25-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-10-2026

ਐਸ.ਕੇ.ਐਮ. ਵਲੋਂ ਐਸ.ਆਈ.ਆਰ. ਰੱਦ ਕਰਨ ਤੇ ਮੁੱਖ ਚੋਣ ਕਮਿਸ਼ਨਰ ਦੇ ਅਸਤੀਫ਼ੇ ਦੀ ਮੰਗ ਨੂੰ ਲੈ ਕੇ ਡੀ.ਸੀ. ਦਫ਼ਤਰ ਮੂਹਰੇ ਧਰਨਾ

ਗੁਰਦਾਸਪੁਰ, 23 ਅਕਤੂਬਰ (ਗੁਰਪ੍ਰਤਾਪ ਸਿੰਘ)-ਅੱਜ ਡਿਪਟੀ ਕਮਿਸ਼ਨਰ ਦਫ਼ਤਰ ਗੁਰਦਾਸਪੁਰ ਸਾਹਮਣੇ ਸੰਯੁਕਤ ਕਿਸਾਨ ਮੋਰਚੇ (ਐਸ. ਕੇ.

Ad Position 21
No active advertisement
ਐਸ.ਕੇ.ਐਮ. ਵਲੋਂ ਐਸ.ਆਈ.ਆਰ. ਰੱਦ ਕਰਨ ਤੇ ਮੁੱਖ ਚੋਣ ਕਮਿਸ਼ਨਰ ਦੇ ਅਸਤੀਫ਼ੇ ਦੀ ਮੰਗ ਨੂੰ ਲੈ ਕੇ ਡੀ.ਸੀ. ਦਫਤਰ ਸਾਹਮਣੇ ਧਰਨਾ ਦਿੰਦੇ ਹੋਏ ਕਿਸਾਨ ਆਗੂ। ਤਸਵੀਰ: ਵਿਸ਼ਾਲ ਮੁੰਨਾ 24-10-2026
ਗੁਰਦਾਸਪੁਰ, 23 ਅਕਤੂਬਰ (ਗੁਰਪ੍ਰਤਾਪ ਸਿੰਘ)-ਅੱਜ ਡਿਪਟੀ ਕਮਿਸ਼ਨਰ ਦਫ਼ਤਰ ਗੁਰਦਾਸਪੁਰ ਸਾਹਮਣੇ ਸੰਯੁਕਤ ਕਿਸਾਨ ਮੋਰਚੇ (ਐਸ.ਕੇ.ਐਮ.) ਦੇ ਸੱਦੇ ’ਤੇ ਵੱਡੀ ਗਿਣਤੀ ’ਚ ਕਿਸਾਨਾਂ ਨੇ ਇਕੱਤਰ ਹੋ ਕੇ ਜ਼ੋਰਦਾਰ ਧਰਨਾ ਦਿੱਤਾ । ਇਹ ਦੇਸ਼ ਵਿਆਪੀ ਰੋਸ ਪ੍ਰਦਰਸ਼ਨ ਕੇਂਦਰ ਸਰਕਾਰ ਵਲੋਂ ਲਾਗੂ ਕੀਤੇ ਗਏ ਐਸ.ਆਈ.ਆਰ. ਨੂੰ ਰੱਦ ਕਰਨ ਤੇ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਦੇ ਅਸਤੀਫ਼ੇ ਦੀ ਮੰਗ ਨੂੰ ਲੈ ਕੇ ਕੀਤਾ ਗਿਆ । ਧਰਨੇ ਦੀ ਪ੍ਰਧਾਨਗੀ ਗੁਲਜ਼ਾਰ ਸਿੰਘ ਬਸੰਤਕੋਟ, ਹਰਜੀਤ ਸਿੰਘ ਕਾਹਲੋਂ, ਹਰਵਿੰਦਰ ਸਿੰਘ ਭਾਗੋਕਾਵਾਂ, ਤ੍ਰਿਲੋਕ ਸਿੰਘ ਬਹਿਰਾਮਪੁਰ, ਬਚਨ ਸਿੰਘ ਭੰਬੋਈ, ਮੰਗਤ ਸਿੰਘ ਜੀਵਨਚੱਕ, ਬਲਬੀਰ ਸਿੰਘ ਬੈਂਸ ਤੇ ਅਨੋਖ ਸਿੰਘ ਘੋੜੇਵਾਹ ਵਲੋਂ ਸਾਂਝੇ ਤੌਰ ’ਤੇ ਕੀਤੀ ਗਈ । ਇਸ ਮੌਕੇ ਪ੍ਰਧਾਨਗੀ ਮੰਡਲ ਤੋਂ ਇਲਾਵਾ ਬਲਬੀਰ ਸਿੰਘ ਪੀਰਾਂਬਾਗ, ਰਘਬੀਰ ਸਿੰਘ ਚਾਹਲ, ਅਸ਼ਵਨੀ ਕੁਮਾਰ ਲਖਣ ਕਲਾਂ, ਬਲਵਿੰਦਰ ਸਿੰਘ ਉੂਦੀਪੁਰ, ਰਣਜੀਤ ਸਿੰਘ ਧਾਲੀਵਾਲ ਤੇ ਚੰਨਣ ਸਿੰਘ ਦੋਰਾਂਗਲਾ ਸਮੇਤ ਹੋਰ ਬੁਲਾਰਿਆਂ ਨੇ ਸੰਬੋਧਨ ਕੀਤਾ । ਬੁਲਾਰਿਆਂ ਨੇ ਕੇਂਦਰ ਦੀ ਮੋਦੀ ਸਰਕਾਰ ’ਤੇ ਤਾਨਾਸ਼ਾਹੀ ਰਵੱਈਆ ਅਪਣਾਉਣ ਦਾ ਗੰਭੀਰ ਦੋਸ਼ ਲਗਾਉਂਦਿਆਂ ਕਿਹਾ ਕਿ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਰਾਹੀਂ ਦੇਸ਼ ’ਚ ਵੋਟਾਂ ਦੀ ਸ਼ਰੇਆਮ ਚੋਰੀ ਕੀਤੀ ਜਾ ਰਹੀ ਹੈ । ਲਗਭਗ 13 ਕਰੋੜ ਤੋਂ ਵੱਧ ਵੋਟਾਂ ਕੱਟ ਕੇ ਹਾਕਮ ਧਿਰ ਭਾਜਪਾ ਨੂੰ ਸਿੱਧਾ ਲਾਭ ਪਹੁੰਚਾਇਆ ਗਿਆ ਹੈ । ਕਿਸਾਨ ਆਗੂਆਂ ਨੇ ਮੰਗ ਕੀਤੀ ਕਿ ਐਸ.ਆਈ.ਆਰ. ਨੂੰ ਤੁਰੰਤ ਰੱਦ ਕੀਤਾ ਜਾਵੇ, ਕੱਟੀਆਂ ਗਈਆਂ ਵੋਟਾਂ ਬਹਾਲ ਕੀਤੀਆਂ ਜਾਣ ਅਤੇ ਬਿਹਾਰ, ਪੱਛਮੀ ਬੰਗਾਲ, ਹਰਿਆਣਾ ਅਤੇ ਮਹਾਂਰਾਸ਼ਟਰ ਵਿਚ ਪੁਰਾਣੀ ਵੋਟਰ ਸੂਚੀ ਅਨੁਸਾਰ ਹੀ ਮੁੜ ਵੋਟਾਂ ਪਵਾਈਆਂ ਜਾਣ । ਇਸ ਤੋਂ ਇਲਾਵਾ ਉਨ੍ਹਾਂ ਇਹ ਵੀ ਮੰਗ ਚੁੱਕੀ ਕਿ ਮੁੱਖ ਚੋਣ ਕਮਿਸ਼ਨਰ ਦੀ ਨਿਯੁਕਤੀ ਲਈ ਬਣਾਈ ਜਾਂਦੀ ਤਿੰਨ ਮੈਂਬਰੀ ਕਮੇਟੀ ਵਿਚ ਸੁਪਰੀਮ ਕੋਰਟ ਦੇ ਮੁੱਖ ਜੱਜ ਨੂੰ ਵੀ ਲਾਜ਼ਮੀ ਸ਼ਾਮਿਲ ਕੀਤਾ ਜਾਵੇ । ਕਿਸਾਨਾਂ ਨੇ ਚਿਤਾਵਨੀ ਦਿੱਤੀ ਕਿ ਜੇਕਰ ਨਾਜਾਇਜ਼ ਕੱਟ ਲਾਉਣੇ ਤੁਰੰਤ ਬੰਦ ਨਾ ਕੀਤੇ ਗਏ ਅਤੇ ਮੰਗਾਂ ਦਾ ਹੱਲ ਨਾ ਹੋਇਆ ਤਾਂ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ ।
Ad Position 22
No active advertisement
ਪਿਛਲੀ ਖ਼ਬਰ ਬਟਾਲਾ ਵਿਚ ਆਈਲਟਸ ਅਤੇ ਪੀ.ਟੀ.ਈ. ਸੰਬੰਧੀ ਬੈਸਟ ਚੈਕਿੰਗ ਦੇ ਰਹੀ ਹੈ ‘ਈ.ਐਸ.ਐਚ. ਇੰਗਲਿਸ਼ ਪਲੈਨਟ’ ਤਜਰਬੇਕਾਰ ਤੇ ਮਾਹਿਰ... ਅਗਲੀ ਖ਼ਬਰ ਸ਼ਰਾਰਤੀ ਅਨਸਰਾਂ ਨੇ ਅੱਗ ਲਗਾ ਕੇ ਗੰਨੇ ਦੀ ਫ਼ਸਲ ਦਾ ਕੀਤਾ ਭਾਰੀ ਨੁਕਸਾਨ *4 ਕਨਾਲਾਂ ਕਮਾਦ ਸੜ ਕੇ ਸੁਆਹ
Ad Position 24