ ਪਾਉਣ ਲਈ ਭਾਜਪਾ ਦੀ ਡਬਲ ਇੰਜਣ ਸਰਕਾਰ ਸਮੇਂ ਦੀ ਲੋੜ ਹੈ ।

Ad Position 21
No active advertisement
ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕਰਦੇ ਹੋਏ ਦੀਪਾਂਸ਼ੂ ਘਈ । ਅਜੀਤ ਤਸਵੀਰ 22-10-2026
ਪਠਾਨਕੋਟ, 21 ਅਕਤੂਬਰ (ਸੰਧੂ)-ਪੰਜਾਬ ਭਾਜਪਾ ਦੇ ਪਬਲੀਸਿਟੀ ਸੈੱਲ ਦੇ ਕਨਵੀਨਰ ਦੀਪਾਂਸ਼ੂ ਘਈ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਵਿਸ਼ੇਸ਼ ਮੁਲਾਕਾਤ ਕਰਕੇ ਪੰਜਾਬ ਦੇ ਮੌਜੂਦਾ ਸਿਆਸੀ ਹਲਾਤ ਤੇ ਵਿਕਾਸ ਨਾਲ ਸਬੰਧਿਤ ਮੁੱਦਿਆਂ ’ਤੇ ਚਰਚਾ ਕੀਤੀ । ਉਨ੍ਹਾਂ ਕਿਹਾ ਕਿ ਪੰਜਾਬ ’ਚ ਵੱਧ ਰਹੇ ਗੈਂਗਸਟਰਵਾਦ, ਨਸ਼ਾ ਤਸਕਰੀ ਤੇ ਅਪਰਾਧਾਂ ਨੂੰ ਠੱਲ੍ਹ ਪਾਉਣ ਲਈ ਭਾਜਪਾ ਦੀ ਡਬਲ ਇੰਜਣ ਸਰਕਾਰ ਸਮੇਂ ਦੀ ਲੋੜ ਹੈ । ਦੀਪਾਂਸ਼ੂ ਘਈ ਨੇ ਕਿਹਾ ਕਿ ਪੰਜਾਬ ਦੇ ਵਪਾਰੀਆਂ, ਕਿਸਾਨਾਂ, ਨੌਜਵਾਨਾਂ, ਔਰਤਾਂ ਤੇ ਮੁਲਾਜ਼ਮਾਂ ਨੂੰ ਸੁਰੱਖਿਅਤ ਮਾਹੌਲ ਦੇਣ ਦੇ ਨਾਲ-ਨਾਲ ਸੂਬੇ ਨੂੰ ਕਰਜ਼ੇ ਦੇ ਬੋਝ ਤੋਂ ਬਾਹਰ ਕੱਢਣਾ ਵੀ ਜ਼ਰੂਰੀ ਹੈ । ਉਨ੍ਹਾਂ ਕਿਹਾ ਕਿ ਭਾਜਪਾ ਪੰਜਾਬ ’ਚ ਕਾਨੂੰਨ ਵਿਵਸਥਾ ਮਜ਼ਬੂਤ ਕਰਨ, ਉਦਯੋਗਾਂ ਨੂੰ ਉਤਸ਼ਾਹਿਤ ਕਰਨ ਤੇ ਨੌਜਵਾਨਾਂ ਲਈ ਰੁਜ਼ਗਾਰ ਦੇ ਨਵੇਂ ਮੌਕੇ ਪੈਦਾ ਕਰਨ ਲਈ ਵਚਨਬੱਧ ਹੈ । ਉਨ੍ਹਾਂ ਭਰੋਸਾ ਜਤਾਇਆ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਅਗਵਾਈ ਹੇਠ ਪੰਜਾਬ ਨੂੰ ਸੁਰੱਖਿਅਤ ਤੇ ਖੁਸ਼ਹਾਲ ਸੂਬਾ ਬਣਾਉਣ ਲਈ ਭਾਜਪਾ ਅਹਿਮ ਭੂਮਿਕਾ ਨਿਭਾਏਗੀ ।
Ad Position 22
No active advertisement
ਪਿਛਲੀ ਖ਼ਬਰ ਦੁਰਗਾ ਜੋਤੀ ਨਾਟਕ ਕਲੱਬ ਵਲੋਂ ਦੁਸਹਿਰੇ ਦਾ ਤਿਉਹਾਰ ਮਨਾਇਆ ਅਗਲੀ ਖ਼ਬਰ ਪੰਜਾਬ ਰੋਡਵੇਜ਼ ਕੰਟਰੈਕਟ ਵਰਕਰ ਯੂਨੀਅਨ ਵਲੋਂ ਹੜਤਾਲ ਸ਼ੁਰੂ
Ad Position 24