ਸੱਤ ਮਹੀਨਿਆਂ ਦੀ ਬਕਾਇਆ ਕਮਿਸ਼ਨ ਨਾ ਮਿਲਣ ’ਤੇ ਡੀਪੂ ਹੋਲਡਰਾਂ ਵਲੋਂ ਡੀ.ਐਫ.ਐਸ.ਸੀ ਦਫ਼ਤਰ ਦਾ ਘਿਰਾਓ
ਗੁਰਦਾਸਪੁਰ, 22 ਅਕਤੂਬਰ (ਚੱਕਰਾਜਾ/ਅਸ਼ੋਕ ਸ਼ਰਮਾ)-ਡੀਪੂ ਹੋਲਡਰਾਂ ਦੀ ਪਿਛਲੇ 7 ਮਹੀਨਿਆਂ ਤੋਂ ਬਕਾਇਆ ਕਮਿਸ਼ਨ ਜਾਰੀ ਨਾ ਹੋਣ ਦੇ ਰੋਸ ਵਜੋਂ ਗੁਰਦਾਸਪੁਰ ਡੀਪੂ ਹੋਲਡਰ ਯੂਨੀਅਨ ਵਲੋਂ ਜ਼ਿਲ੍ਹਾ ਪ੍ਰਧਾਨ ਮੋਹਨ ਲਾਲ ਭਾਗੋਕਾਵਾ ਦੀ ਅਗਵਾਈ ਹੇਠ ਜ਼ਿਲ੍ਹਾ ਖੁਰਾਕ ਤੇ ਸਪਲਾਈ ਕੰਟਰੋਲਰ ਦੇ ਦਫ਼ਤਰ ਦਾ ਘਿਰਾਓ ਕਰਕੇ ਰੋਸ ਧਰਨਾ ਦਿੱਤਾ ਗਿਆ। ਇਸ ਦੌਰਾਨ ਡੀਪੂ ਹੋਲਡਰਾਂ ਨੇ ਲੰਬੇ ਸਮੇਂ ਤੋਂ ਲਟਕਦੀਆਂ ਮੰਗਾਂ ਨੂੰ ਜਲਦ ਪੂਰਾ ਕਰਨ ਤੇ ਬਕਾਇਆ ਕਮਿਸ਼ਨ ਜਾਰੀ ਕਰਨ ਦੀ ਮੰਗ ਕੀਤੀ।
ਜ
ਜ਼ਿਲ੍ਹਾ ਖੁਰਾਕ ਤੇ ਸਪਲਾਈ ਕੰਟਰੋਲਰ ਦੇ ਦਫ਼ਤਰ ਦੇ ਬਾਹਰ ਧਰਨੇ ’ਤੇ ਬੈਠੇ ਡੀਪੂ ਹੋਲਡਰ ਯੂਨੀਅਨ ਦੇ ਆਗੂ। ਤਸਵੀਰ: ਵਿਸ਼ਾਲ ਮੁੰਨਾ
23-10-2026
ਗੁਰਦਾਸਪੁਰ, 22 ਅਕਤੂਬਰ (ਚੱਕਰਾਜਾ/ਅਸ਼ੋਕ ਸ਼ਰਮਾ)-ਡੀਪੂ ਹੋਲਡਰਾਂ ਦੀ ਪਿਛਲੇ 7 ਮਹੀਨਿਆਂ ਤੋਂ ਬਕਾਇਆ ਕਮਿਸ਼ਨ ਜਾਰੀ ਨਾ ਹੋਣ ਦੇ ਰੋਸ ਵਜੋਂ ਗੁਰਦਾਸਪੁਰ ਡੀਪੂ ਹੋਲਡਰ ਯੂਨੀਅਨ ਵਲੋਂ ਜ਼ਿਲ੍ਹਾ ਪ੍ਰਧਾਨ ਮੋਹਨ ਲਾਲ ਭਾਗੋਕਾਵਾ ਦੀ ਅਗਵਾਈ ਹੇਠ ਜ਼ਿਲ੍ਹਾ ਖੁਰਾਕ ਤੇ ਸਪਲਾਈ ਕੰਟਰੋਲਰ ਦੇ ਦਫ਼ਤਰ ਦਾ ਘਿਰਾਓ ਕਰਕੇ ਰੋਸ ਧਰਨਾ ਦਿੱਤਾ ਗਿਆ। ਇਸ ਦੌਰਾਨ ਡੀਪੂ ਹੋਲਡਰਾਂ ਨੇ ਲੰਬੇ ਸਮੇਂ ਤੋਂ ਲਟਕਦੀਆਂ ਮੰਗਾਂ ਨੂੰ ਜਲਦ ਪੂਰਾ ਕਰਨ ਤੇ ਬਕਾਇਆ ਕਮਿਸ਼ਨ ਜਾਰੀ ਕਰਨ ਦੀ ਮੰਗ ਕੀਤੀ। ਧਰਨੇ ਦੌਰਾਨ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਮੋਹਨ ਲਾਲ ਨੇ ਦੱਸਿਆ ਕਿ ਡੀਪੂ ਹੋਲਡਰਾਂ ਦੀ ਪਿਛਲੇ 7 ਮਹੀਨਿਆਂ ਦੀ ਕਮਿਸ਼ਨ ਅਜੇ ਤੱਕ ਜਾਰੀ ਨਹੀਂ ਕੀਤੀ ਗਈ, ਜਿਸ ਕਾਰਨ ਉਨ੍ਹਾਂ ਨੂੰ ਆਰਥਿਕ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਸਬੰਧੀ ਉਹ ਪਹਿਲਾਂ ਵੀ ਤਿੰਨ-ਚਾਰ ਵਾਰ ਸਬੰਧਿਤ ਅਧਿਕਾਰੀਆਂ ਨਾਲ ਮੁਲਾਕਾਤ ਕਰ ਚੁੱਕੇ ਹਨ। ਪਰ ਕੋਈ ਠੋਸ ਹੱਲ ਨਹੀਂ ਨਿਕਲਿਆ। ਉਨ੍ਹਾਂ ਦੱਸਿਆ ਕਿ ਬੀਤੀ 5 ਅਕਤੂਬਰ ਨੂੰ ਚੰਡੀਗੜ੍ਹ ਵਿਖੇ ਦਿੱਤੇ ਧਰਨੇ ਦੌਰਾਨ ਵਿਭਾਗ ਦੀ ਡਾਇਰੈਕਟਰ ਨਾਲ ਵੀ ਇਸ ਮਸਲੇ ਬਾਰੇ ਗੱਲਬਾਤ ਹੋਈ ਸੀ। ਉਨ੍ਹਾਂ ਅਨੁਸਾਰ ਉਸ ਸਮੇਂ ਦੱਸਿਆ ਸੀ ਕਿ ਸੱਤ ਮਹੀਨਿਆਂ ਦੀ ਬਕਾਇਆ ਕਮਿਸ਼ਨ ਦੀ ਰਕਮ ਜ਼ਿਲ੍ਹਿਆਂ ਨੂੰ ਭੇਜੀ ਜਾ ਚੁੱਕੀ ਹੈ। ਪਰ ਜਦੋਂ ਗੁਰਦਾਸਪੁਰ ਦੇ ਸਥਾਨਕ ਦਫ਼ਤਰ ਨਾਲ ਸੰਪਰਕ ਕੀਤਾ ਤਾਂ ਇਥੇ ਕਿਹਾ ਗਿਆ ਕਿ ਡੀਪੂ ਹੋਲਡਰਾਂ ਦੀਆਂ ਸੂਚੀਆਂ ਤਿਆਰ ਕਰਕੇ ਚੰਡੀਗੜ੍ਹ ਭੇਜ ਦਿੱਤੀਆਂ ਹਨ। ਦੂਜੇ ਪਾਸੇ ਚੰਡੀਗੜ੍ਹ ਦਫ਼ਤਰ ਤੋਂ ਫ਼ੋਨ ਰਾਹੀਂ ਜਾਣਕਾਰੀ ਲੈਣ ’ਤੇ ਦੱਸਿਆ ਕਿ ਗੁਰਦਾਸਪੁਰ ਤੋਂ ਕੋਈ ਸੂਚੀ ਪ੍ਰਾਪਤ ਨਹੀਂ ਹੋਈ। ਜਿਸ ਕਾਰਨ ਡੀਪੂ ਹੋਲਡਰਾਂ ਵਿਚ ਭਾਰੀ ਰੋਸ ਹੈ। ਮੋਹਨ ਲਾਲ ਨੇ ਕਿਹਾ ਕਿ ਡੀਪੂ ਹੋਲਡਰਾਂ ’ਚ ਕਈ ਅਜਿਹੇ ਪਰਿਵਾਰ ਸ਼ਾਮਿਲ ਹਨ ਜੋ ਆਰਥਿਕ ਤੌਰ ’ਤੇ ਕਮਜ਼ੋਰ ਹਨ। ਇਨ੍ਹਾਂ ’ਚ ਵਿਧਵਾਵਾਂ ਤੇ ਦਿਵਿਆਂਗ ਵਿਅਕਤੀ ਵੀ ਹਨ, ਜਿਨ੍ਹਾਂ ਦੀ ਰੋਜ਼ੀ-ਰੋਟੀ ਡੀਪੂ ਤੋਂ ਹੋਣ ਵਾਲੀ ਆਮਦਨ ’ਤੇ ਨਿਰਭਰ ਹੈ। ਯੂਨੀਅਨ ਪ੍ਰਧਾਨ ਨੇ ਕਿਹਾ ਕਿ ਸਬੰਧਿਤ ਕਰਮਚਾਰੀਆਂ ਦੀ ਜ਼ਿੰਮੇਵਾਰੀ ਬਣਦੀ ਹੈ ਕਿ ਉਹ ਲੋੜੀਂਦੀ ਕਾਰਵਾਈ ਸਮੇਂ ਸਿਰ ਪੂਰੀ ਕਰਕੇ ਸੂਚੀਆਂ ਉਚ ਅਧਿਕਾਰੀਆਂ ਤੱਕ ਪਹੁੰਚਾਉਣ ਤਾਂ ਜੋ ਡੀਪੂ ਹੋਲਡਰਾਂ ਦੀ ਬਕਾਇਆ ਰਕਮ ਬਿਨਾਂ ਦੇਰੀ ਦੇ ਜਾਰੀ ਹੋ ਸਕੇ।