22-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-10-2026

ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਵਲੋਂ ਨੈਤਿਕ ਸਿੱਖਿਆ ਦੇ ਟੈਸਟ ’ਚ ਜੇਤੂ ਬੱਚਿਆਂ ਦਾ ਸਨਮਾਨ

ਬਟਾਲਾ, 22 ਅਕਤੂਬਰ (ਸਤਿੰਦਰ ਸਿੰਘ)-ਬਾਬਾ ਬੁੱਢਾ ਸਾਹਿਬ ਮਾਡਰਨ ਸੀਨੀਅਰ ਸੈਕੰਡਰੀ ਸਕੂਲ ਉਗਰੇਵਾਲ ਵਿਖੇ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਗੁਰਦਾਸਪੁਰ, ਪਠਾਨਕੋਟ ਜ਼ੋਨ ਵਲੋਂ ਲਏ ਗਏ ਨੈਤਿਕ ਸਿੱਖਿਆ ਦੇ ਟੈਸਟ ਦੇ ਨਤੀਜੇ ਆਉਣ ਉਪਰੰਤ ਇਕ ਵਿਸ਼ੇਸ਼ ਸਨਮਾਨ ਸਮਾਗਮ ਕੀਤਾ ਗਿਆ। ਇਸ ਮੌਕੇ ਟੈਸਟ ’ਚ ਮੱਲਾਂ ਮਾਰਨ ਵਾਲੇ ਜੇਤੂ ਵਿਦਿਆਰਥੀਆਂ ਨੂੰ ਵਿਸ਼ੇਸ਼ ਇਨਾਮ ਦੇ ਕੇ ਸਨਮਾਨਿਤ ਕੀਤਾ ਗਿਆ, ਜਦਕਿ ਇਸ ਮੁਕਾਬਲੇ ’ਚ ਹਿੱਸਾ ਲੈਣ ਵਾਲੇ ਸਮੂਹ ਬੱਚਿਆਂ ਨੂੰ ਉਤਸ਼ਾਹਿਤ ਕਰਨ ਲਈ ਸਰਟੀਫਿਕੇਟ ਵੰਡੇ ਗਏ।

Ad Position 21
No active advertisement
ਅਜੀਤ ਡੈਸਕ 23-10-2026
ਬਟਾਲਾ, 22 ਅਕਤੂਬਰ (ਸਤਿੰਦਰ ਸਿੰਘ)-ਬਾਬਾ ਬੁੱਢਾ ਸਾਹਿਬ ਮਾਡਰਨ ਸੀਨੀਅਰ ਸੈਕੰਡਰੀ ਸਕੂਲ ਉਗਰੇਵਾਲ ਵਿਖੇ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਗੁਰਦਾਸਪੁਰ, ਪਠਾਨਕੋਟ ਜ਼ੋਨ ਵਲੋਂ ਲਏ ਗਏ ਨੈਤਿਕ ਸਿੱਖਿਆ ਦੇ ਟੈਸਟ ਦੇ ਨਤੀਜੇ ਆਉਣ ਉਪਰੰਤ ਇਕ ਵਿਸ਼ੇਸ਼ ਸਨਮਾਨ ਸਮਾਗਮ ਕੀਤਾ ਗਿਆ। ਇਸ ਮੌਕੇ ਟੈਸਟ ’ਚ ਮੱਲਾਂ ਮਾਰਨ ਵਾਲੇ ਜੇਤੂ ਵਿਦਿਆਰਥੀਆਂ ਨੂੰ ਵਿਸ਼ੇਸ਼ ਇਨਾਮ ਦੇ ਕੇ ਸਨਮਾਨਿਤ ਕੀਤਾ ਗਿਆ, ਜਦਕਿ ਇਸ ਮੁਕਾਬਲੇ ’ਚ ਹਿੱਸਾ ਲੈਣ ਵਾਲੇ ਸਮੂਹ ਬੱਚਿਆਂ ਨੂੰ ਉਤਸ਼ਾਹਿਤ ਕਰਨ ਲਈ ਸਰਟੀਫਿਕੇਟ ਵੰਡੇ ਗਏ। ਇਸ ਮੌਕੇ ਸਕੂਲ ਪ੍ਰਬੰਧਕਾਂ ਤੇ ਸਟਡੀ ਸਰਕਲ ਦੇ ਨੁਮਾਇੰਦੇ ਜਸਵਿੰਦਰ ਸਿੰਘ ਜ਼ੋਨਲ ਸਕੱਤਰ ਗੁਰਦਾਸਪੁਰ-ਪਠਾਨਕੋਟ ਜ਼ੋਨ ਤੇ ਕਰਨੈਲ ਸਿੰਘ ਨੇ ਵਿਚਾਰ ਸਾਂਝੇ ਕਰਦਿਆਂ ਕਿਹਾ ਕਿ ਇਸ ਤਰ੍ਹਾਂ ਦੇ ਇਮਤਿਹਾਨਾਂ ਤੇ ਮੁਕਾਬਲਿਆਂ ਨੂੰ ਕਰਵਾਉਣ ਦਾ ਮੁੱਖ ਮਕਸਦ ਵਿਦਿਆਰਥੀਆਂ ਨੂੰ ਗੁਰਬਾਣੀ ਅਤੇ ਆਪਣੇ ਅਮੀਰ ਵਿਰਸੇ ਨਾਲ ਜੋੜਨਾ ਹੈ, ਤਾਂ ਜੋ ਅਜੋਕੀ ਪੀੜ੍ਹੀ ਨੂੰ ਚੰਗੇ ਸੰਸਕਾਰ ਦੇ ਕੇ ਵੱਧ ਤੋਂ ਵੱਧ ਨੇਕ ਮਾਰਗ ਅਤੇ ਚੰਗੇ ਪਾਸੇ ਲਾਇਆ ਜਾ ਸਕੇ। ਸਮਾਗਮ ਦੇ ਅੰਤ ’ਚ ਸਕੂਲ ਪ੍ਰਬੰਧਕਾਂ ਵਲੋਂ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਦੀ ਸਮੁੱਚੀ ਟੀਮ ਦਾ ਧੰਨਵਾਦ ਕੀਤਾ ਤੇ ਜੇਤੂ ਬੱਚਿਆਂ ਨੂੰ ਭਵਿੱਖ ਵਿਚ ਵੀ ਅਜਿਹੇ ਮੁਕਾਬਲਿਆਂ ’ਚ ਵੱਧ-ਚੜ੍ਹ ਕੇ ਹਿੱਸਾ ਲੈਣ ਲਈ ਪ੍ਰੇਰਿਤ ਕੀਤਾ।
Ad Position 22
No active advertisement
ਪਿਛਲੀ ਖ਼ਬਰ ਬਾਬਾ ਬੁੱਢਾ ਸਾਹਿਬ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ ਅਗਲੀ ਖ਼ਬਰ ਸਰਕਾਰੀ ਹਾਈ ਸਕੂਲ ਭਾਮੜੀ ਦੀ ਨਵੇਂ ਬਣੇ ਸਮਾਰਟ ਕਲਾਸ ਰੂਮ ਦਾ ਜ਼ਿਲ੍ਹਾ ਸਿੱਖਿਆ ਅਫ਼ਸਰ ਵਲੋਂ ਉਦਘਾਟਨ ਬਿਲਡਿੰਗ ਲਈ ਯੋਗਦਾ...
Ad Position 24