21-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-10-2026

ਪੁਰਾਣੀ ਰੰਜਿਸ਼ ਨੂੰ ਲੈ ਕੇ ਦੋ ਧਿਰਾਂ ਵਿਚਾਲੇ ਖੂਨੀ ਝੜਪ ਤੇਜ਼ਧਾਰ ਹਥਿਆਰਾਂ ਨਾਲ ਹਮਲੇ ਤੇ ਗੱਡੀਆਂ ਦੀ ਭੰਨ-ਤੋੜ ਦੇ ਲੱਗੇ ਦੋਸ਼

ਧਾਰੀਵਾਲ, 21 ਅਕਤੂਬਰ (ਸਵਰਨ ਸਿੰਘ)-ਇਥੋਂ ਨਜ਼ਦੀਕੀ ਪਿੰਡ ਸੋਹਲ ਵਿਚ ਪੁਰਾਣੀ ਰੰਜਿਸ਼ ਨੂੰ ਲੈ ਕੇ ਦੋ ਧਿਰਾਂ ਵਿਚਕਾਰ ਝਗੜਾ ਹੋਇਆ ਹੈ। ਇਸ ਦੌਰਾਨ ਦੋਵੇਂ ਧਿਰਾਂ ਨੇ ਇਕ-ਦੂਜੇ ’ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਕੇ ਜ਼ਖ਼ਮੀ ਕਰਨ ਦੇ ਦੋਸ਼ ਲਗਾਏ ਹਨ।

Ad Position 21
No active advertisement
ਜ਼ਖ਼ਮੀ ਬਲਕਾਰ ਸਿੰਘ ਜ਼ੇਰੇ ਇਲਾਜ। ਅਜੀਤ ਤਸਵੀਰ 22-10-2026
ਧਾਰੀਵਾਲ, 21 ਅਕਤੂਬਰ (ਸਵਰਨ ਸਿੰਘ)-ਇਥੋਂ ਨਜ਼ਦੀਕੀ ਪਿੰਡ ਸੋਹਲ ਵਿਚ ਪੁਰਾਣੀ ਰੰਜਿਸ਼ ਨੂੰ ਲੈ ਕੇ ਦੋ ਧਿਰਾਂ ਵਿਚਕਾਰ ਝਗੜਾ ਹੋਇਆ ਹੈ। ਇਸ ਦੌਰਾਨ ਦੋਵੇਂ ਧਿਰਾਂ ਨੇ ਇਕ-ਦੂਜੇ ’ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਕੇ ਜ਼ਖ਼ਮੀ ਕਰਨ ਦੇ ਦੋਸ਼ ਲਗਾਏ ਹਨ। ਘਟਨਾ ਦੌਰਾਨ ਗੱਡੀਆਂ ਦੀ ਭੰਨ-ਤੋੜ ਕੀਤੇ ਜਾਣ ਦੀ ਗੱਲ ਵੀ ਸਾਹਮਣੇ ਆਈ ਹੈ। ਜ਼ਖ਼ਮੀ ਵਿਅਕਤੀਆਂ ਨੂੰ ਇਲਾਜ ਲਈ ਸਿਵਲ ਹਸਪਤਾਲ ਗੁਰਦਾਸਪੁਰ ’ਚ ਦਾਖ਼ਲ ਕਰਵਾਇਆ ਗਿਆ ਹੈ। ਇਸ ਸਬੰਧੀ ਇਕ ਧਿਰ ਦੇ ਜ਼ਖ਼ਮੀ ਬਲਕਾਰ ਸਿੰਘ ਪੁੱਤਰ ਗੁਰਬਖ਼ਸ਼ ਸਿੰਘ ਦੀ ਪਤਨੀ ਦਲਜੀਤ ਕੌਰ, ਜੋ ਪਿੰਡ ਦੀ ਮੌਜੂਦਾ ਪੰਚਾਇਤ ਮੈਂਬਰ ਹੈ, ਨੇ ਦੋਸ਼ ਲਗਾਇਆ ਕਿ ਪਿੰਡ ਦੇ ਕੁਝ ਵਿਅਕਤੀਆਂ ਨੇ ਸਰਕਾਰੀ ਸਕੂਲ ਨੇੜੇ ਉਸ ਦੇ ਪਤੀ ’ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਕੇ ਉਸ ਨੂੰ ਗੰਭੀਰ ਜ਼ਖ਼ਮੀ ਕਰ ਦਿੱਤਾ। ਉਨ੍ਹਾਂ ਕਿਹਾ ਕਿ ਕੁਝ ਲੋਕ ਉਨ੍ਹਾਂ ’ਤੇ ਪੁਲਿਸ ਦੀ ਮਦਦ ਕਰਨ ਦਾ ਸ਼ੱਕ ਕਰਦੇ ਹਨ, ਜਿਸ ਕਾਰਨ ਪਹਿਲਾਂ ਵੀ ਉਨ੍ਹਾਂ ’ਤੇ ਹਮਲਾ ਕੀਤਾ ਜਾ ਚੁੱਕਾ ਹੈ। ਉਨ੍ਹਾਂ ਆਪਣੇ ਪਰਿਵਾਰ ਦੀ ਜਾਨ ਨੂੰ ਖ਼ਤਰਾ ਦੱਸਦਿਆਂ ਪੁਲਿਸ ਪ੍ਰਸ਼ਾਸਨ ਤੋਂ ਇਨਸਾਫ਼ ਦੀ ਮੰਗ ਕੀਤੀ। ਦੂਜੀ ਧਿਰ ਦੇ ਨਰਿੰਦਰ ਲਾਲ ਉਰਫ਼ ਰਿੰਕੂ ਨੇ ਆਪਣੇ ’ਤੇ ਲੱਗੇ ਦੋਸ਼ਾਂ ਨੂੰ ਬੇਬੁਨਿਆਦ ਦੱਸਦਿਆਂ ਕਿਹਾ ਕਿ ਉਨ੍ਹਾਂ ਨੂੰ ਜਾਣਬੁੱਝ ਕੇ ਅਪਸ਼ਬਦ ਬੋਲੇ ਜਾਂਦੇ ਹਨ। ਵਿਰੋਧ ਕਰਨ ’ਤੇ ਝਗੜਾ ਕੀਤਾ ਜਾਂਦਾ ਹੈ। ਉਨ੍ਹਾਂ ਦੇ ਅਨੁਸਾਰ ਬੀਤੇ ਦਿਨ ਵੀ ਅਜਿਹਾ ਹੀ ਹੋਇਆ ਤੇ ਦੂਜੀ ਧਿਰ ਨੇ ਉਨ੍ਹਾਂ ’ਤੇ ਹਮਲਾ ਕਰਕੇ ਜ਼ਖ਼ਮੀ ਕਰ ਦਿੱਤਾ। ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਆਪਣਾ ਬਚਾਅ ਕੀਤਾ ਤੇ ਪੁਲਿਸ ਪ੍ਰਸ਼ਾਸਨ ਤੋਂ ਮਾਮਲੇ ਦੀ ਨਿਰਪੱਖ ਜਾਂਚ ਕਰਕੇ ਦੋਸ਼ੀਆਂ ਖ਼ਿਲਾਫ਼ ਕਾਰਵਾਈ ਦੀ ਮੰਗ ਕੀਤੀ। ਇਸ ਸਬੰਧੀ ਧਾਰੀਵਾਲ ਪੁਲਿਸ ਦਾ ਕਹਿਣਾ ਹੈ ਕਿ ਮਾਮਲਾ ਉਨ੍ਹਾਂ ਦੇ ਧਿਆਨ ਵਿਚ ਹੈ ਤੇ ਇਸ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ। ਜਾਂਚ ਦੌਰਾਨ ਜੋ ਵੀ ਵਿਅਕਤੀ ਦੋਸ਼ੀ ਪਾਇਆ ਗਿਆ, ਉਸ ਖ਼ਿਲਾਫ਼ ਕਾਨੂੰਨ ਅਨੁਸਾਰ ਕਾਰਵਾਈ ਕੀਤੀ ਜਾਵੇਗੀ।
Ad Position 22
No active advertisement
ਪਿਛਲੀ ਖ਼ਬਰ ਪੰਜਾਬ ਸਰਕਾਰ ਵਿਰੁੱਧ ਮੁਲਾਜ਼ਮਾਂ ਦਾ ਰੋਹ ਭਖਿਆ ਅਗਲੀ ਖ਼ਬਰ ਪੀ.ਐੱਮ. ਸ੍ਰੀ ਸ.ਸ.ਸ. ਸਕੂਲ ਕਾਦੀਆਂ ਦੇ ਵਿਦਿਆਰਥੀਆਂ ਨੇ ਕੀਤਾ ਬੀ.ਐੱਸ.ਐੱਨ.ਐੱਲ. ਦਫ਼ਤਰ ਦਾ ਦੌਰਾ
Ad Position 24