ਸਾਬਕਾ ਵਿਧਾਇਕ ਜੋਗਿੰਦਰ ਪਾਲ ਨੇ ਪ੍ਰਗਟ ਸਿੰਘ ਤੇ ਸਚਿਨ ਪਾਇਲਟ ਨਾਲ ਕੀਤੀ ਮੁਲਾਕਾਤ
ਤਾਰਾਗੜ੍ਹ, 21 ਅਕਤੂਬਰ (ਸੋਹਨ ਲਾਲ)-ਪੰਜਾਬ ਵਿਚ 2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸਿਆਸੀ ਸਰਗਰਮੀਆਂ ਲਗਾਤਾਰ ਤੇਜ਼ ਹੁੰਦੀਆਂ ਜਾ ਰਹੀਆਂ ਹਨ। ਕਾਂਗਰਸ ਪਾਰਟੀ ਅੰਦਰ ਸੰਗਠਨਾਤਮਿਕ ਤਬਦੀਲੀਆਂ, ਨਵੀਂ ਰਣਨੀਤੀ ਤੇ ਆਉਣ ਵਾਲੀਆਂ ਚੋਣਾਂ ਦੀਆਂ ਤਿਆਰੀਆਂ ਦਰਮਿਆਨ ਭੋਆ ਵਿਧਾਨ ਸਭਾ ਹਲਕੇ ਦੇ ਸਾਬਕਾ ਵਿਧਾਇਕ ਜੋਗਿੰਦਰ ਪਾਲ ਦੀ ਸੂਬਾ ਕਾਂਗਰਸ ਪ੍ਰਧਾਨ ਪ੍ਰਗਟ ਸਿੰਘ ਤੇ ਪੰਜਾਬ ਕਾਂਗਰਸ ਦੇ ਇੰਚਾਰਜ ਸਚਿਨ ਪਾਇਲਟ ਨਾਲ ਮੁਲਾਕਾਤ ਹੋਈ ਤੇ ਸਿਆਸੀ ਚਰਚਾਵਾਂ ਨੂੰ ਨਵਾਂ ਰੁੱਖ ਦਿੱਤਾ ਹੈ।
ਤਾਰਾਗੜ੍ਹ, 21 ਅਕਤੂਬਰ (ਸੋਹਨ ਲਾਲ)-ਪੰਜਾਬ ਵਿਚ 2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸਿਆਸੀ ਸਰਗਰਮੀਆਂ ਲਗਾਤਾਰ ਤੇਜ਼ ਹੁੰਦੀਆਂ ਜਾ ਰਹੀਆਂ ਹਨ। ਕਾਂਗਰਸ ਪਾਰਟੀ ਅੰਦਰ ਸੰਗਠਨਾਤਮਿਕ ਤਬਦੀਲੀਆਂ, ਨਵੀਂ ਰਣਨੀਤੀ ਤੇ ਆਉਣ ਵਾਲੀਆਂ ਚੋਣਾਂ ਦੀਆਂ ਤਿਆਰੀਆਂ ਦਰਮਿਆਨ ਭੋਆ ਵਿਧਾਨ ਸਭਾ ਹਲਕੇ ਦੇ ਸਾਬਕਾ ਵਿਧਾਇਕ ਜੋਗਿੰਦਰ ਪਾਲ ਦੀ ਸੂਬਾ ਕਾਂਗਰਸ ਪ੍ਰਧਾਨ ਪ੍ਰਗਟ ਸਿੰਘ ਤੇ ਪੰਜਾਬ ਕਾਂਗਰਸ ਦੇ ਇੰਚਾਰਜ ਸਚਿਨ ਪਾਇਲਟ ਨਾਲ ਮੁਲਾਕਾਤ ਹੋਈ ਤੇ ਸਿਆਸੀ ਚਰਚਾਵਾਂ ਨੂੰ ਨਵਾਂ ਰੁੱਖ ਦਿੱਤਾ ਹੈ। ਇਸ ਮੁਲਾਕਾਤ ਦੌਰਾਨ ਪੰਜਾਬ ਦੇ ਮੌਜੂਦਾ ਸਿਆਸੀ ਹਾਲਾਤ, ਨਸ਼ਿਆਂ ਦੀ ਸਮੱਸਿਆ, ਕਾਨੂੰਨ ਵਿਵਸਥਾ, ਨੌਜਵਾਨਾਂ ਦੇ ਭਵਿੱਖ, ਲੋਕ ਹਿੱਤ ਨਾਲ ਜੁੜੇ ਮੁੱਦਿਆਂ ਅਤੇ ਕਾਂਗਰਸ ਨੂੰ ਜ਼ਮੀਨੀ ਪੱਧਰ ’ਤੇ ਮਜ਼ਬੂਤ ਕਰਨ ਸਮੇਤ ਵੱਖ-ਵੱਖ ਵਿਸ਼ਿਆਂ ’ਤੇ ਚਰਚਾ ਕੀਤੀ ਗਈ । ਮੁਲਾਕਾਤ ਦੌਰਾਨ ਸਾਬਕਾ ਵਿਧਾਇਕ ਜੋਗਿੰਦਰਪਾਲ ਨੇ ਗਾਂਧੀ ਪਰਿਵਾਰ ਪ੍ਰਤੀ ਆਪਣੀ ਆਸਥਾ ਪ੍ਰਗਟ ਕਰਦਿਆਂ ਕਿਹਾ ਕਿ ਉਹ ਗਾਂਧੀ ਪਰਿਵਾਰ ਦੇ ਪ੍ਰਸੰਸਕ ਹਨ। ਉਨ੍ਹਾਂ ਕਾਂਗਰਸ ਆਗੂ ਰਾਹੁਲ ਗਾਂਧੀ ਦੀ ਭੂਮਿਕਾ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਰਾਹੁਲ ਗਾਂਧੀ ਲਗਾਤਾਰ ਆਮ ਲੋਕਾਂ, ਕਿਸਾਨਾਂ, ਨੌਜਵਾਨਾਂ ਅਤੇ ਸਮਾਜ ਦੇ ਵੱਖ-ਵੱਖ ਵਰਗਾਂ ਨਾਲ ਜੁੜੇ ਮੁੱਦਿਆਂ ਨੂੰ ਉਠਾਉਂਦੇ ਰਹੇ ਹਨ। ਜੋਗਿੰਦਰ ਪਾਲ ਨੇ ਆਮ ਆਦਮੀ ਪਾਰਟੀ ਦੀ ਸਰਕਾਰ ’ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਬਦਲਾਅ ਦੀ ਉਮੀਦ ਨਾਲ ਆਮ ਆਦਮੀ ਪਾਰਟੀ ਨੂੰ ਭਾਰੀ ਬਹੁਮਤ ਦਿੱਤਾ ਸੀ ।