ਐਸ.ਡੀ.ਐਮ. ਰੰਧਾਵਾ ਨੇ ਪਰਾਲੀ ਨੂੰ ਅੱਗ ਨਾ ਲਗਾਉਣ ਤੇ ਸਹੀ ਪ੍ਰਬੰਧਾਂ ਸੰਬੰਧੀ ਕੀਤਾ ਜਾਗਰੂਕ
ਡੇਰਾ ਬਾਬਾ ਨਾਨਕ, 21 ਅਕਤੂਬਰ (ਹੀਰਾ ਸਿੰਘ ਮਾਂਗਟ)-ਅੱਜ ਐਸ. ਡੀ.
ਡੇਰਾ ਬਾਬਾ ਨਾਨਕ, 21 ਅਕਤੂਬਰ (ਹੀਰਾ ਸਿੰਘ ਮਾਂਗਟ)-ਅੱਜ ਐਸ.ਡੀ.ਐਮ. ਡੇਰਾ ਬਾਬਾ ਨਾਨਕ ਲਛਮਣ ਸਿੰਘ ਰੰਧਾਵਾ ਵਲੋਂ ਸਰਹੱਦੀ ਇਲਾਕੇ ਦੇ ਪਿੰਡ ਧਰਮਕੋਟ ਰੰਧਾਵਾ, ਝੰਗੀ, ਪੰਨਵਾਂ,ਘਣੀਏ ਕੇ ਬੇਟ ਤੇ ਪੁਰਾਣਾ ਵਾਹਲਾ, ਸਮੇਤ ਵੱਖ ਵੱਖ ਪਿੰਡਾਂ ’ਚ ਜਾ ਕੇ ਕਿਸਾਨਾ ਨੂੰ ਪਰਾਲੀ ਦੀ ਸੁਚੱਜੀ ਸਾਂਭ ਸੰਭਾਲ ਸਬੰਧੀ ਜਾਗਰੂਕ ਕੀਤਾ ਗਿਆ। ਇਸ ਦੌਰਾਨ ਉਨ੍ਹਾਂ ਨਾਲ ਮਾਲ ਵਿਭਾਗ ਤੋਂ ਇਲਾਵਾ ਖੇਤੀਬਾੜੀ ਵਿਭਾਗ ਦੀ ਟੀਮ ਦੇ ਨੁਮਾਇੰਦੇ ਵੀ ਹਾਜ਼ਰ ਰਹੇ। ਇਸ ਮੌਕੇ ਐਸ.ਡੀ.ਐਮ. ਲਛਮਣ ਸਿੰਘ ਨੇ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਨੂੰ ਖੇਤ ਵਿੱਚ ਵਾਹ ਕੇ ਅਗਲੀ ਫਸਲ ਬੀਜਣ ਦੇ ਫਾਇਦਿਆਂ ਬਾਰੇ ਵੀ ਜਾਣਕਾਰੀ ਦਿੱਤੀ। ਉਹਨਾਂ ਦੱਸਿਆ ਕਿ ਫ਼ਸਲਾਂ ਦੀ ਰਹਿੰਦ-ਖੂੰਹਦ ਨੂੰ ਖੇਤ ’ਚ ਹੀ ਸੰਭਾਲਣ ਨਾਲ ਮਿੱਟੀ ’ਚ ਨਮੀਂ ਬਰਕਰਾਰ ਰਹਿੰਦੀ ਹੈ, ਨਦੀਨਾਂ ਦਾ ਵਾਧਾ ਘਟਦਾ ਹੈ, ਸੂਖਮ ਜੀਵਾਂ ਦੀ ਕਿਰਿਆਸ਼ੀਲਤਾ ਵਧਦੀ ਹੈ ਅਤੇ ਜ਼ਮੀਨ ਦੀ ਉਪਜਾਊ ਸ਼ਕਤੀ ਵਿੱਚ ਸੁਧਾਰ ਹੁੰਦਾ ਹੈ। ਉਨ੍ਹਾਂ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਨਾ ਲਗਾ ਕੇ ਆਧੁਨਿਕ ਮਸ਼ੀਨਰੀ ਅਤੇ ਵਿਗਿਆਨਕ ਤਰੀਕਿਆਂ ਰਾਹੀਂ ਇਸ ਦਾ ਪ੍ਰਬੰਧਨ ਕਰਨ ਦੀ ਅਪੀਲ ਕੀਤੀ। ਇਸ ਮੌਕੇ ਨਾਇਬ ਤਹਿਸੀਲਦਾਰ ਕੁਲਵੰਤ ਸਿੰਘ, ਬਲਾਕ ਖੇਤੀਬਾੜੀ ਅਫਸਰ ਸੁਖਬੀਰ ਸਿੰਘ ਸੰਧੂ, ਐਸਐਚਓ ਅਸ਼ੋਕ ਕੁਮਾਰ,ਖੇਤੀਬਾੜੀ ਅਧਿਕਾਰੀ ਤਰਲੋਚਨ ਸਿੰਘ ਆਦਿ ਹਾਜ਼ਰ ਸਨ।