23-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-10-2026

ਰਵੀਨੰਦਨ ਸਿੰਘ ਬਾਜਵਾ ਵਲੋਂ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਧਰਮਜੋਤ ਸਿੰਘ ਤੇ ਕਾਂਗਰਸੀ ਵਰਕਰਾਂ ਨਾਲ ਮੀਟਿੰਗ

ਕਿਲ੍ਹਾ ਲਾਲ ਸਿੰਘ, 21 ਅਕਤੂਬਰ (ਬਲਬੀਰ ਸਿੰਘ)-ਪੰਜਾਬ ਪ੍ਰਦੇਸ਼ ਦੇ ਨਵ-ਨਿਯੁਕਤ ਪ੍ਰਧਾਨ ਵਿਧਾਇਕ ਪ੍ਰਗਟ ਸਿੰਘ ਦੇ ਅਹੁਦਾ ਸੰਭਾਲਣ ਤੋਂ ਬਾਅਦ ਕਾਂਗਰਸੀ ਵਰਕਰਾਂ ਵਿਚ ਇਕ ਨਵੀਂ ਊਰਜਾ ਵੇਖਣ ਨੂੰ ਮਿਲ ਰਹੀ ਹੈ ਤੇ ਸਮੁੱਚੀ ਕਾਂਗਰਸ ਇਕ ਜੁੱਟ ਹੋ ਕੇ 2027 ਦੀਆਂ ਵਿਧਾਨ ਸਭਾ ਚੋਣਾਂ ਜਿੱਤਣ ਲਈ ਪੱਬਾਂ ਭਾਰ ਹੋ ਗਈ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਜ਼ਿਲ੍ਹਾ ਪ੍ਰੀਸ਼ਦ ਗੁਰਦਾਸਪੁਰ ਦੇ ਸਾਬਕਾ ਚੇਅਰਮੈਨ ਰਵੀਨੰਦਨ ਸਿੰਘ ਬਾਜਵਾ ਨੇ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਧਰਮਜੋਤ ਸਿੰਘ ਕਾਹਲੋਂ ਤੇ ਕਾਂਗਰਸੀ ਵਰਕਰਾਂ ਨਾਲ ਮੀਟਿੰਗ ਦੌਰਾਨ ਕੀਤਾ।

Ad Position 21
No active advertisement
ਰਵੀਨੰਦਨ ਸਿੰਘ ਬਾਜਵਾ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਧਰਮਜੋਤ ਸਿੰਘ ਤੇ ਕਾਂਗਰਸੀ ਵਰਕਰਾਂ ਨਾਲ ਮੀਟਿੰਗ ਦੌਰਾਨ। ਅਜੀਤ ਤਸਵੀਰ 22-10-2026
ਕਿਲ੍ਹਾ ਲਾਲ ਸਿੰਘ, 21 ਅਕਤੂਬਰ (ਬਲਬੀਰ ਸਿੰਘ)-ਪੰਜਾਬ ਪ੍ਰਦੇਸ਼ ਦੇ ਨਵ-ਨਿਯੁਕਤ ਪ੍ਰਧਾਨ ਵਿਧਾਇਕ ਪ੍ਰਗਟ ਸਿੰਘ ਦੇ ਅਹੁਦਾ ਸੰਭਾਲਣ ਤੋਂ ਬਾਅਦ ਕਾਂਗਰਸੀ ਵਰਕਰਾਂ ਵਿਚ ਇਕ ਨਵੀਂ ਊਰਜਾ ਵੇਖਣ ਨੂੰ ਮਿਲ ਰਹੀ ਹੈ ਤੇ ਸਮੁੱਚੀ ਕਾਂਗਰਸ ਇਕ ਜੁੱਟ ਹੋ ਕੇ 2027 ਦੀਆਂ ਵਿਧਾਨ ਸਭਾ ਚੋਣਾਂ ਜਿੱਤਣ ਲਈ ਪੱਬਾਂ ਭਾਰ ਹੋ ਗਈ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਜ਼ਿਲ੍ਹਾ ਪ੍ਰੀਸ਼ਦ ਗੁਰਦਾਸਪੁਰ ਦੇ ਸਾਬਕਾ ਚੇਅਰਮੈਨ ਰਵੀਨੰਦਨ ਸਿੰਘ ਬਾਜਵਾ ਨੇ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਧਰਮਜੋਤ ਸਿੰਘ ਕਾਹਲੋਂ ਤੇ ਕਾਂਗਰਸੀ ਵਰਕਰਾਂ ਨਾਲ ਮੀਟਿੰਗ ਦੌਰਾਨ ਕੀਤਾ। ਇਸ ਮੌਕੇ ਰਵੀਨੰਦਨ ਸਿੰਘ ਬਾਜਵਾ ਨੇ ਕਿਹਾ ਕਿ ਹਲਕਾ ਫ਼ਤਹਿਗੜ੍ਹ ਚੂੜੀਆਂ ਦੇ ਕਾਂਗਰਸੀ ਵਰਕਰ ਬਾਜਵਾ ਪਰਿਵਾਰ ਦੇ ਪਰਿਵਾਰਿਕ ਮੈਂਬਰ ਹਨ ਤੇ ਬਾਜਵਾ ਪਰਿਵਾਰ ਉਨ੍ਹਾਂ ਦੇ ਹਰ ਦੁੱਖ-ਸੁੱਖ ਵਿਚ ਹਰ ਵੇਲੇ ਹਾਜ਼ਰ ਹੈ। ਇਸ ਮੌਕੇ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਧਰਮਜੋਤ ਸਿੰਘ ਨੇ ਰਵੀਨੰਦਨ ਸਿੰਘ ਬਾਜਵਾ ਨੂੰ ਵਿਸ਼ਵਾਸ ਦਿਵਾਇਆ ਕਿ ਉਹ ਆ ਰਹੀਆਂ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਦਿਨ ਰਾਤ ਮਿਹਨਤ ਕਰਕੇ ਬਾਜਵਾ ਪਰਿਵਾਰ ਨੂੰ ਹਲਕੇ ਵਿਚੋਂ ਵੱਡੀ ਲੀਡ ਨਾਲ ਜਿਤਾਉਣਗੇ ਤੇ ਆਉਣ ਵਾਲੇ ਸਮੇਂ ਵਿਚ ਦੂਸਰੀਆਂ ਰਾਜਨੀਤਿਕ ਪਾਰਟੀਆਂ ਦੇ ਵਰਕਰਾਂ ਨੂੰ ਕਾਂਗਰਸ ਵਿਚ ਸ਼ਾਮਿਲ ਕਰਾਉਣ ਲਈ ਉਹ ਪੱਬਾਂ ਭਾਰ ਹਨ। ਇਸ ਮੌਕੇ ਬਲਰਾਜ ਸਿੰਘ ਕਾਹਲੋਂ, ਆੜ੍ਹਤੀ ਮਨਪ੍ਰੀਤ ਸਿੰਘ, ਗੁਰਪ੍ਰੀਤ ਸਿੰਘ ਕਾਨਪੁਰੀਆ, ਸਤਨਾਮ ਸਿੰਘ ਹੈਪੀ, ਗੁਰਦੀਪ ਸਿੰਘ ਆੜ੍ਹਤੀ, ਸੂਬੇਦਾਰ ਅਜੈਬ ਸਿੰਘ, ਮਲਕੀਤ ਸਿੰਘ ਲਾਡੀ, ਬਾਬਾ ਅਮਰੀਕ ਸਿੰਘ, ਪੱਕਣ ਸਿੰਘ, ਪੱਪੂ ਕਾਹਲੋਂ, ਸੁਖਜਿੰਦਰ ਸਿੰਘ ਪੰਚ, ਅਵਤਾਰ ਸਿੰਘ ਪੰਚ, ਜਸਪਾਲ ਸਿੰਘ ਮਰੂਤੀ ਪੰਚ, ਨੰਬਰਦਾਰ ਪ੍ਰਗਟ ਸਿੰਘ, ਡਿਪਟੀ ਬਲਜੀਤ ਸਿੰਘ, ਤੇਜਪਾਲ ਸਿੰਘ ਪਟਵਾਰੀ, ਬਲਜੀਤ ਸਿੰਘ ਬੀਡੀਪੀਓ, ਸਤਪਾਲ ਸਿੰਘ ਪਟਵਾਰੀ, ਜਸਜੀਤ ਸਿੰਘ ਕਾਹਲੋਂ, ਪੱਪਾ ਪਹਿਲਵਾਨ, ਰਾਜਵੀਰ ਸਿੰਘ, ਮਨਜੀਤ ਸਿੰਘ ਲੂਥਰਾ, ਕਬੱਡੀ ਖਿਡਾਰੀ ਪ੍ਰਭ, ਕਾਕਾ ਸ਼ਰਮਾ, ਸ਼ਮਸ਼ੇਰ ਸਿੰਘ ਸ਼ੇਰਾ, ਚਰਨਜੀਤ ਕੁਮਾਰ ਆਦਿ ਹਾਜ਼ਰ ਸਨ ।
Ad Position 22
No active advertisement
ਪਿਛਲੀ ਖ਼ਬਰ ਗੋਲਡਨ ਗਰੁੱਪ ਵਿਖੇ ਵਿਹਾਰ ਵਿਗਿਆਨ ਵਿਸ਼ੇ ’ਤੇ ਵੈਬੀਨਾਰ ਕਰਵਾਇਆ ਅਗਲੀ ਖ਼ਬਰ ਸ੍ਰੀ ਹੇਮਕੁੰਟ ਸਾਹਿਬ ਪੈਦਲ ਯਾਤਰਾ ਸੁਸਾਇਟੀ ਵਲੋਂ ਸੂਬਾ ਪ੍ਰਧਾਨ ਬਲਵਿੰਦਰ ਸਿੰਘ ਹਰੂਵਾਲ ਦਾ ਸਨਮਾਨ
Ad Position 24