‘ਮੇਰਾ ਘਰ ਮੇਰੇ ਨਾਮ’ ਮੁਹਿੰਮ ਤਹਿਤ ਵਿਧਾਇਕ ਰੰਧਾਵਾ ਵਲੋਂ ਤਹਿਤ ਨੜਾਂਵਾਲੀ ’ਚ 136 ਲੋਕਾਂ ਨੂੰ ਵੰਡੇ ਪ੍ਰਾਪਰਟੀ ਕਾਰਡ
ਕਲਾਨੌਰ, 22 ਅਕਤੂਬਰ (ਪੁਰੇਵਾਲ)-ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀ ਗਈ ਮੁਹਿੰਮ ‘ਮੇਰਾ ਘਰ, ਮੇਰੇ ਨਾਮ’ ਤਹਿਤ ਹਲਕਾ ਡੇਰਾ ਬਾਬਾ ਨਾਨਕ ਦੇ ਪਿੰਡ ਨੜਾਂਵਾਲੀ ਵਿਖੇ ਸਮਾਗਮ ਕਰਕੇ ਪ੍ਰਾਪਰਟੀ ਕਾਰਡ ਵੰਡੇ ਗਏ। ਇਸ ਮੌਕੇ ਹਲਕੇ ਦੇ ਵਿਧਾਇਕ ਗੁਰਦੀਪ ਸਿੰਘ ਰੰਧਾਵਾ ਵਿਸ਼ੇਸ ਤੌਰ ’ਤੇ ਪਹੁੰਚੇ।
ਕਲਾਨੌਰ, 22 ਅਕਤੂਬਰ (ਪੁਰੇਵਾਲ)-ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀ ਗਈ ਮੁਹਿੰਮ ‘ਮੇਰਾ ਘਰ, ਮੇਰੇ ਨਾਮ’ ਤਹਿਤ ਹਲਕਾ ਡੇਰਾ ਬਾਬਾ ਨਾਨਕ ਦੇ ਪਿੰਡ ਨੜਾਂਵਾਲੀ ਵਿਖੇ ਸਮਾਗਮ ਕਰਕੇ ਪ੍ਰਾਪਰਟੀ ਕਾਰਡ ਵੰਡੇ ਗਏ। ਇਸ ਮੌਕੇ ਹਲਕੇ ਦੇ ਵਿਧਾਇਕ ਗੁਰਦੀਪ ਸਿੰਘ ਰੰਧਾਵਾ ਵਿਸ਼ੇਸ ਤੌਰ ’ਤੇ ਪਹੁੰਚੇ। ਨਾਇਬ ਤਹਿਸੀਲਦਾਰ ਮਨਮੋਹਨ ਸਿੰਘ ਤੋਂ ਇਲਾਵਾ ਸੰਗਠਨ ਦੇ ਹਲਕਾ ਇੰਚਾਰਜ ਜਤਿੰਦਰ ਸਿੰਘ ਹੈਪੀ ਡੇਅਰੀਵਾਲ ਵੀ ਵਿਸ਼ੇਸ ਤੌਰ ’ਤੇ ਪਹੁੰਚੇ। ਵਿਧਾਇਕ ਗੁਰਦੀਪ ਸਿੰਘ ਰੰਧਾਵਾ ਨੇ ਕਿਹਾ ਕਿ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਦੀ ਇਸ ਪਹਿਲਕਦਮੀ ਦਾ ਉਦੇਸ਼ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਦੇ ਮਾਲਕੀ ਹੱਕਾਂ ਸਬੰਧੀ ਦਸਤਾਵੇਜ਼ ਮੁਹੱਈਆ ਕਰਵਾਉਣਾ ਤੇ ਉਨ੍ਹਾਂ ਨੂੰ ਜਾਇਦਾਦ ਦੀ ਮਾਲਕੀ ਦਾ ਕਾਨੂੰਨੀ ਸਬੂਤ ਦੇ ਕੇ ਸਸ਼ਕਤ ਬਣਾਉਣਾ ਹੈ। ਵਿਧਾਇਕ ਰੰਧਾਵਾ ਨੇ ਕਿਹਾ ਕਿ ਇਹ ਉਪਰਾਲਾ ਲੋਕਾਂ ਦੇ ਹੱਕਾਂ ਦੀ ਰਾਖੀ ਅਤੇ ਉਨ੍ਹਾਂ ਦੇ ਜੀਵਨ ਵਿਚ ਸੁਰੱਖਿਆ ਤੇ ਵਿਸ਼ਵਾਸ ਦੀ ਭਾਵਨਾ ਨੂੰ ਹੋਰ ਮਜ਼ਬੂਤ ਕਰਨ ਵੱਲ ਇਕ ਅਹਿਮ ਕਦਮ ਹੈ। ਇਸ ਦੌਰਾਨ ਪ੍ਰਾਪਰਟੀ ਕਾਰਡ ਪ੍ਰਾਪਤ ਕਰਨ ਵਾਲੇ ਲਾਭਪਾਤਰੀਆਂ ਨੇ ਪੰਜਾਬ ਸਰਕਾਰ ਤੇ ਵਿਧਾਇਕ ਗੁਰਦੀਪ ਸਿੰਘ ਰੰਧਾਵਾ ਦਾ ਧੰਨਵਾਦ ਕੀਤਾ। ਇਸ ਮੌਕੇ ’ਤੇ ਕਾਨੂੰਗੋ ਮਨਦੀਪ ਕੁਮਾਰ, ਸਰਪੰਚ ਰਮਨ ਕੁਮਾਰ ਰਿੰਕੂ, ਸਰਪੰਚ ਕਾਬਲ ਸਿੰਘ ਸਮੇਤ ਮੁਹਤਬਰ ਵੀ ਹਾਜ਼ਰ ਰਹੇ।