22-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-10-2026

ਭਾਜਪਾ ਦੀ ਜ਼ਿਲ੍ਹਾ ਕਾਰਜਕਾਰਨੀ ਦੀ ਮੀਟਿੰਗ

ਪਠਾਨਕੋਟ, 21 ਅਕਤੂਬਰ (ਸੰਧੂ)-ਭਾਰਤੀ ਜਨਤਾ ਪਾਰਟੀ ਦੀ ਜ਼ਿਲ੍ਹਾ ਕਾਰਜਕਾਰਨੀ ਦੀ ਮੀਟਿੰਗ ਪਠਾਨਕੋਟ ਦੇ ਸੁਤੰਤਰਤਾ ਸੈਨਾਨੀ ਜਥੇਦਾਰ ਕੇਸਰ ਸਿੰਘ ਮਾਰਗ ’ਤੇ ਸਥਿਤ ਨਿੱਜੀ ਹੋਟਲ ਵਿਖੇ ਜ਼ਿਲ੍ਹਾ ਪ੍ਰਧਾਨ ਸੁਰੇਸ਼ ਸ਼ਰਮਾ ਦੀ ਅਗਵਾਈ ਹੇਠ ਹੋਈ । ਮੀਟਿੰਗ ’ਚ ਪਾਰਟੀ ਦੇ ਸੰਗਠਨਾਤਮਿਕ ਢਾਂਚੇ ਨਾਲ ਜੁੜੇ ਵੱਖ-ਵੱਖ ਅਹੁਦੇਦਾਰਾਂ, ਮੰਡਲ ਪ੍ਰਧਾਨਾਂ ਤੇ ਵਰਕਰਾਂ ਨੇ ਸ਼ਮੂਲੀਅਤ ਕੀਤੀ ।

Ad Position 21
No active advertisement
ਅਜੀਤ ਡੈਸਕ 22-10-2026
ਪਠਾਨਕੋਟ, 21 ਅਕਤੂਬਰ (ਸੰਧੂ)-ਭਾਰਤੀ ਜਨਤਾ ਪਾਰਟੀ ਦੀ ਜ਼ਿਲ੍ਹਾ ਕਾਰਜਕਾਰਨੀ ਦੀ ਮੀਟਿੰਗ ਪਠਾਨਕੋਟ ਦੇ ਸੁਤੰਤਰਤਾ ਸੈਨਾਨੀ ਜਥੇਦਾਰ ਕੇਸਰ ਸਿੰਘ ਮਾਰਗ ’ਤੇ ਸਥਿਤ ਨਿੱਜੀ ਹੋਟਲ ਵਿਖੇ ਜ਼ਿਲ੍ਹਾ ਪ੍ਰਧਾਨ ਸੁਰੇਸ਼ ਸ਼ਰਮਾ ਦੀ ਅਗਵਾਈ ਹੇਠ ਹੋਈ । ਮੀਟਿੰਗ ’ਚ ਪਾਰਟੀ ਦੇ ਸੰਗਠਨਾਤਮਿਕ ਢਾਂਚੇ ਨਾਲ ਜੁੜੇ ਵੱਖ-ਵੱਖ ਅਹੁਦੇਦਾਰਾਂ, ਮੰਡਲ ਪ੍ਰਧਾਨਾਂ ਤੇ ਵਰਕਰਾਂ ਨੇ ਸ਼ਮੂਲੀਅਤ ਕੀਤੀ । ਇਸ ਮੌਕੇ ਜ਼ੋਨਲ ਪ੍ਰਭਾਰੀ ਵਿਨੀਤ ਧੀਮਾਨ ਤੇ ਜ਼ਿਲ੍ਹਾ ਪ੍ਰਭਾਰੀ ਰਾਜੇਸ਼ ਹਨੀ ਹਾਜ਼ਰ ਹੋਏ । ਮੀਟਿੰਗ ਦੌਰਾਨ ਪਾਰਟੀ ਦੇ ਆਗੂਆਂ ਤੇ ਵਰਕਰਾਂ ਨੇ ਇਕੱਠੇ ਬੈਠ ਕੇ ਵਿਚਾਰ-ਵਟਾਂਦਰਾ ਕੀਤਾ। ਸਟੇਜ ਸਕੱਤਰ ਦੀ ਭੂਮਿਕਾ ਰਾਜ ਕੁਮਾਰ ਗੁਪਤਾ ਨੇ ਬਾਖੂਬੀ ਨਿਭਾਈ । ਇਸ ਮੌਕੇ ਪੰਜਾਬ ਭਾਜਪਾ ਦੇ ਸਾਬਕਾ ਸੂਬਾ ਪ੍ਰਧਾਨ ਤੇ ਪਠਾਨਕੋਟ ਦੇ ਵਿਧਾਇਕ ਅਸ਼ਵਨੀ ਸ਼ਰਮਾ, ਸਾਬਕਾ ਵਿਧਾਇਕ ਦਿਨੇਸ਼ ਸਿੰਘ ਬੱਬੂ, ਸੀਮਾ ਕੁਮਾਰੀ, ਪੰਜਾਬ ਭਾਜਪਾ ਦੇ ਪਬਲੀਸਿਟੀ ਸੈਲ ਦੇ ਕਨਵੀਨਰ ਦੀਪਾਂਸ਼ੂ ਘਈ, ਅਨਿਲ ਰਾਮ ਪਾਲ, ਵਿਪਨ ਮਹਾਜਨ, ਸੰਨੀ ਕਲੇਰ, ਅਵਤਾਰ ਸਿੰਘ ਤੇ ਸ਼ਮਸ਼ੇਰ ਠਾਕੁਰ ਸਮੇਤ ਹੋਰ ਪਾਰਟੀ ਆਗੂ ਮੌਜੂਦ ਸਨ । ਮੀਟਿੰਗ ’ਚ ਜ਼ਿਲ੍ਹਾ ਪੱਧਰੀ ਅਹੁਦੇਦਾਰਾਂ, ਮੰਡਲ ਪ੍ਰਧਾਨਾਂ ਤੇ ਵਰਕਰਾਂ ਦੀ ਹਾਜ਼ਰੀ ਰਹੀ । ਇਸ ਦੌਰਾਨ ਪਾਰਟੀ ਦੇ ਸੰਗਠਨਾਤਮਿਕ ਕੰਮਕਾਜ ਤੇ ਜ਼ਿਲ੍ਹੇ ਵਿਚ ਪਾਰਟੀ ਦੀਆਂ ਸਰਗਰਮੀਆਂ ਨੂੰ ਲੈ ਕੇ ਆਪਸੀ ਵਿਚਾਰ ਸਾਂਝੇ ਕਰਨ ਦਾ ਮੌਕਾ ਮਿਲਿਆ । ਜ਼ਿਲ੍ਹਾ ਕਾਰਜਕਾਰਨੀ ਦੀ ਮੀਟਿੰਗ ’ਚ ਪਾਰਟੀ ਦੇ ਵੱਖ-ਵੱਖ ਪੱਧਰਾਂ ਦੇ ਆਗੂਆਂ ਦੀ ਮੌਜੂਦਗੀ ਰਹੀ, ਜਿਸ ਨਾਲ ਜ਼ਿਲ੍ਹਾ ਇਕਾਈ ਦੇ ਅਹੁਦੇਦਾਰਾਂ ਅਤੇ ਵਰਕਰਾਂ ਨੂੰ ਇਕੱਠੇ ਹੋ ਕੇ ਵਿਚਾਰ-ਵਟਾਂਦਰਾ ਕਰਨ ਦਾ ਮੰਚ ਮਿਲਿਆ । ਇਸ ਮੌਕੇ ਹਾਜ਼ਰ ਆਗੂਆਂ ਅਤੇ ਵਰਕਰਾਂ ਨੇ ਮੀਟਿੰਗ ਵਿਚ ਸ਼ਮੂਲੀਅਤ ਕਰਦਿਆਂ ਪਾਰਟੀ ਦੀ ਜ਼ਿਲ੍ਹਾ ਇਕਾਈ ਨਾਲ ਜੁੜੀਆਂ ਸਰਗਰਮੀਆਂ ਵਿਚ ਆਪਣੀ ਹਾਜ਼ਰੀ ਦਰਜ ਕਰਵਾਈ । ­
Ad Position 22
No active advertisement
ਪਿਛਲੀ ਖ਼ਬਰ ਸਟੂਡੈਂਟ ਪੁਲਿਸ ਕੈਡਿਟ ਯੋਜਨਾ ਸੰਬੰਧੀ ਕਰਵਾਇਆ ਸਮਾਗਮ ਅਗਲੀ ਖ਼ਬਰ ਕੇ.ਸੀ.ਸੀ. ਪਾਲਿਸੀ 2026 ਦੇ ਹੁਕਮ ਵਾਪਸ ਲੈਣ ਤੇ ਕਿਸਾਨਾਂ ਦੇ ਕਰਜ਼ੇ ਮੁਆਫ਼ ਕਰਨ ਦੀ ਮੰਗ
Ad Position 24