ਸਰਬੱਤ ਖ਼ਾਲਸਾ ਸੰਸਥਾ ਵਲੋਂ 35ਵਾਂ ਸਾਲਾਨਾ ਧਾਰਮਿਕ ਸਮਾਗਮ ਕੱਲ੍ਹ
ਪਠਾਨਕੋਟ, 23 ਅਕਤੂਬਰ (ਸੰਧੂ)-ਧਾਰਮਿਕ ਸੰਸਥਾ ਸਰਬੱਤ ਖਾਲਸਾ ਪਠਾਨਕੋਟ ਵਲੋਂ 35ਵਾਂ ਸਾਲਾਨਾ ਧਾਰਮਿਕ ਸਮਾਗਮ 25 ਅਕਤੂਬਰ ਦਿਨ ਐਤਵਾਰ ਨੂੰ ਸਵੇਰੇ 8 ਵਜੇ ਤੋਂ 9 ਵਜੇ ਤੱਕ ਗੁਰਦੁਆਰਾ ਦਮਦਮਾ ਸਾਹਿਬ ਮੀਰਪੁਰ ਕਾਲੋਨੀ ਪਠਾਨਕੋਟ ਵਿਖੇ ਸੰਗਤਾਂ ਦੇ ਸਹਿਯੋਗ ਨਾਲ ਸ਼ਰਧਾ ਭਾਵਨਾ ਨਾਲ ਮਨਾਇਆ ਜਾ ਰਿਹਾ ਹੈ । ਸੰਸਥਾ ਦੇ ਮੁੱਖ ਪ੍ਰਬੰਧਕ ਜਥੇਦਾਰ ਗੁਰਦੀਪ ਸਿੰਘ ਗੁਲਾਟੀ ਨੇ ਦੱਸਿਆ ਕਿ ਸਮਾਗਮ ਦੌਰਾਨ ਸਵੇਰੇ ਨਿਤਨੇਮ ਦੀਆਂ ਬਾਣੀਆਂ ਤੇ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਉਪਰੰਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਹਿਜ ਪਾਠ ਦੇ ਭੋਗ ਪਾਏ ਜਾਣਗੇ ।
ਪਠਾਨਕੋਟ, 23 ਅਕਤੂਬਰ (ਸੰਧੂ)-ਧਾਰਮਿਕ ਸੰਸਥਾ ਸਰਬੱਤ ਖਾਲਸਾ ਪਠਾਨਕੋਟ ਵਲੋਂ 35ਵਾਂ ਸਾਲਾਨਾ ਧਾਰਮਿਕ ਸਮਾਗਮ 25 ਅਕਤੂਬਰ ਦਿਨ ਐਤਵਾਰ ਨੂੰ ਸਵੇਰੇ 8 ਵਜੇ ਤੋਂ 9 ਵਜੇ ਤੱਕ ਗੁਰਦੁਆਰਾ ਦਮਦਮਾ ਸਾਹਿਬ ਮੀਰਪੁਰ ਕਾਲੋਨੀ ਪਠਾਨਕੋਟ ਵਿਖੇ ਸੰਗਤਾਂ ਦੇ ਸਹਿਯੋਗ ਨਾਲ ਸ਼ਰਧਾ ਭਾਵਨਾ ਨਾਲ ਮਨਾਇਆ ਜਾ ਰਿਹਾ ਹੈ । ਸੰਸਥਾ ਦੇ ਮੁੱਖ ਪ੍ਰਬੰਧਕ ਜਥੇਦਾਰ ਗੁਰਦੀਪ ਸਿੰਘ ਗੁਲਾਟੀ ਨੇ ਦੱਸਿਆ ਕਿ ਸਮਾਗਮ ਦੌਰਾਨ ਸਵੇਰੇ ਨਿਤਨੇਮ ਦੀਆਂ ਬਾਣੀਆਂ ਤੇ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਉਪਰੰਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਹਿਜ ਪਾਠ ਦੇ ਭੋਗ ਪਾਏ ਜਾਣਗੇ । ਉਪਰੰਤ ਭਾਈ ਗੁਰਬਚਨ ਸਿੰਘ ਤੇ ਭਾਈ ਰਾਜਨ ਸਿੰਘ ਦਾ ਹਜ਼ੂਰੀ ਰਾਗੀ ਜਥਾ ਕੀਰਤਨ ਰਾਹੀਂ ਸੰਗਤਾਂ ਨੂੰ ਗੁਰੂ ਚਰਨਾਂ ਨਾਲ ਜੋੜੇਗਾ ਤੇ ਸਿੰਘ ਸਾਹਿਬ ਗਿਆਨੀ ਹਰਜਿੰਦਰ ਸਿੰਘ, ਹੈੱਡ ਗ੍ਰੰਥੀ ਗੁਰਦੁਆਰਾ ਸ੍ਰੀ ਬੇਰ ਸਾਹਿਬ, ਸੁਲਤਾਨਪੁਰ ਲੋਧੀ, ਗੁਰਬਾਣੀ ਦੀ ਵਿਆਖਿਆ ਕਰਨਗੇ । ਅੰਤ ’ਚ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਜਾਵੇਗਾ । ਇਸ ਮੌਕੇ ਮਨਮੋਹਨ ਸਿੰਘ, ਕੇਸਰ, ਜਸਵਿੰਦਰ ਸਿੰਘ, ਬਖਸ਼ੀਸ਼ ਸਿੰਘ, ਰਣਜੀਤ ਸਿੰਘ, ਹਰਨਾਮ ਸਿੰਘ, ਚਰਨ ਸਿੰਘ, ਤਰਲੋਚਨ ਸਿੰਘ, ਪ੍ਰੀਤਪਾਲ ਸਿੰਘ, ਦਾਤਾਰ ਸਿੰਘ ਅਤੇ ਜੁਗਿੰਦਰ ਸਿੰਘ ਆਦਿ ਹਾਜ਼ਰ ਸਨ ।