22-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-10-2026

ਸੰਤ ਬਾਬਾ ਹਜ਼ਾਰਾ ਸਿੰਘ ਦੀ ਸਾਲਾਨਾ ਬਰਸੀ ਮੌਕੇ 4 ਗਰੀਬ ਪਰਿਵਾਰਾਂ ਦੀਆਂ ਲੜਕੀਆਂ ਦੇ ਅਨੰਦ ਕਾਰਜ ਕਰਵਾਏ

ਹਰਚੋਵਾਲ, 21 ਅਕਤੂਬਰ (ਭਾਮ, ਢਿੱਲੋਂ)-ਸੰਤ ਬਾਬਾ ਹਜ਼ਾਰਾ ਸਿੰਘ ਜੀ ਨਿੱਕੇ ਘੁੰਮਣਾ ਵਾਲਿਆਂ ਦੀ ਸਾਲਾਨਾ ਬਰਸੀ ਮੌਕੇ ਪਿੰਡ ਭਾਮ ਵਿਖੇ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਪ੍ਰਬੰਧਕ ਕਮੇਟੀ ਵਲੋਂ 4 ਗਰੀਬ ਪਰਿਵਾਰਾਂ ਦੀਆਂ ਲੜਕੀਆਂ ਦੇ ਆਨੰਦ ਕਾਰਜ ਕਰਵਾਏ ਗਏ। ਇਸ ਮੌਕੇ ਸਮੂਹ ਸੰਗਤ ਵਲੋਂ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਗਈ ਤੇ ਲੋੜਵੰਦ ਪਰਿਵਾਰਾਂ ਦੀ ਮਦਦ ਕਰਕੇ ਸਮਾਜ ਸੇਵਾ ਦਾ ਸੁਨੇਹਾ ਦਿੱਤਾ ਗਿਆ।

Ad Position 21
No active advertisement
ਅਜੀਤ ਡੈਸਕ 22-10-2026
ਹਰਚੋਵਾਲ, 21 ਅਕਤੂਬਰ (ਭਾਮ, ਢਿੱਲੋਂ)-ਸੰਤ ਬਾਬਾ ਹਜ਼ਾਰਾ ਸਿੰਘ ਜੀ ਨਿੱਕੇ ਘੁੰਮਣਾ ਵਾਲਿਆਂ ਦੀ ਸਾਲਾਨਾ ਬਰਸੀ ਮੌਕੇ ਪਿੰਡ ਭਾਮ ਵਿਖੇ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਪ੍ਰਬੰਧਕ ਕਮੇਟੀ ਵਲੋਂ 4 ਗਰੀਬ ਪਰਿਵਾਰਾਂ ਦੀਆਂ ਲੜਕੀਆਂ ਦੇ ਆਨੰਦ ਕਾਰਜ ਕਰਵਾਏ ਗਏ। ਇਸ ਮੌਕੇ ਸਮੂਹ ਸੰਗਤ ਵਲੋਂ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਗਈ ਤੇ ਲੋੜਵੰਦ ਪਰਿਵਾਰਾਂ ਦੀ ਮਦਦ ਕਰਕੇ ਸਮਾਜ ਸੇਵਾ ਦਾ ਸੁਨੇਹਾ ਦਿੱਤਾ ਗਿਆ। ਇਸ ਮੌਕੇ ਨਵ-ਵਿਆਹੀਆਂ ਲੜਕੀਆਂ ਨੂੰ ਨਵੇਂ ਜੀਵਨ ਦੀ ਸ਼ੁਰੂਆਤ ਕਰਨ ਲਈ ਘਰ ਦੀ ਜ਼ਰੂਰਤ ਦਾ ਸਾਮਾਨ ਵੀ ਦਾਜ ਵਜੋਂ ਦਿੱਤਾ ਗਿਆ, ਤਾਂ ਜੋ ਉਹ ਆਪਣੇ ਨਵੇਂ ਜੀਵਨ ਦੀ ਸ਼ੁਰੂਆਤ ਸੁਖਾਲੇ ਢੰਗ ਨਾਲ ਕਰ ਸਕਣ। ਪ੍ਰਬੰਧਕ ਕਮੇਟੀ ਤੇ ਪਿੰਡ ਵਾਸੀਆਂ ਦੇ ਇਸ ਉਪਰਾਲੇ ਦੀ ਸ਼ਾਲਾਘਾ ਕੀਤੀ ਗਈ। ਸਮਾਗਮ ਦੌਰਾਨ ਅਨੰਦ ਕਾਰਜਾਂ ਵਿਚ ਸ਼ਾਮਲ ਹੋਣ ਲਈ ਪਹੁੰਚੀਆਂ ਬਰਾਤਾਂ ਦੀ ਚਾਹ-ਪਕੌੜਿਆਂ ਅਤੇ ਗੁਰੂ ਕੇ ਲੰਗਰ ਨਾਲ ਸੇਵਾ ਕੀਤੀ ਗਈ। ਪਿੰਡ ਦੇ ਸਮੂਹ ਨਗਰ ਨਿਵਾਸੀਆਂ ਨੇ ਇਸ ਨੇਕ ਕਾਰਜ ਵਿਚ ਆਪਣਾ ਸਹਿਯੋਗ ਦਿੱਤਾ ਅਤੇ ਸਮਾਗਮ ਵਿਚ ਹਾਜ਼ਰੀ ਭਰ ਕੇ ਨਵ-ਵਿਆਹੇ ਜੋੜਿਆਂ ਨੂੰ ਅਸ਼ੀਰਵਾਦ ਦਿੱਤਾ।
Ad Position 22
No active advertisement
ਪਿਛਲੀ ਖ਼ਬਰ ਸਾਬਕਾ ਚੇਅਰਮੈਨ ਅਕਰਪੁਰਾ ਨੂੰ ਜਨਰਲ ਕੌਂਸਲ ਮੈਂਬਰ ਬਣਨ ’ਤੇ ਸਰਕਲ ਭਾਗੋਵਾਲ ਦੇ ਅਕਾਲੀ ਵਰਕਰਾਂ ਨੇ ਕੀਤਾ ਸਨਮਾਨਿਤ ਅਗਲੀ ਖ਼ਬਰ ਭਾਰਤ ਵਿਕਾਸ ਪ੍ਰੀਸ਼ਦ ਵਲੋਂ ਰਾਸ਼ਟਰੀ ਸਮੂਹ ਗਾਣ ਪ੍ਰਤੀਯੋਗਤਾ ਕਰਵਾਈ
Ad Position 24