23-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-10-2026

ਬਿੰਦੂ ਡੀ.ਪੀ.ਈ. ਅਧਿਆਪਕਾ ਨੇ ‘ਖੇਡਾਂ ਵਤਨ ਪੰਜਾਬ ਦੀਆਂ’ ਦੇ ਰਾਜ ਪੱਧਰੀ ਕੁਸ਼ਤੀ ਮੁਕਾਬਲਿਆਂ ’ਚ ਜਿੱਤਿਆ ਚਾਂਦੀ ਦਾ ਤਗਮਾ

ਪਠਾਨਕੋਟ, 23 ਅਕਤੂਬਰ (ਵਿਨੋਦ)-ਪੰਜਾਬ ਸਰਕਾਰ ਵਲੋਂ ਸੂਬੇ ਵਿਚ ਖੇਡ ਸੱਭਿਆਚਾਰ ਨੂੰ ਪ੍ਰਫੁੱਲਿਤ ਕਰਨ ਅਤੇ ਲੋਕਾਂ ਨੂੰ ਖੇਡਾਂ ਨਾਲ ਜੋੜਨ ਦੇ ਉਦੇਸ਼ ਨਾਲ ਕਰਵਾਈਆਂ ਜਾ ਰਹੀਆਂ ‘ਖੇਡਾਂ ਵਤਨ ਪੰਜਾਬ ਦੀਆਂ’ ਦੇ ਰਾਜ ਪੱਧਰੀ ਮੁਕਾਬਲਿਆਂ ਵਿਚ ਐਸ. ਐਮ.

Ad Position 21
No active advertisement
ਅਜੀਤ ਡੈਸਕ 24-10-2026
ਪਠਾਨਕੋਟ, 23 ਅਕਤੂਬਰ (ਵਿਨੋਦ)-ਪੰਜਾਬ ਸਰਕਾਰ ਵਲੋਂ ਸੂਬੇ ਵਿਚ ਖੇਡ ਸੱਭਿਆਚਾਰ ਨੂੰ ਪ੍ਰਫੁੱਲਿਤ ਕਰਨ ਅਤੇ ਲੋਕਾਂ ਨੂੰ ਖੇਡਾਂ ਨਾਲ ਜੋੜਨ ਦੇ ਉਦੇਸ਼ ਨਾਲ ਕਰਵਾਈਆਂ ਜਾ ਰਹੀਆਂ ‘ਖੇਡਾਂ ਵਤਨ ਪੰਜਾਬ ਦੀਆਂ’ ਦੇ ਰਾਜ ਪੱਧਰੀ ਮੁਕਾਬਲਿਆਂ ਵਿਚ ਐਸ.ਐਮ.ਡੀ.ਆਰ.ਐਸ.ਡੀ. ਕਾਲਜੀਏਟ ਸੀਨੀਅਰ ਸੈਕੰਡਰੀ ਸਕੂਲ ਪਠਾਨਕੋਟ ਦੀ ਡੀ.ਪੀ.ਈ. ਅਧਿਆਪਕਾ ਬਿੰਦੂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਕੁਸ਼ਤੀ ਦੇ 60 ਕਿੱਲੋ ਭਾਰ ਵਰਗ ਵਿਚ ਚਾਂਦੀ ਦਾ ਤਮਗਾ ਜਿੱਤ ਕੇ ਸਕੂਲ ਅਤੇ ਜ਼ਿਲ੍ਹਾ ਪਠਾਨਕੋਟ ਦਾ ਨਾਮ ਰੌਸ਼ਨ ਕੀਤਾ ਹੈ । ਉਨ੍ਹਾਂ ਦੀ ਇਸ ਪ੍ਰਾਪਤੀ ਨਾਲ ਸਿੱਖਿਆ ਅਤੇ ਖੇਡ ਜਗਤ ਵਿਚ ਖੁਸ਼ੀ ਦੀ ਲਹਿਰ ਹੈ । ‘ਖੇਡਾਂ ਵਤਨ ਪੰਜਾਬ ਦੀਆਂ’ ਦੇ ਸੀਜ਼ਨ-4 ਦੇ ਰਾਜ ਪੱਧਰੀ ਮੁਕਾਬਲਿਆਂ ਵਿਚ ਬਿੰਦੂ ਨੇ 31 ਤੋਂ 40 ਸਾਲ ਉਮਰ ਵਰਗ ਅਧੀਨ ਕੁਸ਼ਤੀ ਦੇ 60 ਕਿੱਲੋ ਭਾਰ ਵਰਗ ਵਿਚ ਭਾਗ ਲਿਆ । ਉਨ੍ਹਾਂ ਆਪਣੀ ਖੇਡ ਪ੍ਰਤਿਭਾ, ਮਿਹਨਤ, ਲਗਨ ਅਤੇ ਦ੍ਰਿੜ੍ਹ ਇਰਾਦੇ ਦਾ ਪ੍ਰਦਰਸ਼ਨ ਕਰਦਿਆਂ ਦੂਜਾ ਸਥਾਨ ਹਾਸਲ ਕੀਤਾ ਤੇ ਚਾਂਦੀ ਦਾ ਤਮਗਾ ਆਪਣੇ ਨਾਮ ਕੀਤਾ । ਇਹ ਪ੍ਰਾਪਤੀ ਉਨ੍ਹਾਂ ਦੀ ਖੇਡਾਂ ਪ੍ਰਤੀ ਦਿਲਚਸਪੀ ਅਤੇ ਸਮਰਪਣ ਦਾ ਪ੍ਰਤੀਕ ਹੈ । ਬਿੰਦੂ ਦੀ ਇਸ ਸ਼ਾਨਦਾਰ ਪ੍ਰਾਪਤੀ ਲਈ ਜ਼ਿਲ੍ਹਾ ਸਿੱਖਿਆ ਅਫ਼ਸਰ ਪਠਾਨਕੋਟ ਕਮਲਦੀਪ ਕੌਰ ਤੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ (ਐਲੀ:) ਡੀ.ਜੀ. ਸਿੰਘ ਵਲੋਂ ਉਨ੍ਹਾਂ ਨੂੰ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ । ਬਿੰਦੂ ਦੀ ਇਹ ਪ੍ਰਾਪਤੀ ਹੋਰਨਾਂ ਅਧਿਆਪਕਾਂ ਤੇ ਖਿਡਾਰੀਆਂ ਲਈ ਪ੍ਰੇਰਨਾਦਾਇਕ ਹੈ । ਇਸ ਮੌਕੇ ਸੰਜੀਵ ਮਨੀ ਅਤੇ ਬਲਕਾਰ ਅੱਤਰੀ ਆਦਿ ਹਾਜ਼ਰ ਸਨ ।
Ad Position 22
No active advertisement
ਪਿਛਲੀ ਖ਼ਬਰ ਪਠਾਨਕੋਟ-ਡਲਹੌਜ਼ੀ ਨੈਸ਼ਨਲ ਹਾਈਵੇ ’ਤੇ ਟਰੱਕ ਤੇ ਕਾਰ ਦੀ ਟੱਕਰ, ਵੱਡਾ ਹਾਦਸਾ ਟਲਿਆ ਅਗਲੀ ਖ਼ਬਰ ਤਿਉਹਾਰਾਂ ਦੇ ਮੱਦੇਨਜ਼ਰ ਟ੍ਰੈਫਿਕ ਪੁਲਿਸ ਸਖ਼ਤ ਵਾਲਮੀਕਿ ਚੌਕ ਤੋਂ ਡਾਕਖਾਨਾ ਚੌਕ ਤੱਕ ਵੱਡੇ ਵਾਹਨਾਂ ਦੀ ਐਂਟਰੀ ਬੰਦ
Ad Position 24