ਗਰਾਮ ਸੁਧਾਰ ਸਭਾ ਬਹਿਰਾਮਪੁਰ ਵਲੋਂ ਦੌੜ ਮੁਕਾਬਲਾ ਕੱਲ੍ਹ
ਬਹਿਰਾਮਪੁਰ, 23 ਅਕਤੂਬਰ (ਬਲਬੀਰ ਸਿੰਘ ਕੋਲਾ)-ਗਰਾਮ ਸੁਧਾਰ ਸਭਾ ਬਹਿਰਾਮਪੁਰ ਵਲੋਂ ਹਰ ਸਾਲ ਦੀ ਤਰ੍ਹਾਂ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਦੇ ਉਦੇਸ਼ ਨਾਲ 25 ਅਕਤੂਬਰ ਦਿਨ ਐਤਵਾਰ ਨੂੰ ਦੌੜ ਮੁਕਾਬਲਾ ਕਰਵਾਇਆ ਜਾਵੇਗਾ। ਜਾਣਕਾਰੀ ਦਿੰਦੇ ਹੋਏ ਗਰਾਮ ਸੁਧਾਰ ਸਭਾ ਦੇ ਪ੍ਰਧਾਨ ਵਿਜੇ ਸਿੰਘ ਸਲਾਰੀਆ ਨੇ ਦੱਸਿਆ ਕਿ ਬੀ.
ਬਹਿਰਾਮਪੁਰ, 23 ਅਕਤੂਬਰ (ਬਲਬੀਰ ਸਿੰਘ ਕੋਲਾ)-ਗਰਾਮ ਸੁਧਾਰ ਸਭਾ ਬਹਿਰਾਮਪੁਰ ਵਲੋਂ ਹਰ ਸਾਲ ਦੀ ਤਰ੍ਹਾਂ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਦੇ ਉਦੇਸ਼ ਨਾਲ 25 ਅਕਤੂਬਰ ਦਿਨ ਐਤਵਾਰ ਨੂੰ ਦੌੜ ਮੁਕਾਬਲਾ ਕਰਵਾਇਆ ਜਾਵੇਗਾ। ਜਾਣਕਾਰੀ ਦਿੰਦੇ ਹੋਏ ਗਰਾਮ ਸੁਧਾਰ ਸਭਾ ਦੇ ਪ੍ਰਧਾਨ ਵਿਜੇ ਸਿੰਘ ਸਲਾਰੀਆ ਨੇ ਦੱਸਿਆ ਕਿ ਬੀ.ਐਸ.ਐਫ, ਪੰਜਾਬ ਪੁਲਿਸ ਤੇ ਸਿਹਤ ਵਿਭਾਗ ਦੇ ਸਹਿਯੋਗ ਨਾਲ 25 ਅਕਤਬੂਰ ਨੂੰ ਸਵੇਰੇ 8 ਵਜੇ ਤੋਂ ਦੁਪਹਿਰ ਸਾਢੇ 12 ਵਜੇ ਤੱਕ ਰਾਮ ਲੀਲ੍ਹਾ ਗਰਾਉਂਡ ਬਹਿਰਾਮਪੁਰ ਵਿਖੇ ਦੌੜ ਮੁਕਾਬਲਾ ਕਰਵਾਇਆ ਜਾਵੇਗਾ। ਜਿਸ ਵਿਚ ਲੜਕਿਆਂ ਦਾ 5 ਕਿਲੋਮੀਟਰ ਤੇ ਲੜਕੀਆਂ ਦੇ 3 ਕਿਲੋਮੀਟਰ ਦੌੜ ਦਾ ਮੁਕਾਬਲਾ ਕਰਵਾਇਆ ਜਾਵੇਗਾ। ਜੇਤੂਆਂ ਨੂੰ ਨਕਦ ਇਨਾਮ ਦਿੱਤੇ ਜਾਣਗੇ।