23-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-10-2026

ਜਸਪ੍ਰੀਤ ਸਿੰਘ ਰਾਣਾ ਪੰਜਵੀਂ ਵਾਰ ਬਣੇ ਯੂਥ ਅਕਾਲੀ ਦਲ ਦੇ ਜ਼ਿਲ੍ਹਾ ਪਠਾਨਕੋਟ ਪ੍ਰਧਾਨ * ਸੁਖਬੀਰ ਸਿੰਘ ਬਾਦਲ, ਬਿਕਰਮ ਸਿੰਘ ਮਜੀਠੀਆ ਤੇ ਸਰਬਜੀਤ ਸਿੰਘ ਝਿੰਜਰ ਵਲੋਂ ਸੌਂਪੀ ਗਈ ਜ਼ਿੰਮੇਵਾਰੀ

ਪਠਾਨਕੋਟ, 22 ਅਕਤੂਬਰ (ਸੰਧੂ)-ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਪ੍ਰਧਾਨ ਸੁਖਬੀਰ ਸਿੰਘ ਬਾਦਲ, ਸੀਨੀਅਰ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਤੇ ਯੂਥ ਅਕਾਲੀ ਦਲ ਦੇ ਪ੍ਰਧਾਨ ਸਰਬਜੀਤ ਸਿੰਘ ਝਿੰਜਰ ਵਲੋਂ ਜਸਪ੍ਰੀਤ ਸਿੰਘ ਰਾਣਾ ਦੀਆਂ ਪਾਰਟੀ ਪ੍ਰਤੀ ਸੇਵਾਵਾਂ ਨੂੰ ਮੁੱਖ ਰੱਖਦੇ ਹੋਏ ਉਨ੍ਹਾਂ ਨੂੰ ਪੰਜਵੀਂ ਵਾਰ ਯੂਥ ਅਕਾਲੀ ਦਲ ਦਾ ਜ਼ਿਲ੍ਹਾ ਪਠਾਨਕੋਟ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ । ਉਨ੍ਹਾਂ ਨੂੰ ਮੁੜ ਇਹ ਜ਼ਿੰਮੇਵਾਰੀ ਸੌਂਪੇ ਜਾਣ ਨਾਲ ਉਨ੍ਹਾਂ ਦੇ ਸਮਰਥਕਾਂ ਤੇ ਪਾਰਟੀ ਨਾਲ ਜੁੜੇ ਵਰਕਰਾਂ ਵਿਚ ਖੁਸ਼ੀ ਦਾ ਮਾਹੌਲ ਹੈ ।

Ad Position 21
No active advertisement
ਅਜੀਤ ਡੈਸਕ 23-10-2026
ਪਠਾਨਕੋਟ, 22 ਅਕਤੂਬਰ (ਸੰਧੂ)-ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਪ੍ਰਧਾਨ ਸੁਖਬੀਰ ਸਿੰਘ ਬਾਦਲ, ਸੀਨੀਅਰ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਤੇ ਯੂਥ ਅਕਾਲੀ ਦਲ ਦੇ ਪ੍ਰਧਾਨ ਸਰਬਜੀਤ ਸਿੰਘ ਝਿੰਜਰ ਵਲੋਂ ਜਸਪ੍ਰੀਤ ਸਿੰਘ ਰਾਣਾ ਦੀਆਂ ਪਾਰਟੀ ਪ੍ਰਤੀ ਸੇਵਾਵਾਂ ਨੂੰ ਮੁੱਖ ਰੱਖਦੇ ਹੋਏ ਉਨ੍ਹਾਂ ਨੂੰ ਪੰਜਵੀਂ ਵਾਰ ਯੂਥ ਅਕਾਲੀ ਦਲ ਦਾ ਜ਼ਿਲ੍ਹਾ ਪਠਾਨਕੋਟ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ । ਉਨ੍ਹਾਂ ਨੂੰ ਮੁੜ ਇਹ ਜ਼ਿੰਮੇਵਾਰੀ ਸੌਂਪੇ ਜਾਣ ਨਾਲ ਉਨ੍ਹਾਂ ਦੇ ਸਮਰਥਕਾਂ ਤੇ ਪਾਰਟੀ ਨਾਲ ਜੁੜੇ ਵਰਕਰਾਂ ਵਿਚ ਖੁਸ਼ੀ ਦਾ ਮਾਹੌਲ ਹੈ । ਜਸਪ੍ਰੀਤ ਸਿੰਘ ਰਾਣਾ ਵਿਦਿਆਰਥੀ ਜੀਵਨ ਤੋਂ ਹੀ ਸ਼੍ਰੋਮਣੀ ਅਕਾਲੀ ਦਲ ਦੀ ਰਾਜਨੀਤੀ ’ਚ ਸਰਗਰਮ ਰਹੇ ਹਨ । ਉਨ੍ਹਾਂ ਆਪਣੇ ਰਾਜਨੀਤਿਕ ਸਫ਼ਰ ਦੌਰਾਨ ਯੂਥ ਵਰਗ ਨਾਲ ਜੁੜ ਕੇ ਪਾਰਟੀ ਦੀਆਂ ਗਤੀਵਿਧੀਆਂ ’ਚ ਹਿੱਸਾ ਲਿਆ ਤੇ ਜਥੇਬੰਦੀ ਦੇ ਕੰਮਾਂ ਵਿਚ ਆਪਣੀ ਭੂਮਿਕਾ ਨਿਭਾਈ । ਪੰਜਵੀਂ ਵਾਰ ਜ਼ਿਲ੍ਹਾ ਪ੍ਰਧਾਨ ਦੀ ਜ਼ਿੰਮੇਵਾਰੀ ਮਿਲਣਾ ਉਨ੍ਹਾਂ ਦੇ ਲੰਬੇ ਰਾਜਨੀਤਿਕ ਸਫ਼ਰ ਅਤੇ ਪਾਰਟੀ ਨਾਲ ਜੁੜੇ ਰਹਿਣ ਦਾ ਪ੍ਰਤੀਕ ਹੈ । ਜਸਪ੍ਰੀਤ ਸਿੰਘ ਰਾਣਾ ਦਾ ਪਰਿਵਾਰਕ ਪਿਛੋਕੜ ਵੀ ਸ਼੍ਰੋਮਣੀ ਅਕਾਲੀ ਦਲ ਨਾਲ ਜੁੜਿਆ ਹੋਇਆ ਹੈ । ਉਨ੍ਹਾਂ ਦੇ ਪਿਤਾ ਰਵਿੰਦਰ ਸਿੰਘ ਜੱਗਾ ਨੇ ਕਰਮਚਾਰੀ ਦਲ ਨਾਲ ਜੁੜ ਕੇ ਪਾਰਟੀ ਦੇ ਵਿਸਥਾਰ ਲਈ ਕੰਮ ਕੀਤਾ ਤੇ ਪਾਰਟੀ ਦੀਆਂ ਸਰਗਰਮੀਆਂ ਵਿਚ ਯੋਗਦਾਨ ਪਾਇਆ । ਸੇਵਾ ਮੁਕਤੀ ਤੋਂ ਬਾਅਦ ਵੀ ਉਹ ਪਾਰਟੀ ਦੀਆਂ ਨੀਤੀਆਂ ਤੇ ਵਿਚਾਰਧਾਰਾ ਨੂੰ ਘਰ-ਘਰ ਪਹੁੰਚਾਉਣ ਲਈ ਸਰਗਰਮ ਹਨ । ਮੁੜ ਜ਼ਿੰਮੇਵਾਰੀ ਮਿਲਣ ਤੋਂ ਬਾਅਦ ਜਸਪ੍ਰੀਤ ਸਿੰਘ ਰਾਣਾ ਨੇ ਕਿਹਾ ਕਿ ਪਾਰਟੀ ਵਲੋਂ ਜੋ ਜ਼ਿੰਮੇਵਾਰੀ ਉਨ੍ਹਾਂ ਨੂੰ ਸੌਂਪੀ ਗਈ ਹੈ, ਉਸ ਨੂੰ ਪੂਰੀ ਇਮਾਨਦਾਰੀ ਤੇ ਤਨਦੇਹੀ ਨਾਲ ਨਿਭਾਉਣਗੇ ਤੇ ਯੂਥ ਅਕਾਲੀ ਦਲ ਦੀਆਂ ਸਰਗਰਮੀਆਂ ਨੂੰ ਹੋਰ ਅੱਗੇ ਵਧਾਉਣਗੇ ਤੇ ਨੌਜਵਾਨਾਂ ਨੂੰ ਜਥੇਬੰਦੀ ਨਾਲ ਜੋੜਨ ਲਈ ਕੰਮ ਕਰਨਗੇ । ਉਨ੍ਹਾਂ ਆਪਣੀ ਨਿਯੁਕਤੀ ’ਤੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ, ਬਿਕਰਮਜੀਤ ਸਿੰਘ ਮਜੀਠੀਆ ਅਤੇ ਯੂਥ ਪ੍ਰਧਾਨ ਸਰਬਜੀਤ ਸਿੰਘ ਝਿੰਜਰ ਦਾ ਧੰਨਵਾਦ ਵੀ ਕੀਤਾ ।
Ad Position 22
No active advertisement
ਪਿਛਲੀ ਖ਼ਬਰ ਡਾ. ਬਾਜਵਾ ਵਲੋਂ ਧਿਆਨਪੁਰ ’ਚ ਆਪਣੇ ਸਮਰਥਕਾਂ ਨਾਲ ਮੀਟਿਗ ਅਗਲੀ ਖ਼ਬਰ ਭਾਜਪਾ ਆਗੂ ਵਰੁਣ ਸਿੰਘ ਵਿੱਕੀ ਨੇ ਯੁਵਾ ਲੜਕੀਆਂ ਲਈ ਮੈਰਾਥਨ ਦਾ ਕੀਤਾ ਆਯੋਜਨ
Ad Position 24