ਯੁਵਕ ਮੇਲੇ ’ਚ ਇਤਿਹਾਸਕ ਜਿੱਤ ਲਈ ਪ੍ਰਿੰਸੀਪਲ ਸਨਮਾਨਿਤ
ਪਠਾਨਕੋਟ, 21 ਅਕਤੂਬਰ (ਸੁਮਿਤ)-ਸਰਹੱਦੀ ਖੇਤਰ ਦਾ ਮਾਣ ਵਧਾਉਂਦਿਆਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਕਾਲਜ ਲਮੀਨੀ ਦੇ ਪ੍ਰਿੰਸੀਪਲ ਡਾ: ਕੁਲਵੰਤ ਸਿੰਘ ਰੰਧਾਵਾ ਨੂੰ ਅੱਜ ਉਨ੍ਹਾਂ ਦੀ ਸ਼ਾਨਦਾਰ ਅਗਵਾਈ ਲਈ ਸਨਮਾਨਿਤ ਕੀਤਾ ਗਿਆ। ਕਾਲਜ ਕੈਂਪਸ ’ਚ ਕਰਵਾਏ ਸਮਾਗਮ ਦੌਰਾਨ ਓਲਡ ਸਟੂਡੈਂਟਸ ਐਸੋਸੀਏਸ਼ਨ ਪਠਾਨਕੋਟ ਦੇ ਪ੍ਰਧਾਨ ਕਮਲ ਪੰਤ ਤੇ ਸੇਵਾ ਮੁਕਤ ਡਿਪਟੀ ਡੀ.
ਪ
ਪ੍ਰਿੰਸੀਪਲ ਡਾ: ਕੁਲਵੰਤ ਸਿੰਘ ਰੰਧਾਵਾ ਨੂੰ ਸਨਮਾਨਿਤ ਕਰਦੇ ਹੋਏ ਓਲਡ ਸਟੂਡੈਂਟਸ ਐਸੋਸੀਏਸ਼ਨ ਦੇ ਪ੍ਰਧਾਨ ਕਮਲ ਪੰਤ ਅਤੇ ਸੇਵਾ ਮੁਕਤ ਡਿਪਟੀ ਡੀ.ਈ.ਓ ਰਾਜੇਸ਼ਵਰ ਸਲਾਰੀਆ। ਤਸਵੀਰ: ਸੁਮਿਤ
22-10-2026
ਪਠਾਨਕੋਟ, 21 ਅਕਤੂਬਰ (ਸੁਮਿਤ)-ਸਰਹੱਦੀ ਖੇਤਰ ਦਾ ਮਾਣ ਵਧਾਉਂਦਿਆਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਕਾਲਜ ਲਮੀਨੀ ਦੇ ਪ੍ਰਿੰਸੀਪਲ ਡਾ: ਕੁਲਵੰਤ ਸਿੰਘ ਰੰਧਾਵਾ ਨੂੰ ਅੱਜ ਉਨ੍ਹਾਂ ਦੀ ਸ਼ਾਨਦਾਰ ਅਗਵਾਈ ਲਈ ਸਨਮਾਨਿਤ ਕੀਤਾ ਗਿਆ। ਕਾਲਜ ਕੈਂਪਸ ’ਚ ਕਰਵਾਏ ਸਮਾਗਮ ਦੌਰਾਨ ਓਲਡ ਸਟੂਡੈਂਟਸ ਐਸੋਸੀਏਸ਼ਨ ਪਠਾਨਕੋਟ ਦੇ ਪ੍ਰਧਾਨ ਕਮਲ ਪੰਤ ਤੇ ਸੇਵਾ ਮੁਕਤ ਡਿਪਟੀ ਡੀ.ਈ.ਓ ਰਾਜੇਸ਼ਵਰ ਸਲਾਰੀਆ ਵਲੋਂ ਉਨ੍ਹਾਂ ਨੂੰ ਸਨਮਾਨਿਤ ਕੀਤਾ ਗਿਆ। ਇਹ ਸਨਮਾਨ ਉਨ੍ਹਾਂ ਨੂੰ 2 ਪ੍ਰਮੁੱਖ ਪ੍ਰਾਪਤੀਆਂ ਲਈ ਦਿੱਤਾ ਗਿਆ। ਪਹਿਲੀ ਕਾਲਜ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਦੇ ਸਾਰੇ ਮਾਨਤਾ ਪ੍ਰਾਪਤ ਕਾਲਜਾਂ ’ਚੋਂ ਯੁਵਕ ਮੇਲੇ ਦੌਰਾਨ ਪਹਿਲਾ ਸਥਾਨ ਹਾਸਲ ਕੀਤਾ। ਦੂਜੀ ਕਾਲਜ ਵਿਚ ਅਕਾਦਮਿਕ ਉੱਤਮਤਾ ਨੂੰ ਉਤਸ਼ਾਹਿਤ ਕਰਨ ਤੇ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਲਈ ਉਨ੍ਹਾਂ ਵਲੋਂ ਕੀਤੇ ਜਾ ਰਹੇ ਨਿਰੰਤਰ ਯਤਨ। ਇਸ ਮੌਕੇ ਕਮਲ ਪੰਤ ਨੇ ਕਿਹਾ ਕਿ ਡਾ: ਰੰਧਾਵਾ ਦੀ ਯੋਗ ਅਗਵਾਈ ਹੇਠ ਜੀ.ਐਨ.ਡੀ.ਯੂ ਕਾਲਜ ਨੇ ਨਾ ਸਿਰਫ਼ ਸੱਭਿਆਚਾਰਕ ਗਤੀਵਿਧੀਆਂ ’ਚ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ, ਸਗੋਂ ਸਿੱਖਿਆ ਤੇ ਅਨੁਸ਼ਾਸਨ ਦੇ ਖੇਤਰ ਵਿਚ ਵੀ ਨਵੇਂ ਮਾਪਦੰਡ ਸਥਾਪਿਤ ਕੀਤੇ ਹਨ। ਸੇਵਾ ਮੁਕਤ ਡਿਪਟੀ ਡੀ.ਈ.ਓ ਰਾਜੇਸ਼ਵਰ ਸਲਾਰੀਆ ਨੇ ਪੇਂਡੂ ਖੇਤਰਾਂ ਦੇ ਵਿਦਿਆਰਥੀਆਂ ਵਿਚ ਨੈਤਿਕ ਕਦਰਾਂ-ਕੀਮਤਾਂ ਵਿਕਸਿਤ ਕਰਨ ਅਤੇ ਉਨ੍ਹਾਂ ਨੂੰ ਮਿਆਰੀ ਸਿੱਖਿਆ ਪ੍ਰਦਾਨ ਕਰਨ ਲਈ ਪ੍ਰਿੰਸੀਪਲ ਦੇ ਯਤਨਾਂ ਦੀ ਸ਼ਲਾਘਾ ਕੀਤੀ।ਡਾ: ਕੁਲਵੰਤ ਸਿੰਘ ਰੰਧਾਵਾ ਨੇ ਓਲਡ ਸਟੂਡੈਂਟਸ ਐਸੋਸੀਏਸ਼ਨ ਦਾ ਧੰਨਵਾਦ ਕੀਤਾ। ਇਸ ਮੌਕੇ ਸਟਾਫ਼ ਮੈਂਬਰ ਅਤੇ ਵਿਦਿਆਰਥੀ ਮੌਜੂਦ ਸਨ।