23-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-10-2026

ਤਿਉਹਾਰਾਂ ਦੇ ਮੱਦੇਨਜ਼ਰ ਟ੍ਰੈਫਿਕ ਪੁਲਿਸ ਸਖ਼ਤ ਵਾਲਮੀਕਿ ਚੌਕ ਤੋਂ ਡਾਕਖਾਨਾ ਚੌਕ ਤੱਕ ਵੱਡੇ ਵਾਹਨਾਂ ਦੀ ਐਂਟਰੀ ਬੰਦ

ਪਠਾਨਕੋਟ, 23 ਅਕਤੂਬਰ (ਸੁਮਿਤ)-ਤਿਉਹਾਰਾਂ ਦੇ ਮੱਦੇਨਜ਼ਰ ਸ਼ਹਿਰ ’ਚ ਟ੍ਰੈਫਿਕ ਵਿਵਸਥਾ ਨੂੰ ਸੁਚਾਰੂ ਬਣਾਈ ਰੱਖਣ ਲਈ ਟ੍ਰੈਫਿਕ ਪੁਲਿਸ ਪਠਾਨਕੋਟ ਵਲੋਂ ਵਿਸ਼ੇਸ਼ ਪ੍ਰਬੰਧ ਕੀਤੇ ਗਏ ਹਨ । ਟ੍ਰੈਫਿਕ ਪੁਲਿਸ ਨੇ ਦੁਕਾਨਦਾਰਾਂ ਨੂੰ ਅਪੀਲ ਕੀਤੀ ਹੈ ਕਿ ਉਹ ਆਪਣਾ ਸਾਮਾਨ ਦੁਕਾਨਾਂ ਦੇ ਅੰਦਰ ਹੀ ਰੱਖਣ, ਤਾਂ ਜੋ ਬਾਜ਼ਾਰਾਂ ’ਚ ਆਵਾਜਾਈ ਪ੍ਰਭਾਵਿਤ ਨਾ ਹੋਵੇ ਤੇ ਲੋਕਾਂ ਨੂੰ ਆਉਣ-ਜਾਣ ਵਿਚ ਕਿਸੇ ਤਰ੍ਹਾਂ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ ।

Ad Position 21
No active advertisement
ਮੇਨ ਬਾਜ਼ਾਰ ਵਿਖੇ ਦੁਕਾਨਦਾਰਾਂ ਨੂੰ ਨਿਯਮਾਂ ਦਾ ਪਾਲਣ ਕਰਨ ਦੀ ਅਪੀਲ ਕਰਦੇ ਹੋਏ ਟ੍ਰੈਫਿਕ ਪੁਲਿਸ ਇੰਚਾਰਜ ਬ੍ਰਹਮ ਦੱਤ। ਤਸਵੀਰ: ਸੁਮਿਤ 24-10-2026
ਪਠਾਨਕੋਟ, 23 ਅਕਤੂਬਰ (ਸੁਮਿਤ)-ਤਿਉਹਾਰਾਂ ਦੇ ਮੱਦੇਨਜ਼ਰ ਸ਼ਹਿਰ ’ਚ ਟ੍ਰੈਫਿਕ ਵਿਵਸਥਾ ਨੂੰ ਸੁਚਾਰੂ ਬਣਾਈ ਰੱਖਣ ਲਈ ਟ੍ਰੈਫਿਕ ਪੁਲਿਸ ਪਠਾਨਕੋਟ ਵਲੋਂ ਵਿਸ਼ੇਸ਼ ਪ੍ਰਬੰਧ ਕੀਤੇ ਗਏ ਹਨ । ਟ੍ਰੈਫਿਕ ਪੁਲਿਸ ਨੇ ਦੁਕਾਨਦਾਰਾਂ ਨੂੰ ਅਪੀਲ ਕੀਤੀ ਹੈ ਕਿ ਉਹ ਆਪਣਾ ਸਾਮਾਨ ਦੁਕਾਨਾਂ ਦੇ ਅੰਦਰ ਹੀ ਰੱਖਣ, ਤਾਂ ਜੋ ਬਾਜ਼ਾਰਾਂ ’ਚ ਆਵਾਜਾਈ ਪ੍ਰਭਾਵਿਤ ਨਾ ਹੋਵੇ ਤੇ ਲੋਕਾਂ ਨੂੰ ਆਉਣ-ਜਾਣ ਵਿਚ ਕਿਸੇ ਤਰ੍ਹਾਂ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ । ਤਿਉਹਾਰਾਂ ਦੌਰਾਨ ਬਾਜ਼ਾਰਾਂ ’ਚ ਵਧਦੀ ਭੀੜ ਨੂੰ ਧਿਆਨ ’ਚ ਰੱਖਦਿਆਂ ਵਾਲਮੀਕਿ ਚੌਕ ਤੋਂ ਡਾਕਖਾਨਾ ਚੌਕ ਤੱਕ ਵੱਡੇ ਵਾਹਨਾਂ ਦੀ ਐਂਟਰੀ ਬੰਦ ਕਰ ਦਿੱਤੀ ਗਈ ਹੈ । ਇਸ ਕਦਮ ਦਾ ਮੁੱਖ ਮਕਸਦ ਸ਼ਹਿਰ ’ਚ ਟ੍ਰੈਫਿਕ ਨੂੰ ਕੰਟਰੋਲ ਕਰਨਾ ਤੇ ਲੋਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣਾ ਹੈ । ਇਸ ਸਬੰਧੀ ਟ੍ਰੈਫਿਕ ਪੁਲਿਸ ਇੰਚਾਰਜ ਬ੍ਰਹਮ ਦੱਤ ਨੇ ਦੁਕਾਨਦਾਰਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਆਪਣੀਆਂ ਦੁਕਾਨਾਂ ਦੇ ਬਾਹਰ ਸਾਮਾਨ ਨਾ ਲਗਾਉਣ ਤੇ ਸੜਕਾਂ ਤੇ ਫੁੱਟਪਾਥਾਂ ’ਤੇ ਕਬਜ਼ਾ ਕਰਨ ਤੋਂ ਗੁਰੇਜ਼ ਕਰਨ । ਉਨ੍ਹਾਂ ਕਿਹਾ ਕਿ ਤਿਉਹਾਰਾਂ ਦੇ ਦਿਨਾਂ ’ਚ ਬਾਜ਼ਾਰਾਂ ’ਚ ਲੋਕਾਂ ਦੀ ਆਵਾਜਾਈ ਵੱਧ ਜਾਂਦੀ ਹੈ, ਇਸ ਲਈ ਟ੍ਰੈਫਿਕ ਵਿਵਸਥਾ ਨੂੰ ਸੁਚਾਰੂ ਬਣਾਈ ਰੱਖਣ ਲਈ ਸਾਰਿਆਂ ਦਾ ਸਹਿਯੋਗ ਬਹੁਤ ਜ਼ਰੂਰੀ ਹੈ ।
Ad Position 22
No active advertisement
ਪਿਛਲੀ ਖ਼ਬਰ ਬਿੰਦੂ ਡੀ.ਪੀ.ਈ. ਅਧਿਆਪਕਾ ਨੇ ‘ਖੇਡਾਂ ਵਤਨ ਪੰਜਾਬ ਦੀਆਂ’ ਦੇ ਰਾਜ ਪੱਧਰੀ ਕੁਸ਼ਤੀ ਮੁਕਾਬਲਿਆਂ ’ਚ ਜਿੱਤਿਆ ਚਾਂਦੀ ਦਾ ਤਗ... ਅਗਲੀ ਖ਼ਬਰ ਸਰਬੱਤ ਖ਼ਾਲਸਾ ਸੰਸਥਾ ਵਲੋਂ 35ਵਾਂ ਸਾਲਾਨਾ ਧਾਰਮਿਕ ਸਮਾਗਮ ਕੱਲ੍ਹ
Ad Position 24