24-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-10-2026

ਮੈਰੀਗੋਲਡ ਪਬਲਿਕ ਸਕੂਲ ਵਲੋਂ ਖਾਲਸਾ ਕਾਲਜ ਅੰਮ੍ਰਿਤਸਰ ਵਿਖੇ ਵਿੱਦਿਅਕ ਟੂਰ ਲਗਾਇਆ

ਅਲੀਵਾਲ, 24 ਅਕਤੂਬਰ (ਸੁੱਚਾ ਸਿੰਘ ਬੁੱਲੋਵਾਲ)-ਮੈਰੀਗੋਲਡ ਪਬਲਿਕ ਸਕੂਲ ਅਲੀਵਾਲ ਵਲੋਂ ਈਕੋ ਅਵੇਕਨ ਫਾਊਂਡੇਸ਼ਨ ਦੇ ਸਹਿਯੋਗ ਨਾਲ 50 ਵਿਦਿਆਰਥੀਆਂ ਲਈ ਖਾਲਸਾ ਕਾਲਜ ਅੰਮ੍ਰਿਤਸਰ ਵਿਖੇ ਵਿਦਿਅਕ ਲਗਾਇਆ, ਜਿਸ ਦਾ ਉਦੇਸ਼ ਵੱਖ-ਵੱਖ ਕਰੀਅਰ ਖੇਤਰਾਂ ਬਾਰੇ ਜਾਣੂ ਕਰਵਾਉਣਾ ਸੀ। ਮੈਨੇਜਿੰਗ ਡਾਇਰੈਕਟਰ ਗੁਰਵਿੰਦਰ ਸਿੰਘ ਪੰਨੂੰ ਨੇ ਦੱਸਿਆ ਕਿ ਇਸ ਵਿਦਿਅਕ ਟੂਰ ਦੌਰਾਨ ਵਿਦਿਆਰਥੀਆਂ ਨੂੰ ਖਾਲਸਾ ਕਾਲਜ ਦੇ ਅਕਾਦਮਿਕ ਮਾਹੌਲ ਨੂੰ ਨੇੜਿਓਂ ਦੇਖਣ ਤੇ ਪ੍ਰਤੱਖ ਜਾਣਕਾਰੀ ਪ੍ਰਾਪਤ ਕਰਨ ਦਾ ਮੌਕਾ ਮਿਲਿਆ।

Ad Position 21
No active advertisement
ਅਜੀਤ ਡੈਸਕ 25-10-2026
ਅਲੀਵਾਲ, 24 ਅਕਤੂਬਰ (ਸੁੱਚਾ ਸਿੰਘ ਬੁੱਲੋਵਾਲ)-ਮੈਰੀਗੋਲਡ ਪਬਲਿਕ ਸਕੂਲ ਅਲੀਵਾਲ ਵਲੋਂ ਈਕੋ ਅਵੇਕਨ ਫਾਊਂਡੇਸ਼ਨ ਦੇ ਸਹਿਯੋਗ ਨਾਲ 50 ਵਿਦਿਆਰਥੀਆਂ ਲਈ ਖਾਲਸਾ ਕਾਲਜ ਅੰਮ੍ਰਿਤਸਰ ਵਿਖੇ ਵਿਦਿਅਕ ਲਗਾਇਆ, ਜਿਸ ਦਾ ਉਦੇਸ਼ ਵੱਖ-ਵੱਖ ਕਰੀਅਰ ਖੇਤਰਾਂ ਬਾਰੇ ਜਾਣੂ ਕਰਵਾਉਣਾ ਸੀ। ਮੈਨੇਜਿੰਗ ਡਾਇਰੈਕਟਰ ਗੁਰਵਿੰਦਰ ਸਿੰਘ ਪੰਨੂੰ ਨੇ ਦੱਸਿਆ ਕਿ ਇਸ ਵਿਦਿਅਕ ਟੂਰ ਦੌਰਾਨ ਵਿਦਿਆਰਥੀਆਂ ਨੂੰ ਖਾਲਸਾ ਕਾਲਜ ਦੇ ਅਕਾਦਮਿਕ ਮਾਹੌਲ ਨੂੰ ਨੇੜਿਓਂ ਦੇਖਣ ਤੇ ਪ੍ਰਤੱਖ ਜਾਣਕਾਰੀ ਪ੍ਰਾਪਤ ਕਰਨ ਦਾ ਮੌਕਾ ਮਿਲਿਆ। ਦੌਰੇ ਦੀ ਸ਼ੁਰੂਆਤ ਰਣਜੀਤ ਐਵੇਨਿਊ ਕੈਂਪਸ ਤੋਂ ਹੋਈ, ਜਿੱਥੇ ਪ੍ਰਿੰਸੀਪਲ ਡਾ. ਮਨਦੀਪ ਕੌਰ ਅਤੇ ਉਨ੍ਹਾਂ ਦੀ ਫੈਕਲਟੀ ਵਲੋਂ ਕਰੀਅਰ ਕਾਊਂਸਲਿੰਗ ਸੈਸ਼ਨ ਕਰਵਾਇਆ ਗਿਆ। ਮੁੱਖ ਕੈਂਪਸ ਵਿਖੇ ਵਿਦਿਆਰਥੀਆਂ ਨੂੰ ਡਾ. ਹਰਵਿੰਦਰ ਕੌਰ, ਡੀਨ ਆਫ਼ ਸਾਇੰਸਜ਼ ਅਤੇ ਮੁਖੀ, ਪੋਸਟ ਗਰੈਜੂਏਟ ਭੌਤਿਕ ਵਿਗਿਆਨ ਵਿਭਾਗ ਵਲੋਂ ਮਾਰਗਦਰਸ਼ਨ ਦਿੱਤਾ ਗਿਆ। ਵਿਦਿਆਰਥੀਆਂ ਨੇ ਪੋਸਟ ਗਰੈਜੂਏਟ ਬਾਇਓਟੈਕਨਾਲੋਜੀ ਵਿਭਾਗ ਦਾ ਦੌਰਾ ਕੀਤਾ, ਜਿੱਥੇ ਵਿਭਾਗ ਦੇ ਮੁਖੀ ਡਾ. ਕਮਲਜੀਤ ਕੌਰ ਅਤੇ ਡਾ. ਜਸਪ੍ਰੀਤ ਸਿੰਘ ਨੇ ਉਨ੍ਹਾਂ ਜਾਣਕਾਰੀ ਦਿੱਤੀ। ਪੋਸਟ ਗਰੈਜੂਏਟ ਫੂਡ ਸਾਇੰਸ ਐਂਡ ਟੈਕਨਾਲੋਜੀ ਵਿਭਾਗ ਵਿਖੇ ਵਿਭਾਗ ਦੇ ਮੁਖੀ ਡਾ. ਗੁਰਸ਼ਰਨ ਕੌਰ ਨੇ ਵਿਦਿਆਰਥੀਆਂ ਨੂੰ ਖੁਰਾਕ ਵਿਗਿਆਨ, ਭੋਜਨ ਦੀ ਸੰਭਾਲ ਅਤੇ ਪ੍ਰੋਸੈਸਿੰਗ ਤਕਨੀਕਾਂ ਬਾਰੇ ਜਾਣੂ ਕਰਵਾਇਆ। ਸਕੂਲ ਪ੍ਰਬੰਧਕਾਂ ਨੇ ਇਸ ਵਿਦਿਅਕ ਪਹਿਲਕਦਮੀ ਨੂੰ ਸਫ਼ਲ ਬਣਾਉਣ ਵਿਚ ਈਕੋ ਅਵੇਕਨ ਫਾਊਂਡੇਸ਼ਨ ਵਲੋਂ ਦਿੱਤੇ ਗਏ ਸਹਿਯੋਗ ਦੀ ਸ਼ਾਲਾਘਾ ਕੀਤੀ। ਸਕੂਲ ਵਲੋਂ ਖਾਲਸਾ ਕਾਲਜ ਅੰਮ੍ਰਿਤਸਰ ਦੇ ਪ੍ਰਬੰਧਕਾਂ, ਸਮੁੱਚੀ ਫੈਕਲਟੀ, ਡਾ. ਮਨਦੀਪ ਕੌਰ ਜੀ, ਡਾ. ਹਰਵਿੰਦਰ ਕੌਰ, ਡਾ. ਕਮਲਜੀਤ ਕੌਰ, ਡਾ. ਜਸਪ੍ਰੀਤ ਸਿੰਘ, ਡਾ. ਗੁਰਸ਼ਰਨ ਕੌਰ ਅਤੇ ਡਾ. ਅਤਮ ਸਿੰਘ ਰੰਧਾਵਾ ਦਾਧੰਨਵਾਦ ਕੀਤਾ ਗਿਆ।
Ad Position 22
No active advertisement
ਪਿਛਲੀ ਖ਼ਬਰ ਹੈਰੋਇਨ ਸਮੇਤ ਇਕ ਵਿਅਕਤੀ ਕਾਬੂ ਅਗਲੀ ਖ਼ਬਰ ਕੈਥੋਲਿਕ ਤਾਲੀਮ ਵਾਲੇ ਬੱਚਿਆਂ ਦੀਆਂ ਸਾਲਾਨਾ ਖੇਡਾਂ ਦਾ ਆਰੰਭ
Ad Position 24