22-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-10-2026

ਡੀ.ਡੀ.ਆਈ.ਐਸ ਸਕੂਲ ਵਿਖੇ ਦਾਦਾ-ਦਾਦੀ, ਨਾਨਾ-ਨਾਨੀ ਦਿਹਾੜੇ ਨੂੰ ਸਮਰਪਿਤ ਸਮਾਗਮ

ਫਤਿਹਗੜ੍ਹ ਚੂੜੀਆਂ, 21 ਅਕਤੂਬਰ (ਅਵਤਾਰ ਸਿੰਘ ਰੰਧਾਵਾ)-ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਡੀ. ਡੀ.

Ad Position 21
No active advertisement
ਅਜੀਤ ਡੈਸਕ 22-10-2026
ਫਤਿਹਗੜ੍ਹ ਚੂੜੀਆਂ, 21 ਅਕਤੂਬਰ (ਅਵਤਾਰ ਸਿੰਘ ਰੰਧਾਵਾ)-ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਡੀ.ਡੀ.ਆਈ.ਐਸ ਸਕੂਲ ਫਤਹਿਗੜ੍ਹ ਚੂੜੀਆਂ ਵਲੋਂ ਦਾਦਾ-ਦਾਦੀ ਤੇ ਨਾਨਾ-ਨਾਨੀ ਨੂੰ ਸਮਰਪਿਤ ਵਿਸ਼ਾਲ ਪ੍ਰੋਗਰਾਮ ਸਿੱਖਿਆ ਸੰਸਥਾ ਦੇ ਐਮ.ਡੀ ਇੰਦਰਜੀਤ ਸਿੰਘ ਭਾਟੀਆ ਦੀ ਅਗਵਾਈ ਵਿਚ ਕਰਵਾਇਆ ਗਿਆ। ਬੱਚਿਆਂ ਦੇ ਵੱਡੀ ਗਿਣਤੀ ’ਚ ਨਾਨਾ-ਨਾਨੀ ਤੇ ਦਾਦਾ-ਦਾਦੀ ਸਮੇਤ ਹੋਰ ਪਰਿਵਾਰਕ ਮੈਂਬਰ ਵੀ ਪਹੁੰਚੇ। ਮੁੱਖ ਮਹਿਮਾਨ ਦੇ ਤੌਰ ’ਤੇ ਐਸ.ਡੀ.ਐਮ ਨਵਜੋਤ ਸ਼ਰਮਾ ਪਹੁੰਚੇ ਅਤੇ ਵਿਸ਼ੇਸ਼ ਤੌਰ ’ਤੇ ਫਤਿਹਗੜ੍ਹ ਚੂੜੀਆਂ ਦੇ ਤਹਿਸੀਲਦਾਰ ਜਸਵਿੰਦਰ ਸਿੰਘ ਅਤੇ ਨਾਇਬ ਤਹਸੀਲਦਾਰ ਮਨੀ ਮਹਾਜਨ ਨੇ ਸ਼ਿਰਕਤ ਕੀਤੀ। ਬੱਚਿਆਂ ਨੇ ਕੋਰੀਓਗ੍ਰਾਫੀ ਅਤੇ ਰੰਗਾਂ ਰੰਗ ਪ੍ਰੋਗਰਾਮ ਦੀ ਪੇਸ਼ਕਾਰੀ ਕੀਤੀ। ਵਿਦਿਆਰਥੀਆਂ ਦੇ ਵਡੇਰਿਆਂ ਨੂੰ ਛੋਟੀਆਂ ਖੇਡਾਂ ਦਾ ਹਿੱਸਾ ਬਣਾ ਕੇ ਪਲਾਂ ਨੂੰ ਖੂਬਸੂਰਤ ਬਣਾਇਆ। ਮਹਿਮਾਨਾਂ ਨੇ ਅਜਿਹੇ ਪ੍ਰੋਗਰਾਮਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਅਜਿਹੇ ਪ੍ਰੋਗਰਾਮ ਦੇ ਨਾਲ ਬੱਚਿਆਂ ਦਾ ਆਪਣੇ ਮਾਪਿਆਂ, ਦਾਦਾ ਦਾਦੀ, ਨਾਨਾ ਨਾਨੀ ਨਾਲ ਅੰਦਰੂਨੀ ਪਿਆਰ ਵੱਧਦਾ ਹੈ। ਇਸ ਮੌਕੇ ਐਮਡੀ ਇੰਦਰਜੀਤ ਸਿੰਘ ਭਾਟੀਆ ਨੇ ਕਿਹਾ ਕਿ ਸੰਸਥਾ ਵਲੋਂ ਪੜ੍ਹਾਈ ਦੇ ਨਾਲ ਨਾਲ ਹਰ ਇੱਕ ਖੇਤਰ ਵਿੱਚ ਕਰਵਾਈਆਂ ਜਾਂਦੀਆਂ ਪ੍ਰਤੀਯੋਗਤਾਵਾਂ ਵਿੱਚ ਭਾਗ ਲੈ ਕੇ ਬੱਚੇ ਸੰਸਥਾ ਤੇ ਮਾਪਿਆਂ ਦਾ ਨਾਮ ਰੌਸ਼ਨ ਕਰ ਰਹੇ ਹਨ। ਇਸ ਮੌਕੇ ਪ੍ਰਿੰਸੀਪਲ ਮੈਡਮ ਸਵਲੀਨ ਭਾਟੀਆ ਨੇ ਪਹੁੰਚੀਆਂ ਸ਼ਖਸ਼ੀਅਤਾਂ ਦਾ ਧੰਨਵਾਦ ਕੀਤਾ ਅਤੇ ਡਾਇਰੈਕਟਰ ਮੈਡਮ ਐਕਮੀ ਭਾਟੀਆ, ਪ੍ਰਿੰਸੀ ਮੈਡਮ ਸਵਲੀਨ ਭਾਟੀਆ, ਮੈਡਮ ਪੂਜਨਪ੍ਰੀਤ ਆਦਿ ਵਲੋਂ ਪਹੁੰਚੀਆਂ ਸ਼ਖਸ਼ੀਅਤਾਂ ਨੂੰ ਸਨਮਾਨਿਤ ਕੀਤਾ ।
Ad Position 22
No active advertisement
ਪਿਛਲੀ ਖ਼ਬਰ ਗੁਰਮਤਿ ਸਮਾਗਮ ਤੇ ਅੰਮ੍ਰਿਤ ਸੰਚਾਰ ਸੰਬੰਧੀ ਮੀਟਿੰਗ ਅਗਲੀ ਖ਼ਬਰ ਐਸ.ਡੀ.ਐਮ. ਰੰਧਾਵਾ ਨੇ ਪਰਾਲੀ ਨੂੰ ਅੱਗ ਨਾ ਲਗਾਉਣ ਤੇ ਸਹੀ ਪ੍ਰਬੰਧਾਂ ਸੰਬੰਧੀ ਕੀਤਾ ਜਾਗਰੂਕ
Ad Position 24