22-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-10-2026

ਐਕਸੈਲਸੀਅਰ ਸਕੂਲ ਬਿਜਲੀਵਾਲ ਵਿਖੇ ਪੇਂਟਿੰਗ ਮੁਕਾਬਲਾ ਕਰਵਾਇਆ

ਕਿਲ੍ਹਾ ਲਾਲ ਸਿੰਘ, 21 ਅਕਤੂਬਰ (ਬਲਬੀਰ ਸਿੰਘ)-ਐਕਸੈਲਸੀਅਰ ਸੀਨੀਅਰ ਸੈਕੰਡਰੀ ਸਕੂਲ ਬਿਜਲੀਵਾਲ ਵਿਖੇ ਵਿਦਿਆਰਥੀਆਂ ਨੂੰ ਵਾਤਾਵਰਨ ਦੀ ਸੰਭਾਲ ਪ੍ਰਤੀ ਜਾਗਰੂਕ ਕਰਨ ਦੇ ਉਦੇਸ਼ ਨਾਲ ਪੇਂਟਿੰਗ ਮੁਕਾਬਲਾ ਕਰਵਾਇਆ, ਜਿਸ ’ਚ ਵਿਦਿਆਰਥੀਆਂ ਨੇ ਬੜੇ ਉਤਸ਼ਾਹ ਨਾਲ ਭਾਗ ਲਿਆ। ਵਿਦਿਆਰਥੀਆਂ ਨੇ ਆਪਣੀਆਂ ਪੇਂਟਿੰਗਾਂ ’ਚ ਰੁੱਖਾਂ ਦੀ ਮਹੱਤਤਾ, ਪਾਣੀ ਦੀ ਸੰਭਾਲ, ਹਵਾ ਪ੍ਰਦੂਸ਼ਣ ਦੀ ਰੋਕਥਾਮ, ਪਲਾਸਟਿਕ ਦੀ ਘੱਟ ਵਰਤੋਂ, ਸਫ਼ਾਈ ਤੇ ਹਰਿਆਵਲ ਨੂੰ ਦਰਸਾਉਂਦੇ ਸੁੰਦਰ ਚਿੱਤਰ ਬਣਾਏ।

Ad Position 21
No active advertisement
ਅਜੀਤ ਡੈਸਕ 22-10-2026
ਕਿਲ੍ਹਾ ਲਾਲ ਸਿੰਘ, 21 ਅਕਤੂਬਰ (ਬਲਬੀਰ ਸਿੰਘ)-ਐਕਸੈਲਸੀਅਰ ਸੀਨੀਅਰ ਸੈਕੰਡਰੀ ਸਕੂਲ ਬਿਜਲੀਵਾਲ ਵਿਖੇ ਵਿਦਿਆਰਥੀਆਂ ਨੂੰ ਵਾਤਾਵਰਨ ਦੀ ਸੰਭਾਲ ਪ੍ਰਤੀ ਜਾਗਰੂਕ ਕਰਨ ਦੇ ਉਦੇਸ਼ ਨਾਲ ਪੇਂਟਿੰਗ ਮੁਕਾਬਲਾ ਕਰਵਾਇਆ, ਜਿਸ ’ਚ ਵਿਦਿਆਰਥੀਆਂ ਨੇ ਬੜੇ ਉਤਸ਼ਾਹ ਨਾਲ ਭਾਗ ਲਿਆ। ਵਿਦਿਆਰਥੀਆਂ ਨੇ ਆਪਣੀਆਂ ਪੇਂਟਿੰਗਾਂ ’ਚ ਰੁੱਖਾਂ ਦੀ ਮਹੱਤਤਾ, ਪਾਣੀ ਦੀ ਸੰਭਾਲ, ਹਵਾ ਪ੍ਰਦੂਸ਼ਣ ਦੀ ਰੋਕਥਾਮ, ਪਲਾਸਟਿਕ ਦੀ ਘੱਟ ਵਰਤੋਂ, ਸਫ਼ਾਈ ਤੇ ਹਰਿਆਵਲ ਨੂੰ ਦਰਸਾਉਂਦੇ ਸੁੰਦਰ ਚਿੱਤਰ ਬਣਾਏ। ਮੁਕਾਬਲੇ ਦੌਰਾਨ ਵਿਦਿਆਰਥੀਆਂ ਨੇ ਆਪਣੀ ਕਲਾਤਮਕ ਪ੍ਰਤਿਭਾ ਤੇ ਸਿਰਜਨਾਤਮਕ ਸੋਚ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ। ਪੇਂਟਿੰਗ ਮੁਕਾਬਲੇ ਨੇ ਵਿਦਿਆਰਥੀਆਂ ਨੂੰ ਆਪਣੀ ਕਲਪਨਾ ਨੂੰ ਰੰਗਾਂ ਰਾਹੀਂ ਪ੍ਰਗਟ ਕਰਨ ਦਾ ਮੌਕਾ ਦਿੱਤਾ। ਮੁਕਾਬਲੇ ਦੇ ਅੰਤ ’ਚ ਵਿਦਿਆਰਥੀਆਂ ਦੀਆਂ ਪੇਂਟਿੰਗਾਂ ਦਾ ਮੁੱਲਾਂਕਣ ਉਨ੍ਹਾਂ ਦੀ ਸਿਰਜਨਾਤਮਕਤਾ ਵਿਸ਼ੇ ਦੀ ਪੇਸ਼ਕਾਰੀ ਤੇ ਸੰਦੇਸ਼ ਦੇ ਆਧਾਰ ’ਤੇ ਕੀਤਾ ਗਿਆ। ਪੇਂਟਿੰਗ ਮੁਕਾਬਲੇ ਵਿਚ ਨੇਹਾ ਨੇ ਪਹਿਲਾ, ਹਰਜੋਤ ਸਿੰਘ ਨੇ ਦੂਸਰਾ ਅਤੇ ਮਨਪ੍ਰੀਤ ਕੌਰ ਅਤੇ ਮਨਕੀਰਤ ਸਿੰਘ ਨੇ ਤੀਸਰਾ ਸਥਾਨ ਪ੍ਰਾਪਤ ਕੀਤਾ। ਇਸ ਮੌਕੇ ਸਾਰੇ ਭਾਗ ਲੈਣ ਵਾਲੇ ਵਿਦਿਆਰਥੀਆਂ ਦੇ ਯਤਨਾਂ ਦੀ ਸ਼ਾਲਾਘਾ ਕੀਤੀ ਗਈ। ਇਸ ਮੌਕੇ ਸਕੂਲ ਪ੍ਰਿੰਸੀਪਲ ਤੇਜਿੰਦਰ ਕੌਰ ਨੇ ਕਿਹਾ ਕਿ ਵਿਦਿਆਰਥੀਆਂ ਵਿਚ ਵਾਤਾਵਰਨ ਪ੍ਰਤੀ ਜਾਗਰੂਕਤਾ ਪੈਦਾ ਕਰਨਾ ਸਮੇਂ ਦੀ ਮੁੱਖ ਲੋੜ ਹੈ।
Ad Position 22
No active advertisement
ਪਿਛਲੀ ਖ਼ਬਰ ਬਾਬਾ ਬੰਦਾ ਸਿੰਘ ਬਹਾਦਰ ਪਬਲਿਕ ਸਕੂਲ ਵਿਖੇ ਸੈਮੀਨਾਰ ਲਗਾਇਆ ਅਗਲੀ ਖ਼ਬਰ ਗੁਰਮਤਿ ਸਮਾਗਮ ਤੇ ਅੰਮ੍ਰਿਤ ਸੰਚਾਰ ਸੰਬੰਧੀ ਮੀਟਿੰਗ
Ad Position 24