24-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-10-2026

ਡਾ. ਐੱਮ.ਆਰ.ਐੱਸ. ਭੱਲਾ ਸਕੂਲ ’ਚ ਮਨੁੱਖੀ ਅਧਿਕਾਰਾਂ ਸੰਬੰਧੀ ਜਾਗਰੂਕਤਾ ਸੈਮੀਨਾਰ ਲਗਾਇਆ

ਬਟਾਲਾ, 23 ਅਕਤੂਬਰ (ਸਤਿੰਦਰ ਸਿੰਘ)-ਡਾ. ਐੱਮ.

Ad Position 21
No active advertisement
ਅਜੀਤ ਡੈਸਕ 24-10-2026
ਬਟਾਲਾ, 23 ਅਕਤੂਬਰ (ਸਤਿੰਦਰ ਸਿੰਘ)-ਡਾ. ਐੱਮ.ਆਰ.ਐੱਸ. ਭੱਲਾ ਡੀ.ਏ.ਵੀ. ਹਾਈ ਸਕੂਲ, ਬਟਾਲਾ ਵਿਖੇ ਪ੍ਰਿੰਸੀਪਲ ਰਿਚਾ ਮਹਾਜਨ ਦੀ ਅਗਵਾਈ ਹੇਠ ਮਨੁੱਖੀ ਅਧਿਕਾਰਾਂ ਸਬੰਧੀ ਅਹਿਮ ਜਾਗਰੂਕਤਾ ਸੈਮੀਨਾਰ ਲਗਾਇਆ ਗਿਆ। ਸਮਾਗਮ ’ਚ ਪੰਜਾਬ ਰਾਜ ਮਨੁੱਖੀ ਅਧਿਕਾਰ ਕਮਿਸ਼ਨ ਦੇ ਜ਼ਿਲ੍ਹਾ ਗੁਰਦਾਸਪੁਰ ਕੋਰ ਗਰੁੱਪ ਮੈਂਬਰ ਕਮਲ ਕੁਮਾਰ ਨੇ ਮੁੱਖ ਬੁਲਾਰੇ ਵਜੋਂ ਸ਼ਿਰਕਤ ਕੀਤੀ। ਮੁੱਖ ਬੁਲਾਰੇ ਕਮਲ ਕੁਮਾਰ ਨੇ ਪਾਵਰਪੁਆਇੰਟ ਪੇਸ਼ਕਾਰੀ ਰਾਹੀਂ ਸੰਯੁਕਤ ਰਾਸ਼ਟਰ ਦੇ 1948 ਦੇ ਮਨੁੱਖੀ ਅਧਿਕਾਰਾਂ ਦੇ ਵਿਸ਼ਵ-ਵਿਆਪੀ ਐਲਾਨਨਾਮੇ ਦੇ 30 ਅਨੁਛੇਦਾਂ, ਬਰਾਬਰੀ, ਸਿੱਖਿਆ ਤੇ ਜੀਵਨ ਦੇ ਬੁਨਿਆਦੀ ਅਧਿਕਾਰਾਂ ਬਾਰੇ ਵਿਦਿਆਰਥੀਆਂ ਨੂੰ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਉਨ੍ਹਾਂ ਨੌਜਵਾਨਾਂ ਨੂੰ ਨਸ਼ਿਆਂ ਅਤੇ ਗੈਰ-ਸਮਾਜਿਕ ਬੁਰਾਈਆਂ ਤੋਂ ਦੂਰ ਰਹਿ ਕੇ ਸੰਵਿਧਾਨਕ ਹੱਕਾਂ ਅਤੇ ਕਰਤੱਵਾਂ ਪ੍ਰਤੀ ਸੁਚੇਤ ਹੋਣ ਦਾ ਸੱਦਾ ਦਿੱਤਾ। ਵਿਦਿਆਰਥੀਆਂ ਨੂੰ ਨਰੋਈ ਸਿਹਤ ਤੇ ਪੌਸ਼ਟਿਕ ਜੀਵਨ ਸ਼ੈਲੀ ਨਾਲ ਜੋੜਨ ਲਈ ਇਸ ਪ੍ਰੋਗਰਾਮ ਵਿਚ ‘ਬਟਾਲਾ ਫਰੈੱਸ਼’ ਨੇ ਬਤੌਰ ਵੈੱਲਨੈੱਸ ਪਾਰਟਨਰ ਵਿਸ਼ੇਸ਼ ਸਹਿਯੋਗ ਦਿੱਤਾ। ਸੈਮੀਨਾਰ ਦੇ ਅੰਤ ’ਚ ਡੀ.ਏ.ਵੀ. ਮੈਨੇਜਮੈਂਟ, ਪ੍ਰਿੰਸੀਪਲ ਰਿਚਾ ਮਹਾਜਨ, ਅਧਿਆਪਕਾਂ ਅਤੇ ਸਮੂਹ ਸਕੂਲ ਸਟਾਫ਼ ਦਾ ਇਸ ਸ਼ਾਨਦਾਰ ਪਹਿਲਕਦਮੀ ਤੇ ਭਰਪੂਰ ਸਹਿਯੋਗ ਲਈ ਵਿਸ਼ੇਸ਼ ਧੰਨਵਾਦ ਪ੍ਰਗਟਾਇਆ।
Ad Position 22
No active advertisement
ਪਿਛਲੀ ਖ਼ਬਰ ਪੰਜਾਬ ਸਿੱਖਿਆ ਵਿਭਾਗ ਮਨਿਸਟਰੀਅਲ ਸਟਾਫ਼ ਐਸੋਸੀਏਸ਼ਨ ਦੀ ਮਿਆਦ ਖ਼ਤਮ ਨਵੀਂ ਚੋਣ ਸੰਬੰਧੀ ਨਾਮਜ਼ਦਗੀਆਂ 29 ਨੂੰ ਅਗਲੀ ਖ਼ਬਰ ਭਗਤ ਨਾਮਦੇਵ ਜੀ ਦੇ 756ਵੇਂ ਜਨਮ ਦਿਹਾੜੇ ਨੂੰ ਲੈ ਕੇ ਗੁਰਦੁਆਰਾ ਤਪਿਆਣਾ ਸਾਹਿਬ ਵਿਖੇ ਸੂਬਾ ਪੱਧਰੀ ਸਮਾਗਮ 20 ਨੂੰ
Ad Position 24