22-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-10-2026

ਬਾਬਾ ਬੰਦਾ ਸਿੰਘ ਬਹਾਦਰ ਪਬਲਿਕ ਸਕੂਲ ਵਿਖੇ ਸੈਮੀਨਾਰ ਲਗਾਇਆ

ਧਾਰੀਵਾਲ, 21 ਅਕਤੂਬਰ (ਸਵਰਨ ਸਿੰਘ)-ਬਾਬਾ ਬੰਦਾ ਸਿੰਘ ਬਹਾਦਰ ਪਬਲਿਕ ਸਕੂਲ ਧਾਰੀਵਾਲ ਵਿਖੇ ਡਾਇਰੈਕਟਰ ਅਮਰਜੀਤ ਸਿੰਘ ਚਾਹਲ, ਸਕੱਤਰ ਸ਼੍ਰੀਮਤੀ ਪਰਮਿੰਦਰ ਕੌਰ ਚਾਹਲ ਤੇ ਪ੍ਰਿੰਸੀਪਲ ਹਰਤਾਜ ਸਿੰਘ ਸਿੱਧੂ ਦੀ ਯੋਗ ਅਗਵਾਈ ਹੇਠ ਕਰੀਅਰ ਗਾਈਡੈਂਸ ਤੇ ਐਡਵਾਂਸਡ ਆਰਟੀਫਿਸ਼ੀਅਲ ਇੰਟੈਲੀਜੈਂਸ ਦੇ ਭਵਿੱਖ ਸਬੰਧੀ ਵਿਸ਼ੇਸ਼ ਸੈਮੀਨਾਰ ਲਗਾਇਆ ਗਿਆ। ਇਸ ਮੌਕੇ 10ਵੀਂ ਤੋਂ 12ਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਤੇ ਅਧਿਆਪਕਾਂ ਨੇ ਭਾਗ ਲਿਆ।

Ad Position 21
No active advertisement
ਅਜੀਤ ਡੈਸਕ 22-10-2026
ਧਾਰੀਵਾਲ, 21 ਅਕਤੂਬਰ (ਸਵਰਨ ਸਿੰਘ)-ਬਾਬਾ ਬੰਦਾ ਸਿੰਘ ਬਹਾਦਰ ਪਬਲਿਕ ਸਕੂਲ ਧਾਰੀਵਾਲ ਵਿਖੇ ਡਾਇਰੈਕਟਰ ਅਮਰਜੀਤ ਸਿੰਘ ਚਾਹਲ, ਸਕੱਤਰ ਸ਼੍ਰੀਮਤੀ ਪਰਮਿੰਦਰ ਕੌਰ ਚਾਹਲ ਤੇ ਪ੍ਰਿੰਸੀਪਲ ਹਰਤਾਜ ਸਿੰਘ ਸਿੱਧੂ ਦੀ ਯੋਗ ਅਗਵਾਈ ਹੇਠ ਕਰੀਅਰ ਗਾਈਡੈਂਸ ਤੇ ਐਡਵਾਂਸਡ ਆਰਟੀਫਿਸ਼ੀਅਲ ਇੰਟੈਲੀਜੈਂਸ ਦੇ ਭਵਿੱਖ ਸਬੰਧੀ ਵਿਸ਼ੇਸ਼ ਸੈਮੀਨਾਰ ਲਗਾਇਆ ਗਿਆ। ਇਸ ਮੌਕੇ 10ਵੀਂ ਤੋਂ 12ਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਤੇ ਅਧਿਆਪਕਾਂ ਨੇ ਭਾਗ ਲਿਆ। ਸੈਮੀਨਾਰ ਦੇ ਮੁੱਖ ਬੁਲਾਰੇ ਸ੍ਰੀ ਸ਼ਿਆਮ ਰਾਜੇਸ਼ਵਰ (ਚੰਡੀਗੜ੍ਹ ਯੂਨੀਵਰਸਿਟੀ) ਸਨ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਭਵਿੱਖ ਵਿਚ ਕਰੀਅਰ ਦੀ ਸਹੀ ਚੋਣ ਕਰਨ ਲਈ ਮਾਰਗਦਰਸ਼ਨ ਦੇਣਾ ਤੇ ਆਰਟੀਫਿਸ਼ੀਅਲ ਇੰਟੈਲੀਜੈਂਸ ਦੀ ਵਧ ਰਹੀ ਮਹੱਤਤਾ ਤੋਂ ਜਾਣੂ ਕਰਵਾਉਣਾ ਸੀ। ਉਨ੍ਹਾਂ ਵਲੋਂ ਵਿਦਿਆਰਥੀਆਂ ਨੂੰ ਵੱਖ-ਵੱਖ ਕਰੀਅਰ ਵਿਕਲਪਾਂ, ਨਵੀਆਂ ਤਕਨੀਕਾਂ ਅਤੇ ਭਵਿੱਖ ਵਿਚ ਉੱਭਰ ਰਹੇ ਰੋਜ਼ਗਾਰ ਦੇ ਮੌਕਿਆਂ ਬਾਰੇ ਜਾਣਕਾਰੀ ਦਿੱਤੀ ਗਈ। ਵਿਦਿਆਰਥੀਆਂ ਨੂੰ ਦੱਸਿਆ ਗਿਆ ਕਿ ਅੱਜ ਦੇ ਤਕਨੀਕੀ ਯੁੱਗ ਵਿਚ ਏ.ਆਈ. ਸਿੱਖਿਆ, ਵਿਗਿਆਨ, ਸਿਹਤ ਸੇਵਾਵਾਂ ਤੇ ਹੋਰ ਕਈ ਖੇਤਰਾਂ ਵਿਚ ਮਹੱਤਵਪੂਰਨ ਭੂਮਿਕਾ ਨਿਭਾ ਰਹੀ ਹੈ। ਇਸ ਦੇ ਨਾਲ ਹੀ ਵਿਦਿਆਰਥੀਆਂ ਨੂੰ ਏ.ਆਈ. ਦੀ ਸਹੀ ਤੇ ਜ਼ਿੰਮੇਵਾਰ ਵਰਤੋਂ ਕਰਨ ਤੇ ਆਪਣੇ ਹੁਨਰਾਂ ਨੂੰ ਵਿਕਸਿਤ ਕਰਨ ਲਈ ਪ੍ਰੇਰਿਤ ਕੀਤਾ ਗਿਆ। ਉਨ੍ਹਾਂ ਨੇ ਸਿੱਖਿਆ ਦੇ ਖੇਤਰ ਵਿਚ ਏ.ਆਈ. ਦੀ ਵਰਤੋਂ ਬਾਰੇ ਦੱਸਿਆ ਕਿ ਇਸ ਰਾਹੀਂ ਵਿਦਿਆਰਥੀ ਆਪਣੇ ਵਿਸ਼ਿਆਂ ਨੂੰ ਬਿਹਤਰ ਢੰਗ ਨਾਲ ਸਮਝ ਸਕਦੇ ਹਨ, ਨਵੀਆਂ ਚੀਜ਼ਾਂ ਸਿੱਖ ਸਕਦੇ ਹਨ। ਇਸ ਮੌਕੇ ਡਾਇਰੈਕਟਰ ਅਮਰਜੀਤ ਸਿੰਘ ਚਾਹਲ ਨੇ ਕਿਹਾ ਕਿ ਅਜਿਹੇ ਸੈਮੀਨਾਰ ਵਿਦਿਆਰਥੀਆਂ ਨੂੰ ਆਧੁਨਿਕ ਤਕਨੀਕ ਨਾਲ ਜੋੜਨ ਤੇ ਉਨ੍ਹਾਂ ਦੇ ਭਵਿੱਖ ਨੂੰ ਸਹੀ ਦਿਸ਼ਾ ਦੇਣ ਵਿਚ ਅਹਿਮ ਭੂਮਿਕਾ ਨਿਭਾਉਂਦੇ ਹਨ। ਪ੍ਰਿੰਸੀਪਲ ਹਰਤਾਜ ਸਿੰਘ ਸਿੱਧੂ ਨੇ ਕਿਹਾ ਕਿ ਅੱਜ ਦੇ ਡਿਜ਼ੀਟਲ ਯੁੱਗ ’ਚ ਏ.ਆਈ. ਦਾ ਗਿਆਨ ਵਿਦਿਆਰਥੀਆਂ ਲਈ ਬਹੁਤ ਮਹੱਤਵਪੂਰਨ ਹੈ।
Ad Position 22
No active advertisement
ਪਿਛਲੀ ਖ਼ਬਰ ਬਲਾਕ ਸੰਮਤੀ ਬਟਾਲਾ ਦੇ ਚੇਅਰਮੈਨ ਵਲੋਂ ਪ੍ਰਾਇਮਰੀ ਸਕੂਲ ਤੇ ਆਂਗਣਵਾੜੀ ਸੈਂਟਰਾਂ ਨੂੰ ਆਰ.ਓ. ਭੇਟ ਅਗਲੀ ਖ਼ਬਰ ਐਕਸੈਲਸੀਅਰ ਸਕੂਲ ਬਿਜਲੀਵਾਲ ਵਿਖੇ ਪੇਂਟਿੰਗ ਮੁਕਾਬਲਾ ਕਰਵਾਇਆ
Ad Position 24