25-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-10-2026

‘ਆਪ’ ਸਰਕਾਰ ਨੇ ਨਸ਼ਿਆਂ ਖਿਲਾਫ਼ ਸੀ.ਬੀ.ਆਈ. ਜਾਂਚ ਸੌਂਪ ਕੇ ਪੰਜਾਬ ਦੇ ਹਿੱਤ ’ਚ ਕੀਤਾ ਫ਼ੈਸਲਾ-ਚੇਅ. ਬਾਠ ਝੰਗੀ

ਕਲਾਨੌਰ, 24 ਅਕਤੂਬਰ (ਪੁਰੇਵਾਲ)-ਵਿਰਾਸਤ ਸੇਵਾ ਸੰਗਠਨ ਦੇ ਜ਼ਿਲ੍ਹਾ ਇੰਚਾਰਜ ਅਤੇ ਮਾਰਕਿਟ ਕਮੇਟੀ ਕਲਾਨੌਰ ਦੇ ਚੇਅਰਮੈਨ ਸ: ਰਣਜੇਤ ਸਿੰਘ ਬਾਠ ਝੰਗੀ ਵਲੋਂ ਵੱਖ-ਵੱਖ ਖੇਤਰਾਂ ’ਚ ਵਰਕਰਾਂ ਦੀਆਂ ਮੀਟਿੰਗਾਂ ਕਰਨ ਉਪਰੰਤ ਸਾਥੀਆਂ ਸਮੇਤ ਗੱਲਬਾਤ ਦੌਰਾਨ ਸੂਬੇ ਦੀ ਆਮ ਆਦਮੀਂ ਪਾਰਟੀ ਦੀ ਸਰਕਾਰ ਵਲੋਂ ਪੂਰੇ ਕੀਤੇ ਜਾ ਰਹੇ ਵਾਅਦਿਆਂ ’ਤੇ ਵਿਰੋਧੀਆਂ ਨੂੰ ਘੇਰਦਿਆਂ ਕਿਹਾ ਕਿ ਸੂਬੇ ’ਚ ਜਦੋਂ ਤੋਂ ਮੁੱਖ ਮੰਤਰੀ ਸ: ਭਗਵੰਤ ਸਿੰਘ ਮਾਨ ਨੇ ਸੱਤਾ ਦੀ ਸੇਵਾ ਕਰਨੀ ਸ਼ੁਰੂ ਕੀਤੀ ਹੈ ਉਸ ਸਮੇਂ ਤੋਂ ਸੂਬੇ ਦੇ ਵਿਗੜੇ ਹਲਾਤਾਂ ਨੂੰ ਸੁਧਾਰਨ ਲਈ ਹੀ ਕਦਮ ਚੁੱਕੇ ਜਾ ਰਹੇ ਹਨ ਅਤੇ ਪੰਜਾਬ ’ਚ ਪਿਛਲੀਆਂ ਸਰਕਾਰਾਂ ਵਲੋਂ ਦਿੱਤੀ ਨਸ਼ਿਆਂ ਦੀ ਦੇਣ ਖਿਲਾਫ਼ ਵੀ ਹੁਣ ‘ਆਪ’ ਸਰਕਾਰ ਵਲੋਂ ਜਾਂਚ ਸੀ. ਬੀ.

Ad Position 21
No active advertisement
ਅਜੀਤ ਡੈਸਕ 25-10-2026
ਕਲਾਨੌਰ, 24 ਅਕਤੂਬਰ (ਪੁਰੇਵਾਲ)-ਵਿਰਾਸਤ ਸੇਵਾ ਸੰਗਠਨ ਦੇ ਜ਼ਿਲ੍ਹਾ ਇੰਚਾਰਜ ਅਤੇ ਮਾਰਕਿਟ ਕਮੇਟੀ ਕਲਾਨੌਰ ਦੇ ਚੇਅਰਮੈਨ ਸ: ਰਣਜੇਤ ਸਿੰਘ ਬਾਠ ਝੰਗੀ ਵਲੋਂ ਵੱਖ-ਵੱਖ ਖੇਤਰਾਂ ’ਚ ਵਰਕਰਾਂ ਦੀਆਂ ਮੀਟਿੰਗਾਂ ਕਰਨ ਉਪਰੰਤ ਸਾਥੀਆਂ ਸਮੇਤ ਗੱਲਬਾਤ ਦੌਰਾਨ ਸੂਬੇ ਦੀ ਆਮ ਆਦਮੀਂ ਪਾਰਟੀ ਦੀ ਸਰਕਾਰ ਵਲੋਂ ਪੂਰੇ ਕੀਤੇ ਜਾ ਰਹੇ ਵਾਅਦਿਆਂ ’ਤੇ ਵਿਰੋਧੀਆਂ ਨੂੰ ਘੇਰਦਿਆਂ ਕਿਹਾ ਕਿ ਸੂਬੇ ’ਚ ਜਦੋਂ ਤੋਂ ਮੁੱਖ ਮੰਤਰੀ ਸ: ਭਗਵੰਤ ਸਿੰਘ ਮਾਨ ਨੇ ਸੱਤਾ ਦੀ ਸੇਵਾ ਕਰਨੀ ਸ਼ੁਰੂ ਕੀਤੀ ਹੈ ਉਸ ਸਮੇਂ ਤੋਂ ਸੂਬੇ ਦੇ ਵਿਗੜੇ ਹਲਾਤਾਂ ਨੂੰ ਸੁਧਾਰਨ ਲਈ ਹੀ ਕਦਮ ਚੁੱਕੇ ਜਾ ਰਹੇ ਹਨ ਅਤੇ ਪੰਜਾਬ ’ਚ ਪਿਛਲੀਆਂ ਸਰਕਾਰਾਂ ਵਲੋਂ ਦਿੱਤੀ ਨਸ਼ਿਆਂ ਦੀ ਦੇਣ ਖਿਲਾਫ਼ ਵੀ ਹੁਣ ‘ਆਪ’ ਸਰਕਾਰ ਵਲੋਂ ਜਾਂਚ ਸੀ.ਬੀ.ਆਈ. ਨੂੰ ਸੌਂਪ ਕੇ ਪੰਜਾਬ ਦੇ ਹਿੱਤ ’ਚ ਚੰਗਾ ਫ਼ੈਸਲਾ ਕੀਤਾ ਹੈ। ਚੇਅ. ਬਾਠ ਝੰਗੀ ਨੇ ਕਿਹਾ ਕਿ ਮੁੱਖ ਮੰਤਰੀ ਸ: ਭਗਵੰਤ ਸਿੰਘ ਮਾਨ ਵਲੋਂ ਚੋਣ ਵਾਅਦਿਆਂ ’ਚ ਕੀਤੇ ਗਏ ਵਾਅਦੇ ਮੇਰਾ ਘਰ ਮੇਰੇ ਨਾਂਅ, ਵਜ਼ੀਫ਼ੇ ਆਦਿ ਦੇ ਵਾਅਦੇ ਨੂੰ ਪੂਰਾ ਕਰਕੇ ਵਿਰੋਧੀਆਂ ਨੂੰ ਬਿਲਕੁੱਲ ਹੀ ਮੁੱਦਾਹੀਣ ਕਰਕੇ ਰੱਖ ਦਿੱਤਾ ਹੈ। ਚੇਅ. ਬਾਠ ਝੰਗੀ ਨੇ ਕਿਹਾ ਕਿ ਆਮ ਆਦਮੀਂ ਪਾਰਟੀ ਵਲੋਂ ਚੋਣ ਮੈਨੀਫ਼ੈਸਟੋ ’ਚ ਕੀਤੇ ਵਾਅਦਿਆਂ ਤੋਂ ਇਲਾਵਾ ਹੋਰ ਕਈ ਲੋਕ ਭਲਾਈ ਦੇ ਕੰਮਾਂ ਨੂੰ ਨੇਪੜੇ ਚਾੜਿਆ ਹੈ ਅਤੇ ਵਾਅਦੇ ਪੂਰੇ ਕਰਨ ’ਤੇ ‘ਆਪ’ ਸਰਕਾਰ ਦਾ ਕਾਰਜਕਾਲ ਇਤਿਹਾਸ ’ਚ ਲਿਖਿਆ ਜਾਵੇਗਾ। ਚੇਅ . ਬਾਠ ਝੰਗੀ ਨੇ ਕਿਹਾ ਕਿ ‘ਆਪ’ ਸਰਕਾਰ ਨੇ ਪਹਿਲਾਂ ਮੁਫ਼ਤ ਬਿਜਲੀ, ਔਰਤਾਂ ਨੂੰ ਮੁਫ਼ਤ ਸਫ਼ਰ, 10 ਲੱਖ ਮੁਫ਼ਤ ਸਿਹਤ ਬੀਮਾਂ, ਬਿਜਲੀ ਦੀ ਨਿਰਵਿਘਟਨ ਸਪਲਾਈ, ਨਹਿਰਾਂ ਦੇ ਪਾਣੀ ਦੀ ਸਪਲਾਈ ਸਮੇਤ ਕਈ ਵਾਅਦੇ ਪੂਰੇ ਕਰਨ ਨਾਲ ਸੂਬੇ ਦੇ ਲੋਕਾਂ ਦੀ ‘ਆਪ’ ’ਤੇ ਭਰੋਸੇਯੋਗਤਾ ਹੋਰ ਮਜ਼ਬੂਤ ਹੋਈ ਹੈ ਅਤੇ ਲੋਕ ਹਿੱਤ ਦੀਆਂ ਸਕੀਮਾਂ ਦੇ ਸ਼ੁਰੂ ਹੋਣ ਨਾਲ ‘ਆਪ’ ਸਰਕਾਰ ਦੀ ਲੋਕਪ੍ਰਿਯਤਾ ਹੋਰ ਵਧੀ ਹੈ। ਇਸ ਮੌਕੇ ਪ੍ਰਧਾਨ ਹਰਦੇਵ ਸਿੰਘ ਹਰੂਵਾਲ, ਪ੍ਰਧਾਨ ਸਤਨਾਮ ਸਿੰਘ ਬਾਜਵਾ, ਗੁਰਵਿੰਦਰ ਸਿੰਘ, ਗੁਰਪ੍ਰੀਤ ਸਿੰਘ, ਮਨਜੀਤ ਸਿੰਘ, ਸੁਰਜੀਤ ਸਿੰਘ, ਗੁਰਸਿਮਰਨ ਸਿੰਘ, ਦਲਜੀਤ ਸਿੰਘ, ਹਰਜੀਤ ਸਿੰਘ, ਸਮਸ਼ੇਰ ਸਿੰਘ, ਗੁਰਦਿੱਤ ਸਿੰਘ, ਦਲਬੀਰ ਸਿੰਘ ਸਮੇਤ ਹੋਰ ਮੁਹਤਬਰ ਵੀ ਹਾਜ਼ਰ ਰਹੇ।
Ad Position 22
No active advertisement
ਪਿਛਲੀ ਖ਼ਬਰ ਐੱਸ.ਐੱਸ. ਬਾਜਵਾ ਸਕੂਲ ’ਚ ਮਨਾਇਆ ‘ਵਿਸ਼ਵ ਪੋਲੀਓ’ ਦਿਵਸ ਅਗਲੀ ਖ਼ਬਰ ਪ੍ਰੋ. ਜਸਵੰਤ ਸਿੰਘ ਦੇ ‘ਆਪ’ ਦੇ ਬੁੱਧੀਜੀਵੀ ਵਿੰਗ ਦਾ ਪ੍ਰਧਾਨ ਬਣਨ ’ਤੇ ਡਾ. ਸਰਵਣ ਸਿੰਘ ਵਲੋਂ ਖੁਸ਼ੀ ਦਾ ਇਜ਼ਹਾਰ
Ad Position 24