ਵੋਟਰ ਸੂਚੀਆਂ ਦੀ ਵਿਸ਼ੇਸ਼ ਸਰਸਰੀ ਸੁਧਾਈ ਤਹਿਤ ਪੋਲਿੰਗ ਬੂਥਾਂ ’ਤੇ ਕੱਲ੍ਹ ਲੱਗਣਗੇ ਵਿਸ਼ੇਸ਼ ਕੈਂਪ
ਗੁਰਦਾਸਪੁਰ, 22 ਅਕਤੂਬਰ (ਚੱਕਰਾਜਾ)-ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਆਦਿਤਿਆ ਉੱਪਲ ਨੇ ਦੱਸਿਆ ਕਿ ਯੋਗਤਾ ਮਿਤੀ 1 ਜਨਵਰੀ 2027 ਦੇ ਆਧਾਰ ’ਤੇ ਵੋਟਰ ਸੂਚੀਆਂ ਦੀ ਵਿਸ਼ੇਸ਼ ਸਰਸਰੀ ਸੁਧਾਈ ਤਹਿਤ 24 ਅਕਤੂਬਰ ਨੂੰ ਜ਼ਿਲ੍ਹੇ ਦੇ ਪੋਲਿੰਗ ਬੂਥਾਂ ’ਤੇ ਵਿਸ਼ੇਸ਼ ਕੈਂਪ ਲਗਾਏ ਜਾਣਗੇ। ਉਨ੍ਹਾਂ ਦੱਸਿਆ ਕਿ ਇਨ੍ਹਾਂ ਕੈਂਪਾਂ ਦਾ ਸਮਾਂ ਬਾਅਦ ਦੁਪਹਿਰ 3 ਵਜੇ ਤੋਂ ਸ਼ਾਮ 5 ਵਜੇ ਤੱਕ ਹੋਵੇਗਾ।
ਡ
ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਆਦਿਤਿਆ ਉੱਪਲ।
23-10-2026
ਗੁਰਦਾਸਪੁਰ, 22 ਅਕਤੂਬਰ (ਚੱਕਰਾਜਾ)-ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਆਦਿਤਿਆ ਉੱਪਲ ਨੇ ਦੱਸਿਆ ਕਿ ਯੋਗਤਾ ਮਿਤੀ 1 ਜਨਵਰੀ 2027 ਦੇ ਆਧਾਰ ’ਤੇ ਵੋਟਰ ਸੂਚੀਆਂ ਦੀ ਵਿਸ਼ੇਸ਼ ਸਰਸਰੀ ਸੁਧਾਈ ਤਹਿਤ 24 ਅਕਤੂਬਰ ਨੂੰ ਜ਼ਿਲ੍ਹੇ ਦੇ ਪੋਲਿੰਗ ਬੂਥਾਂ ’ਤੇ ਵਿਸ਼ੇਸ਼ ਕੈਂਪ ਲਗਾਏ ਜਾਣਗੇ। ਉਨ੍ਹਾਂ ਦੱਸਿਆ ਕਿ ਇਨ੍ਹਾਂ ਕੈਂਪਾਂ ਦਾ ਸਮਾਂ ਬਾਅਦ ਦੁਪਹਿਰ 3 ਵਜੇ ਤੋਂ ਸ਼ਾਮ 5 ਵਜੇ ਤੱਕ ਹੋਵੇਗਾ। ਇਸ ਦੌਰਾਨ ਬੂਥ ਲੈਵਲ ਅਫ਼ਸਰ ਵਲੋਂ ਅੰਤਿਮ ਪ੍ਰਕਾਸ਼ਿਤ ਫੋਟੋ ਵੋਟਰ ਸੂਚੀ ਉਪਲਬਧ ਕਰਵਾਈ ਜਾਵੇਗੀ ਤਾਂ ਜੋ ਵੋਟਰ ਆਪਣੀ ਵੋਟ ਸਬੰਧੀ ਜਾਣਕਾਰੀ ਦੀ ਜਾਂਚ ਕਰ ਸਕਣ। ਇਨ੍ਹਾਂ ਵਿਸ਼ੇਸ਼ ਕੈਂਪਾਂ ਦੌਰਾਨ ਸੁਪਰਵਾਈਜ਼ਰ ਵੀ ਬੂਥ ਲੈਵਲ ਅਫ਼ਸਰਾਂ ਦੀ ਸਹਾਇਤਾ ਕਰਨਗੇ ਤੇ ਪ੍ਰਾਪਤ ਹੋਣ ਵਾਲੇ ਦਾਅਵਿਆਂ ਅਤੇ ਇਤਰਾਜ਼ਾਂ ਦੀ ਮੁਕੰਮਲ ਰਿਪੋਰਟ ਉਸੇ ਦਿਨ ਜ਼ਿਲ੍ਹਾ ਚੋਣ ਦਫ਼ਤਰ ਨੂੰ ਭੇਜਣੀ ਯਕੀਨੀ ਬਣਾਈ ਜਾਵੇਗੀ। ਉਨ੍ਹਾਂ ਦੱਸਿਆ ਕਿ ਜਿਨ੍ਹਾਂ ਸਕੂਲਾਂ ਤੇ ਦਫ਼ਤਰਾਂ ਵਿਚ ਪੋਲਿੰਗ ਬੂਥ ਸਥਾਪਤ ਕੀਤੇ ਹਨ, ਉੱਥੇ ਕੈਂਪਾਂ ਦੇ ਸੁਚਾਰੂ ਸੰਚਾਲਨ ਲਈ ਲੋੜੀਂਦੇ ਪ੍ਰਬੰਧ ਯਕੀਨੀ ਬਣਾਉਣ ਦੀਆਂ ਹਦਾਇਤਾਂ ਵੀ ਜਾਰੀ ਕੀਤੀਆਂ ਹਨ। ਉਨ੍ਹਾਂ ਨੇ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਵਿਸ਼ੇਸ਼ ਕੈਂਪਾਂ ਦੌਰਾਨ ਆਪਣੀ ਵੋਟ ਸਬੰਧੀ ਵੇਰਵਿਆਂ ਦੀ ਜਾਂਚ ਕਰਨ ਤੇ ਲੋੜ ਪੈਣ ’ਤੇ ਸਬੰਧਿਤ ਅਧਿਕਾਰੀਆਂ ਨਾਲ ਸੰਪਰਕ ਕਰਨ। ਵੋਟ ਸਬੰਧੀ ਕਿਸੇ ਜਾਣਕਾਰੀ ਲਈ ਵੋਟਰ ਹੈਲਪ ਲਾਈਨ ਨੰਬਰ 1950 ( ਟੋਲ-ਫ੍ਰੀ) ’ਤੇ ਕੰਮਕਾਜ ਵਾਲੇ ਦਿਨ ਸੰਪਰਕ ਕੀਤਾ ਜਾ ਸਕਦਾ ਹੈ।