23-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-10-2026

ਨਵੀ ਲਾਲੀਆ ਵਲੋਂ ਪਰਮਿੰਦਰ ਸਿੰਘ ਝੋਟਾ ਦੇ ਪਰਿਵਾਰ ਨੂੰ 5 ਲੱਖ ਦੀ ਮਾਲੀ ਮਦਦ ਦਾ ਐਲਾਨ

ਕਾਹਨੂੰਵਾਨ, 23 ਅਕਤੂਬਰ (ਨਿਸ਼ਾਨ ਸਿੰਘ ਚਾਹਲ)-ਸੋਸ਼ਲ ਮੀਡੀਆ ਇਨਫਲੂਐਂਸਰ ਤੇ ਕੈਨੇਡਾ ਵਸਦੇ ਐਨ. ਆਰ.

Ad Position 21
No active advertisement
ਨਵੀਂ ਲਾਲੀਆ 24-10-2026
ਕਾਹਨੂੰਵਾਨ, 23 ਅਕਤੂਬਰ (ਨਿਸ਼ਾਨ ਸਿੰਘ ਚਾਹਲ)-ਸੋਸ਼ਲ ਮੀਡੀਆ ਇਨਫਲੂਐਂਸਰ ਤੇ ਕੈਨੇਡਾ ਵਸਦੇ ਐਨ.ਆਰ.ਆਈ. ਪਰਿਵਾਰ ਦੇ ਮੁਖੀ ਨਵੀ ਲਾਲੀਆ ਨੇ ਸਮਾਜ ਸੇਵੀ ਪਰਮਿੰਦਰ ਸਿੰਘ ਝੋਟਾ ਵਾਸੀ ਸੁਨਾਮ ਦੀ ਮੌਤ ’ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਨੇ ਝੋਟਾ ਦੇ ਪਰਿਵਾਰ ਨਾਲ ਹਮਦਰਦੀ ਪ੍ਰਗਟ ਕਰਦਿਆਂ ਪਰਿਵਾਰ ਨੂੰ 5 ਲੱਖ ਰੁਪਏ ਦੀ ਮਾਲੀ ਸਹਾਇਤਾ ਦੇਣ ਦਾ ਐਲਾਨ ਕੀਤਾ ਹੈ। ਇਸ ਤੋਂ ਇਲਾਵਾ ਪਰਮਿੰਦਰ ਸਿੰਘ ਝੋਟਾ ਨਾਲ ਵਾਪਰੀ ਘਟਨਾ ਦੌਰਾਨ ਜ਼ਖ਼ਮੀ ਹੋਏ ਨੌਜਵਾਨਾਂ ਦੇ ਪਰਿਵਾਰਾਂ ਨੂੰ ਵੀ ਨਵੀ ਲਾਲੀਆ ਵਲੋਂ ਹਰੇਕ ਪਰਿਵਾਰ ਨੂੰ 50 ਹਜ਼ਾਰ ਰੁਪਏ ਦੀ ਮਾਲੀ ਸਹਾਇਤਾ ਦੇਣ ਦਾ ਐਲਾਨ ਕੀਤਾ ਗਿਆ ਹੈ। ਨਵੀ ਲਾਲੀਆ ਸਰਹੱਦੀ ਜ਼ਿਲ੍ਹਾ ਗੁਰਦਾਸਪੁਰ ਦੇ ਬਲਾਕ ਕਾਹਨੂੰਵਾਨ ਅਧੀਨ ਪੈਂਦੇ ਪਿੰਡ ਝੰਡਾ ਲਬਾਣਾ ਦੇ ਮਾਸਟਰ ਸੋਹਣ ਸਿੰਘ ਦੇ ਸਪੁੱਤਰ ਹਨ। ਉਹ ਅੱਜ ਕੱਲ੍ਹ ਆਪਣੇ ਪਰਿਵਾਰ ਸਮੇਤ ਬਰੈਂਪਟਨ, ਕੈਨੇਡਾ ਵਿੱਚ ਰਹਿ ਰਹੇ ਹਨ। ਨਵੀ ਲਾਲੀਆ ਤੇ ਉਨ੍ਹਾਂ ਦੇ ਪਰਿਵਾਰ ਦੇ ਵੱਖ-ਵੱਖ ਸੋਸ਼ਲ ਮੀਡੀਆ ਪਲੇਟਫਾਰਮਾਂ ’ਤੇ ਲੱਖਾਂ ਦੀ ਗਿਣਤੀ ਵਿਚ ਫਾਲੋਅਰਜ਼ ਹਨ। ਉਹ ਵੱਖ- ਵੱਖ ਸੋਸ਼ਲ ਮੀਡੀਆ ਪਲੇਟਫਾਰਮ ‘ਤੇ ਪਖੰਡੀ ਬਾਬਾ ਦੇ ਨਾਂਅ ‘ਤੇ ਮਸ਼ਹੂਰ ਹਨ।
Ad Position 22
No active advertisement
ਪਿਛਲੀ ਖ਼ਬਰ ਪਿੰਡ ਢਾਂਡਾ ਵਿਖੇ ਗੁਰਮਤਿ ਸਮਾਗਮ ਕੱਲ੍ਹ ਅਗਲੀ ਖ਼ਬਰ ਨਗਰ ਕੌਂਸਲ ਫ਼ਿਰੋਜ਼ਪੁਰ ਵਲੋਂ ਤਿਉਹਾਰਾਂ ਦੇ ਦਿਨਾਂ ਨੂੰ ਮੁੱਖ ਰੱਖਦੇ ਹੋਏ ਵਿਸ਼ੇਸ਼ ਮੁਹਿੰਮ ਦਾ ਆਗਾਜ਼
Ad Position 24