22-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-10-2026

ਸਟੂਡੈਂਟ ਪੁਲਿਸ ਕੈਡਿਟ ਯੋਜਨਾ ਸੰਬੰਧੀ ਕਰਵਾਇਆ ਸਮਾਗਮ

ਪਠਾਨਕੋਟ, 21 ਅਕਤੂਬਰ (ਸੰਧੂ)-ਐਸ. ਐਸ.

Ad Position 21
No active advertisement
ਮੁੱਖ ਮਹਿਮਾਨ ਐਸ.ਪੀ ਸਿਟੀ ਜਗਦੀਸ਼ ਰਾਜ ਅੱਤਰੀ ਦਾ ਸਵਾਗਤ ਕਰਦੇ ਜ਼ਿਲ੍ਹਾ ਗਾਈਡੈਂਸ ਕੋਆਰਡੀਨੇਟਰ ਕਮ ਐਸ.ਪੀ.ਸੀ ਪਰਵਿੰਦਰ ਸੈਣੀ, ਪ੍ਰਿੰਸੀਪਲ ਸਵਤੰਤਰ ਕੁਮਾਰ ਤੇ ਹੋਰ, ਹੇਠਾਂ ਵਿਦਿਆਰਥੀਆਂ ਨੂੰ ਵਰਦੀਆਂ ਵੰਡਦੇ ਪ੍ਰਬੰਧਕ। ਅਜੀਤ ਤਸਵੀਰਾਂ 22-10-2026
ਪਠਾਨਕੋਟ, 21 ਅਕਤੂਬਰ (ਸੰਧੂ)-ਐਸ.ਐਸ.ਪੀ. ਪਠਾਨਕੋਟ ਮਨਪ੍ਰੀਤ ਸਿੰਘ ਦੇ ਨਿਰਦੇਸ਼ਾਂ ਅਤੇ ਜ਼ਿਲ੍ਹਾ ਸਿੱਖਿਆ ਅਧਿਕਾਰੀ (ਸੈ:) ਕਮਲਦੀਪ ਕੌਰ ਤੇ ਡਿਪਟੀ ਜ਼ਿਲ੍ਹਾ ਸਿੱਖਿਆ ਅਧਿਕਾਰੀ ਅਮਨਦੀਪ ਕੁਮਾਰ ਦੀ ਅਗਵਾਈ ਹੇਠ ਸਟੂਡੈਂਟ ਪੁਲਿਸ ਕੈਡਿਟ ਸਕੀਮ ਤਹਿਤ ਪੀ.ਐਮ ਸ੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੇ.ਐਫ.ਸੀ. ਮਾਡਲ ਟਾਊਨ ਪਠਾਨਕੋਟ ਵਿਖੇ ਜਾਗਰੂਕਤਾ ਸਮਾਗਮ ਕਰਵਾਇਆ ਗਿਆ । ਜ਼ਿਲ੍ਹਾ ਗਾਈਡੈਂਸ ਕੋਆਰਡੀਨੇਟਰ ਕਮ ਐਸ.ਪੀ.ਸੀ ਪਰਵਿੰਦਰ ਸੈਣੀ ਦੀ ਦੇਖਰੇਖ ਹੇਠ ਕਰਵਾਏ ਪ੍ਰੋਗਰਾਮ ਵਿਚ ਐਸ.ਪੀ. ਸਿਟੀ ਜਗਦੀਸ਼ ਰਾਜ ਅੱਤਰੀ, ਐਸ.ਐਚ.ਓ. ਪਲਵਿੰਦਰ ਸਿੰਘ ਅਤੇ ਪ੍ਰਿੰਸੀਪਲ ਸਵਤੰਤਰ ਕੁਮਾਰ ਹਾਜ਼ਰ ਹੋਏ । ਇਸ ਮੌਕੇ ਜ਼ਿਲ੍ਹਾ ਗਾਈਡੈਂਸ ਕੋਆਰਡੀਨੇਟਰ ਕਮ ਐਸ.ਪੀ.ਸੀ. ਪਰਵਿੰਦਰ ਸੈਣੀ ਤੇ ਪ੍ਰਿੰਸੀਪਲ ਸਵਤੰਤਰ ਕੁਮਾਰ ਵਲੋਂ ਐਸ.ਪੀ. ਸਿਟੀ ਜਗਦੀਸ਼ ਰਾਜ ਅੱਤਰੀ ਦਾ ਗੁਲਦਸਤਾ ਭੇਟ ਕਰਕੇ ਸਵਾਗਤ ਕੀਤਾ ਗਿਆ । ਪ੍ਰੋਗਰਾਮ ਵਿਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੇ.ਐਫ.ਸੀ. ਸਰਕਾਰੀ ਹਾਈ ਸਕੂਲ ਸਿਆਲੀ ਕੁੱਲੀਆਂ ਪਠਾਨਕੋਟ ਅਤੇ ਮੇਜਰ ਦੀਪਕ ਪੱਡਾ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦੌਲਤਪੁਰ ਦੇ 8ਵੀਂ ਅਤੇ 9ਵੀਂ ਜਮਾਤ ਦੇ ਵਿਦਿਆਰਥੀਆਂ ਨੇ ਭਾਗ ਲਿਆ । ਇਸ ਮੌਕੇ ਐਸ.ਪੀ. ਸਿਟੀ ਜਗਦੀਸ਼ ਰਾਜ ਅੱਤਰੀ, ਜ਼ਿਲ੍ਹਾ ਗਾਈਡੈਂਸ ਕੋਆਰਡੀਨੇਟਰ ਪਰਵਿੰਦਰ ਸੈਣੀ ਤੇ ਪ੍ਰਿੰਸੀਪਲ ਸਵਤੰਤਰ ਕੁਮਾਰ ਨੇ ਵਿਦਿਆਰਥੀਆਂ ਨੂੰ ਸਟੂਡੈਂਟ ਪੁਲਿਸ ਕੈਡਿਟ ਸਕੀਮ ਦੇ ਉਦੇਸ਼ਾਂ ਅਤੇ ਲਾਭਾਂ ਬਾਰੇ ਜਾਣਕਾਰੀ ਦਿੱਤੀ। ਸਿਖਲਾਈ ਉਪਰੰਤ ਵਿਦਿਆਰਥੀਆਂ ਨੂੰ ਸਰਟੀਫਿਕੇਟ ਪ੍ਰਦਾਨ ਕੀਤਾ ਜਾਂਦਾ ਹੈ । ਉਨ੍ਹਾਂ ਦੱਸਿਆ ਕਿ 23 ਅਕਤੂਬਰ ਨੂੰ ਜ਼ਿਲ੍ਹਾ ਪਠਾਨਕੋਟ ਦੇ ਵੱਖ-ਵੱਖ 10 ਸਕੂਲਾਂ ਦੇ 250 ਵਿਦਿਆਰਥੀਆਂ ਨੂੰ ਪੁਲਿਸ ਅਕੈਡਮੀ ਫਿਲੌਰ ਦਾ ਦੌਰਾ ਕਰਵਾਇਆ ਜਾਵੇਗਾ। ਇਸ ਦੌਰੇ ਦੌਰਾਨ ਵਿਦਿਆਰਥੀਆਂ ਨੂੰ ਪੁਲਿਸ ਦੇ ਕੰਮਕਾਜ, ਅਨੁਸ਼ਾਸਨ ਤੇ ਸਿਖਲਾਈ ਪ੍ਰਣਾਲੀ ਨੂੰ ਨੇੜਿਓਂ ਦੇਖਣ ਤੇ ਸਮਝਣ ਦਾ ਮੌਕਾ ਮਿਲੇਗਾ। ਇਸ ਮੌਕੇ ਵਿਦਿਆਰਥੀਆਂ ਨੂੰ ਵਰਦੀਆਂ ਵੰਡੀਆ ਗਈਆਂ। ਇਸ ਮੌਕੇ ਸਹਾਇਕ ਜਿਲ੍ਹਾ ਗਾਈਡੈਂਸ ਕੋਆਰਡੀਨੈਂਟਰ ਮਰਿਦੁਲ, ਪੁਲਿਸ ਵਿਭਾਗ ਦੇ ਬਲਾਕ ਅਧਿਕਾਰੀ ਰਾਕੇਸ਼ ਸਿੰਘ, ਹਰਸਿਮਰਨਜੀਤ ਸਿੰਘ, ਗੁਲਸ਼ਨ ਕੁਮਾਰ, ਦੀਪਕ ਕੁਮਾਰ, ਨੇਹਾ, ਰਵੀ ਕੁਮਾਰ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸ੍ਰੀ ਰਾਮ ਕਲਾ ਮੰਚ ਵਲੋਂ ਰਾਵਣ ਦੇ ਪੁਤਲੇ ਦਾ ਦਹਨ ਕਰ ਕੇ ਮਨਾਇਆ ਦੁਸਹਿਰਾ ਅਗਲੀ ਖ਼ਬਰ ਭਾਜਪਾ ਦੀ ਜ਼ਿਲ੍ਹਾ ਕਾਰਜਕਾਰਨੀ ਦੀ ਮੀਟਿੰਗ
Ad Position 24