25-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-10-2026

ਵੈਭਵ ਸ਼ਰਮਾ ਤੇ ਗੁਰਮਨਪ੍ਰੀਤ ਸਿੰਘ ਦੀ ਪੰਜਾਬ ਰਾਜ ਪੱਧਰੀ ਕਲਾ, ਸੱਭਿਆਚਾਰ ਅਤੇ ਵਿਰਾਸਤ ਕੁਇਜ਼ ਮੁਕਾਬਲੇ ਲਈ ਚੋਣ

ਬਟਾਲਾ, 24 ਅਕਤੂਬਰ (ਸਤਿੰਦਰ ਸਿੰਘ)-ਆਰ. ਡੀ.

Ad Position 21
No active advertisement
ਆਰ.ਡੀ. ਖੋਸਲਾ ਸਕੂੁਲ ਦੇ ਅੱਵਲ ਰਹੇ ਵਿਦਿਆਰਥੀਆਂ ਨੂੰ ਸਨਮਾਨਿਤ ਕਰਦੇ ਪ੍ਰਿੰ. ਡਾ. ਬਿੰਦੂ ਭੱਲਾ ਤੇ ਹੋਰ। ਤਸਵੀਰ : ਜਤਿੰਦਰ ਕੱਦ 25-10-2026
ਬਟਾਲਾ, 24 ਅਕਤੂਬਰ (ਸਤਿੰਦਰ ਸਿੰਘ)-ਆਰ. ਡੀ. ਖੋਸਲਾ ਡੀ. ਏ. ਵੀ. ਮਾਡਲ ਸੀਨੀਅਰ ਸੈਕੰਡਰੀ ਸਕੂਲ ਬਟਾਲਾ ਦੇ ਹੋਣਹਾਰ ਵਿਦਿਆਰਥੀਆਂ ਨੇ ਇਕ ਵਾਰ ਫਿਰ ਆਪਣੀ ਅਸਾਧਾਰਨ ਪ੍ਰਤਿਭਾ, ਗਿਆਨ ਤੇ ਮਿਹਨਤ ਦਾ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਕੂਲ ਦਾ ਨਾਂਅ ਰੌਸ਼ਨ ਕੀਤਾ ਹੈ। ਸਕੂਲ ਦੇ ਵਿਦਿਆਰਥੀਆਂ ਵੈਭਵ ਸ਼ਰਮਾ ਤੇ ਗੁਰਮਨਪ੍ਰੀਤ ਸਿੰਘ (ਇੰਡੀਅਨ ਨੈਸ਼ਨਲ ਟਰੱਸਟ ਫਾਰ ਆਰਟ ਐਂਡ ਕਲਚਰਲ ਹੈਰੀਟੇਜ) ਵਲੋਂ ਕਰਵਾਏ ਰਾਸ਼ਟਰੀ ਵਿਰਾਸਤ ਕੁਇਜ਼ ਮੁਕਾਬਲੇ ਦੇ ਸਿਟੀ ਰਾਊਂਡ ਵਿਚ ਪਹਿਲਾ ਸਥਾਨ ਹਾਸਿਲ ਕਰ ਕੇ ਆਪਣੀ ਕਾਬਲੀਅਤ ਦਾ ਲੋਹਾ ਮਨਵਾਇਆ। ਵੈਭਵ ਸ਼ਰਮਾ ਤੇ ਗੁਰਮਨਪ੍ਰੀਤ ਸਿੰਘ ਨੇ ਆਪਣੀ ਸੂਝ-ਬੂਝ, ਤੁਰੰਤ ਫ਼ੈਸਲਾ ਲੈਣ ਦੀ ਯੋਗਤਾ, ਆਤਮ-ਵਿਸ਼ਵਾਸ ਤੇ ਵਿਸ਼ੇ ਪ੍ਰਤੀ ਡੂੰਘੀ ਜਾਣਕਾਰੀ ਦੇ ਆਧਾਰ ’ਤੇ ਹੋਰਨਾਂ ਪ੍ਰਤੀਯੋਗੀਆਂ ਵਿਚ ਆਪਣੀ ਵਿਸ਼ੇਸ਼ ਪਛਾਣ ਬਣਾਈ ਤੇ ਪਹਿਲਾ ਸਥਾਨ ਪ੍ਰਾਪਤ ਕੀਤਾ। ਇਸ ਸ਼ਾਨਦਾਰ ਪ੍ਰਾਪਤੀ ਦੇ ਨਾਲ ਹੀ ਦੋਵਾਂ ਵਿਦਿਆਰਥੀਆਂ ਦੀ ਇੰਟੈਕ ਪੰਜਾਬ ਵਲੋਂ ਕਰਵਾਏ ਜਾਣ ਵਾਲੇ ਕਲਾ, ਸੱਭਿਆਚਾਰ ਤੇ ਵਿਰਾਸਤ ਦੇ ਪੰਜਾਬ ਰਾਜ ਪੱਧਰੀ ਕੁਇਜ਼ ਮੁਕਾਬਲੇ ਲਈ ਚੋਣ ਵੀ ਹੋਈ ਹੈ। ਇਸ ਮਾਣਮੱਤੀ ਪ੍ਰਾਪਤੀ ’ਤੇ ਸਕੂਲ ਦੇ ਚੇਅਰਮੈਨ ਸ੍ਰੀ ਅਰਵਿੰਦ ਖੋਸਲਾ, ਪ੍ਰਧਾਨ ਸ੍ਰੀ ਅਜੈ ਖੋਸਲਾ ਤੇ ਪ੍ਰਿੰਸੀਪਲ ਡਾ. ਬਿੰਦੂ ਭੱਲਾ ਨੇ ਦੋਵਾਂ ਵਿਦਿਆਰਥੀਆਂ ਨੂੰ ਦਿਲੋਂ ਵਧਾਈ ਦਿੱਤੀ। ਉਨ੍ਹਾਂ ਵਿਦਿਆਰਥੀਆਂ ਦੇ ਮਾਪਿਆਂ ਤੇ ਉਨ੍ਹਾਂ ਦੀ ਯੋਗ ਅਗਵਾਈ ਕਰਨ ਵਾਲੀਆਂ ਅਧਿਆਪਕਾਵਾਂ ਸ੍ਰੀਮਤੀ ਅਕਾਂਤੀ ਸਰੀਨ ਤੇ ਸ੍ਰੀਮਤੀ ਅਮਨਪ੍ਰੀਤ ਕੌਰ ਨੂੰ ਵੀ ਇਸ ਸ਼ਾਨਦਾਰ ਸਫ਼ਲਤਾ ਲਈ ਮੁਬਾਰਕਬਾਦ ਦਿੱਤੀ। ਸਕੂਲ ਪ੍ਰਬੰਧਕਾਂ ਨੇ ਵਿਦਿਆਰਥੀਆਂ ਦੀ ਇਸ ਪ੍ਰਾਪਤੀ ’ਤੇ ਖ਼ੁਸ਼ੀ ਪ੍ਰਗਟ ਕਰਦਿਆਂ ਕਿਹਾ ਕਿ ਵਿਦਿਆਰਥੀਆਂ ਵਿਚ ਭਾਰਤੀ ਇਤਿਹਾਸ, ਕਲਾ, ਸੱਭਿਆਚਾਰ ਤੇ ਵਿਰਾਸਤ ਪ੍ਰਤੀ ਰੁਚੀ ਪੈਦਾ ਕਰਨਾ ਬਹੁਤ ਜ਼ਰੂਰੀ ਹੈ। ਉਨ੍ਹਾਂ ਵਿਸ਼ਵਾਸ ਪ੍ਰਗਟ ਕੀਤਾ ਕਿ ਦੋਵੇਂ ਵਿਦਿਆਰਥੀ ਆਉਣ ਵਾਲੇ ਰਾਜ ਪੱਧਰੀ ਮੁਕਾਬਲੇ ਵਿਚ ਵੀ ਆਪਣੀ ਪ੍ਰਤਿਭਾ ਦਾ ਸ਼ਾਨਦਾਰ ਪ੍ਰਦਰਸ਼ਨ ਕਰ ਕੇ ਸਕੂਲ ਤੇ ਇਲਾਕੇ ਦਾ ਨਾਂਅ ਰੌਸ਼ਨ ਕਰਨਗੇ। ਪ੍ਰਿੰਸੀਪਲ ਡਾ. ਬਿੰਦੂ ਭੱਲਾ ਨੇ ਵਿਦਿਆਰਥੀਆਂ ਦੀ ਇਸ ਪ੍ਰਾਪਤੀ ਨੂੰ ਬੇਹੱਦ ਸ਼ਾਲਾਘਾਯੋਗ ਦੱਸਦਿਆਂ ਕਿਹਾ ਕਿ ਹਰ ਵਿਦਿਆਰਥੀ ਵਿਚ ਅਸੀਮ ਸੰਭਾਵਨਾਵਾਂ ਹੁੰਦੀਆਂ ਹਨ। ਸਹੀ ਮਾਰਗਦਰਸ਼ਨ, ਨਿਰੰਤਰ ਅਭਿਆਸ ਅਤੇ ਦ੍ਰਿੜ੍ਹ ਇਰਾਦੇ ਨਾਲ ਉਹ ਸਫ਼ਲਤਾ ਦੀਆਂ ਨਵੀਆਂ ਉਚਾਈਆਂ ਨੂੰ ਛੂਹ ਸਕਦੇ ਹਨ। ਵੈਭਵ ਸ਼ਰਮਾ ਤੇ ਗੁਰਮਨਪ੍ਰੀਤ ਸਿੰਘ ਦੀ ਇਹ ਪ੍ਰਾਪਤੀ ਸਮੁੱਚੇ ਸਕੂਲ ਪਰਿਵਾਰ ਲਈ ਮਾਣ ਅਤੇ ਪ੍ਰੇਰਨਾ ਦਾ ਵਿਸ਼ਾ ਹੈ ।
Ad Position 22
No active advertisement
ਪਿਛਲੀ ਖ਼ਬਰ ਲੋਕਾਂ ਨੂੰ ਸਰਕਾਰੀ ਸਕੀਮਾਂ ਤੇ ਸੇਵਾਵਾਂ ਪ੍ਰਤੀ ਕੀਤਾ ਜਾਗਰੂਕ ਅਗਲੀ ਖ਼ਬਰ ਉਪ ਚੇਅਰਮੈਨ ਡਾ. ਕੇ. ਜੇ. ਵਲੋਂ ‘ਮਾਨ ਦੇ ਮੁਨਾਫੇ’ ਤਹਿਤ ਘੁਮਾਣ ਵਿਖੇ ਲੋਕਾਂ ਨਾਲ ਕੀਤਾ ਸਿੱਧਾ ਸੰਪਰਕ
Ad Position 24