ਏ.ਡੀ.ਸੀ. ਵਲੋਂ ਪੋਲਿੰਗ ਸਟੇਸ਼ਨਾਂ ਦੀ ਰੈਸ਼ਨਲਾਈਜ਼ੇਸ਼ਨ ਸਬੰਧੀ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ
ਗੁਰਦਾਸਪੁਰ, 22 ਅਕਤੂਬਰ (ਅਸ਼ੋਕ ਸ਼ਰਮਾ)-ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਵੋਟਰਾਂ ਨੂੰ ਸੁਖਾਲੀਆਂ ਚੋਣ ਸਹੂਲਤਾਂ ਮੁਹੱਈਆ ਕਰਵਾਉਣ ਤੇ ਪੋਲਿੰਗ ਸਟੇਸ਼ਨਾਂ ਦੀ ਰੈਸ਼ਨਲਾਈਜ਼ੇਸ਼ਨ ਸਬੰਧੀ ਵਧੀਕ ਡਿਪਟੀ ਕਮਿਸ਼ਨਰ (ਜ) ਗੁਰਸਿਮਰਨ ਸਿੰਘ ਢਿੱਲੋਂ ਦੀ ਪ੍ਰਧਾਨਗੀ ਹੇਠ ਵੱਖ-ਵੱਖ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਤੇ ਚੋਣ ਅਧਿਕਾਰੀਆਂ ਨਾਲ ਵਿਸ਼ੇਸ਼ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਪੋਲਿੰਗ ਸਟੇਸ਼ਨਾਂ ਦੀ ਮੌਜੂਦਾ ਸਥਿਤੀ, ਵੋਟਰਾਂ ਦੀ ਵੰਡ ਤੇ ਫੋਟੋ ਵੋਟਰ ਸੂਚੀਆਂ ਦੀ ਵਿਸ਼ੇਸ਼ ਸੰਖੇਪ ਸੁਧਾਈ ਦੇ ਪ੍ਰੋਗਰਾਮ ਬਾਰੇ ਵਿਚਾਰ-ਵਟਾਂਦਰਾ ਕੀਤਾ ਗਿਆ।
ਗੁਰਦਾਸਪੁਰ, 22 ਅਕਤੂਬਰ (ਅਸ਼ੋਕ ਸ਼ਰਮਾ)-ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਵੋਟਰਾਂ ਨੂੰ ਸੁਖਾਲੀਆਂ ਚੋਣ ਸਹੂਲਤਾਂ ਮੁਹੱਈਆ ਕਰਵਾਉਣ ਤੇ ਪੋਲਿੰਗ ਸਟੇਸ਼ਨਾਂ ਦੀ ਰੈਸ਼ਨਲਾਈਜ਼ੇਸ਼ਨ ਸਬੰਧੀ ਵਧੀਕ ਡਿਪਟੀ ਕਮਿਸ਼ਨਰ (ਜ) ਗੁਰਸਿਮਰਨ ਸਿੰਘ ਢਿੱਲੋਂ ਦੀ ਪ੍ਰਧਾਨਗੀ ਹੇਠ ਵੱਖ-ਵੱਖ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਤੇ ਚੋਣ ਅਧਿਕਾਰੀਆਂ ਨਾਲ ਵਿਸ਼ੇਸ਼ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਪੋਲਿੰਗ ਸਟੇਸ਼ਨਾਂ ਦੀ ਮੌਜੂਦਾ ਸਥਿਤੀ, ਵੋਟਰਾਂ ਦੀ ਵੰਡ ਤੇ ਫੋਟੋ ਵੋਟਰ ਸੂਚੀਆਂ ਦੀ ਵਿਸ਼ੇਸ਼ ਸੰਖੇਪ ਸੁਧਾਈ ਦੇ ਪ੍ਰੋਗਰਾਮ ਬਾਰੇ ਵਿਚਾਰ-ਵਟਾਂਦਰਾ ਕੀਤਾ ਗਿਆ। ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਵਲੋਂ ਪੋਲਿੰਗ ਸਟੇਸ਼ਨ ਲਈ ਵੱਧ ਤੋਂ ਵੱਧ 1200 ਵੋਟਰਾਂ ਦੀ ਹੱਦ ਨਿਰਧਾਰਿਤ ਕੀਤੀ ਹੈ। ਰੈਸ਼ਨਲਾਈਜ਼ੇਸ਼ਨ ਦੀ ਪ੍ਰਸਤਾਵਿਤ ਪ੍ਰਕਿਰਿਆ ਉਪਰੰਤ ਜ਼ਿਲ੍ਹੇ ਦੇ ਕੁੱਲ 1608 ਪੋਲਿੰਗ ਸਟੇਸ਼ਨ ਹੋ ਗਏ ਹਨ, ਪਹਿਲਾਂ ਇਹ ਗਿਣਤੀ 1600 ਸੀ। ਉਨ੍ਹਾਂ ਦੱਸਿਆ ਕਿ 4-ਗੁਰਦਾਸਪੁਰ ’ਚ ਪਹਿਲਾਂ ਪੋਲਿੰਗ ਸ਼ਟੇਸ਼ਨ 212 ਤੇ ਹੁਣ ਵੀ 212 ਹਨ। 5-ਦੀਨਾਨਗਰ ( SC ) ਵਿਚ ਪਹਿਲਾ 234 ਤੇ ਹੁਣ ਪੋਲਿੰਗ ਸਟੇਸ਼ਨਾਂ ਦੀ 235, 6-ਕਾਦੀਆਂ 228, ਹੁਣ 234, 7-ਬਟਾਲਾ 214 ਹੁਣ 214, 8-ਸ਼੍ਰੀ ਹਰਗੋਬਿੰਦਪੁਰ ( SC ) 231 ਹੁਣ 232, 9-ਫਤਿਹਗੜ੍ਹ ਚੂੜੀਆਂ 231 ਹੁਣ 230, 10-ਡੇਰਾ ਬਾਬਾ ਨਾਨਕ 250 ਹੁਣ 251 ਪੋਲਿੰਗ ਸ਼ਟੇਸ਼ਨ ਹੋ ਗਏ ਹਨ। ਉਨ੍ਹਾਂ ਦੱਸਿਆ ਕਿ ਉਕਤ ਅਨੁਸਾਰ ਜ਼ਿਲ੍ਹੇ ’ਚ 9 ਨਵੇਂ ਪੋਲਿੰਗ ਸਟੇਸ਼ਨ ਸਥਾਪਤ ਕੀਤੇ ਹਨ ਤੇ 1 ਪੋਲਿੰਗ ਸਟੇਸ਼ਨ ਮਰਜ਼ ਕੀਤਾ ਗਿਆ ਹੈ। ਚੋਣ ਹਲਕਾ 9-ਫਤਿਹਗੜ੍ਹ ਚੂੜੀਆਂ ਦੇ ਪੋਲਿੰਗ ਸਟੇਸ਼ਨ ਨੰਬਰ 29 ਤੋਂ 31 ਨੂੰ ਪੋਲਿੰਗ ਸਟੇਸ਼ਨ ਨੰਬਰ 28 ਤੇ 30 ਵਿਚ ਮਰਜ਼ ਦਿੱਤਾ ਹੈ। ਉਨ੍ਹਾਂ ਦੱਸਿਆ ਕਿ ਤਬਦੀਲ ਕੀਤੇ ਪੋਲਿੰਗ ਸਟੇਸ਼ਨ ਮੌਜੂਦਾ ਬਿਲਡਿੰਗਾਂ ਦੀ ਕੰਡੀਸ਼ਨ ਤੇ ਵੋਟਰਾਂ ਦੀ ਸਹੂਲਤ ਦੇ ਮੱਦੇਨਜ਼ਰ ਪੋਲਿੰਗ ਸਟੇਸ਼ਨਾਂ ਦੀਆਂ ਇਮਾਰਤਾਂ ਤਬਦੀਲ ਕੀਤੀਆਂ ਹਨ। ਉਨ੍ਹਾਂ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਸਹਿਯੋਗ ਦੀ ਅਪੀਲ ਕਰਦਿਆਂ ਕਿਹਾ ਕਿ ਵੋਟਰਾਂ ਦੀ ਸਹੂਲਤ ਤੇ ਸ਼ੁੱਧ ਵੋਟਰ ਸੂਚੀ ਲੋਕਤੰਤਰੀ ਪ੍ਰਕਿਰਿਆ ਦੀ ਮਜ਼ਬੂਤੀ ਦੇ ਅਹਿਮ ਆਧਾਰ ਹਨ। ਇਸ ਮੌਕੇ ਚੋਣ ਤਹਿਸ਼ੀਲਦਾਰ ਮਨਜਿੰਦਰ ਸਿੰਘ, ਕਾਂਗਰਸ ਤੋਂ ਗੁਰਵਿੰਦਰ ਲਾਲ, ਭਾਜਪਾ ਤੋਂ ਰਾਜਨ ਗੋਇਲ, ਆਮ ਆਦਮੀ ਪਾਰਟੀ ਤੋਂ ਜਗਜੀਤ ਸਿੰਘ ਅਤੇ ਸੁਖਦੇਵ ਸਿੰਘ, ਸੀ.ਪੀ.ਐੱਮ ਤੋਂ ਲਖਵਿੰਦਰ ਸਿੰਘ, ਸ਼੍ਰੋਮਣੀ ਅਕਾਲੀ ਦਲ ਤੋਂ ਤੇਜਬੀਰ ਸਿੰਘ, ਬਸਪਾ ਤੋਂ ਸੁਰਿੰਦਰ ਚੌਧਰੀ, ਸੁਨੀਲ ਕੁਮਾਰ ਅਤੇ ਅਮਿਤ ਵੀ ਮੌਜੂਦ ਸਨ ।