ਗਊ ਸੇਵਾ ਸਮਿਤੀ ਵਲੋਂ ਗੋਪਾਲ ਅਸ਼ਟਮੀ ਦੀਆਂ ਤਿਆਰੀਆਂ ਸਬੰਧੀ ਮੀਟਿੰਗ
ਪਠਾਨਕੋਟ, 21 ਅਕਤੂਬਰ (ਸੰਧੂ)-ਗਊ ਸੇਵਾ ਸਮਿਤੀ ਪਠਾਨਕੋਟ ਵੱਲੋਂ ਗੋਪਾਲ ਧਾਮ ਗਊਸ਼ਾਲਾ ਵਿਖੇ ਪ੍ਰਧਾਨ ਵਿਜੇ ਪਾਸੀ ਦੀ ਦੇਖ-ਰੇਖ ਹੇਠ ਗੋਪਾਲ ਅਸ਼ਟਮੀ ਦੇ ਤਿਉਹਾਰ ਦੀਆਂ ਤਿਆਰੀਆਂ ਸਬੰਧੀ ਮੀਟਿੰਗ ਕੀਤੀ ਗਈ। ਇਸ ਦੌਰਾਨ ਤਿਉਹਾਰ ਨੂੰ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਉਣ ਲਈ ਵਿਚਾਰ-ਵਟਾਂਦਰਾ ਕੀਤਾ ਗਿਆ ।
ਪਠਾਨਕੋਟ, 21 ਅਕਤੂਬਰ (ਸੰਧੂ)-ਗਊ ਸੇਵਾ ਸਮਿਤੀ ਪਠਾਨਕੋਟ ਵੱਲੋਂ ਗੋਪਾਲ ਧਾਮ ਗਊਸ਼ਾਲਾ ਵਿਖੇ ਪ੍ਰਧਾਨ ਵਿਜੇ ਪਾਸੀ ਦੀ ਦੇਖ-ਰੇਖ ਹੇਠ ਗੋਪਾਲ ਅਸ਼ਟਮੀ ਦੇ ਤਿਉਹਾਰ ਦੀਆਂ ਤਿਆਰੀਆਂ ਸਬੰਧੀ ਮੀਟਿੰਗ ਕੀਤੀ ਗਈ। ਇਸ ਦੌਰਾਨ ਤਿਉਹਾਰ ਨੂੰ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਉਣ ਲਈ ਵਿਚਾਰ-ਵਟਾਂਦਰਾ ਕੀਤਾ ਗਿਆ । ਪ੍ਰਧਾਨ ਵਿਜੇ ਪਾਸੀ ਨੇ ਦੱਸਿਆ ਕਿ 14 ਨਵੰਬਰ ਨੂੰ ਸ਼ੋਭਾ ਯਾਤਰਾ ਕੱਢੀ ਜਾਵੇਗੀ, 15 ਨਵੰਬਰ ਨੂੰ ਸਵੇਰੇ 7 ਵਜੇ ਗਊਸ਼ਾਲਾ ਵਿਖੇ ਕਾਰ ਸੇਵਾ ਹੋਵੇਗੀ ਅਤੇ 16 ਨਵੰਬਰ ਨੂੰ ਸਵੇਰੇ 10 ਵਜੇ ਹਵਨ-ਯੱਗ ਕਰਵਾਇਆ ਜਾਵੇਗਾ, ਜਿਸ ਵਿੱਚ ਪਠਾਨਕੋਟ ਦੇ ਵਿਧਾਇਕ ਅਸ਼ਵਨੀ ਸ਼ਰਮਾ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨਗੇ। ਉਨ੍ਹਾਂ ਦੱਸਿਆ ਕਿ 17 ਨਵੰਬਰ ਨੂੰ ਗੋਪਾਲ ਅਸ਼ਟਮੀ ਦਾ ਤਿਉਹਾਰ ਸ਼ਰਧਾ ਨਾਲ ਮਨਾਇਆ ਜਾਵੇਗਾ । ਉਨ੍ਹਾਂ ਸ਼ਹਿਰ ਵਾਸੀਆਂ ਨੂੰ ਸਮਾਗਮਾਂ ਵਿੱਚ ਵੱਧ-ਚੜ੍ਹ ਕੇ ਸ਼ਾਮਲ ਹੋਣ ਅਤੇ ਗਊ ਸੇਵਾ ਦੇ ਕਾਰਜਾਂ ਵਿੱਚ ਸਹਿਯੋਗ ਦੇਣ ਦੀ ਅਪੀਲ ਕੀਤੀ। ਮੀਟਿੰਗ ਵਿੱਚ ਮਹਿਲਾ ਵਿੰਗ ਦੀ ਚੇਅਰਪਰਸਨ ਰੰਜਨਾ ਮਹਾਜਨ, ਓਮ ਪ੍ਰਕਾਸ਼, ਅਰੁਣ ਭਸੀਨ, ਪ੍ਰੇਮ ਗਰਗ, ਮਨਮੋਹਨ ਕਾਲਾ, ਰਾਜੀਵ ਮਹਾਜਨ, ਐਡਵੋਕੇਟ ਸੰਜੀਵ ਮਹਾਜਨ, ਐਮ.ਸੀ. ਸੁਰਿੰਦਰ ਬਿੱਲਾ, ਇੰਦਰਜੀਤ ਸ਼ਰਮਾ, ਵਰਿੰਦਰ ਮਹਾਜਨ, ਨਰਿੰਦਰ ਮਹਾਜਨ, ਪੰਡਿਤ ਬ੍ਰਿਜੇਸ਼, ਨੀਲਮ ਸੈਣੀ ਅਤੇ ਜੋਤੀ ਸ਼ਰਮਾ ਸਮੇਤ ਹੋਰ ਮੈਂਬਰ ਹਾਜ਼ਰ ਸਨ ।