31 ਵੇਂ ਮੁਫ਼ਤ ਵਿਕਲਾਂਗ ਕੈਂਪ ਲਈ ਰਜਿਸਟ੍ਰੇਸ਼ਨ 26 ਅਕਤੂਬਰ ਤੋਂ ਸ਼ੁਰੂ-ਡਾ: ਮੋਹਿਤ ਮਹਾਜਨ
ਗੁਰਦਾਸਪੁਰ, 24 ਅਕਤੂਬਰ (ਪੰਕਜ ਸ਼ਰਮਾ)-ਗੋਲਡਨ ਗਰੁੱਪ ਅਤੇ ਸ਼੍ਰੀ ਸਤਿਆ ਸਾਈਂ ਸੇਵਾ ਸਮਿਤੀ ਗੁਰਦਾਸਪੁਰ ਵਲੋਂ ਲਗਾਏ ਜਾਣ ਵਾਲੇ 31ਵੇਂ ਰਾਜ ਪੱਧਰੀ ਮੁਫ਼ਤ ਵਿਕਲਾਂਗ ਕੈਂਪ ਲਈ ਰਜਿਸਟ੍ਰੇਸ਼ਨ ਦੀ ਪ੍ਰਕਿਰਿਆ 26 ਅਕਤੂਬਰ ਸੋਮਵਾਰ ਤੋਂ ਸ਼ੁਰੂ ਹੋਵੇਗੀ। ਇਸ ਕੈਂਪ ਦੌਰਾਨ ਲੋੜਵੰਦ ਦਿਵਿਆਂਗ ਵਿਅਕਤੀਆਂ ਨੂੰ ਮੁਫ਼ਤ ਨਕਲੀ ਅੰਗ ਲਗਾਏ ਜਾਣਗੇ।
ਚ
ਚੇਅਰਮੈਨ ਡਾ: ਮੋਹਿਤ ਮਹਾਜਨ
25-10-2026
ਗੁਰਦਾਸਪੁਰ, 24 ਅਕਤੂਬਰ (ਪੰਕਜ ਸ਼ਰਮਾ)-ਗੋਲਡਨ ਗਰੁੱਪ ਅਤੇ ਸ਼੍ਰੀ ਸਤਿਆ ਸਾਈਂ ਸੇਵਾ ਸਮਿਤੀ ਗੁਰਦਾਸਪੁਰ ਵਲੋਂ ਲਗਾਏ ਜਾਣ ਵਾਲੇ 31ਵੇਂ ਰਾਜ ਪੱਧਰੀ ਮੁਫ਼ਤ ਵਿਕਲਾਂਗ ਕੈਂਪ ਲਈ ਰਜਿਸਟ੍ਰੇਸ਼ਨ ਦੀ ਪ੍ਰਕਿਰਿਆ 26 ਅਕਤੂਬਰ ਸੋਮਵਾਰ ਤੋਂ ਸ਼ੁਰੂ ਹੋਵੇਗੀ। ਇਸ ਕੈਂਪ ਦੌਰਾਨ ਲੋੜਵੰਦ ਦਿਵਿਆਂਗ ਵਿਅਕਤੀਆਂ ਨੂੰ ਮੁਫ਼ਤ ਨਕਲੀ ਅੰਗ ਲਗਾਏ ਜਾਣਗੇ। ਰਜਿਸਟ੍ਰੇਸ਼ਨ ਗੋਲਡਨ ਸੀਨੀਅਰ ਸੈਕੰਡਰੀ ਸਕੂਲ ਹਨੂੰਮਾਨ ਚੌਕ ਗੁਰਦਾਸਪੁਰ ਵਿਖੇ ਕੀਤੀ ਜਾਵੇਗੀ। ਇਸ ਸਬੰਧੀ ਜਾਣਕਾਰੀ ਦਿੰਦਿਆਂ ਗੋਲਡਨ ਗਰੁੱਪ ਦੇ ਚੇਅਰਮੈਨ ਡਾ: ਮੋਹਿਤ ਮਹਾਜਨ ਨੇ ਦੱਸਿਆ ਕਿ ਇਸ ਸਾਲ ਇਹ ਵਿਸ਼ੇਸ਼ ਕੈਂਪ ਭਗਵਾਨ ਸ਼੍ਰੀ ਸਤਿਆ ਸਾਈਂ ਬਾਬਾ ਦੇ 101ਵੇਂ ਜਨਮ ਦਿਵਸ ਦੇ ਪਾਵਨ ਮੌਕੇ ਨੂੰ ਸਮਰਪਿਤ ਹੋਵੇਗਾ। ਉਨ੍ਹਾਂ ਦੱਸਿਆ ਕਿ ਕੈਂਪ ਦਾ ਲਾਭ ਲੈਣ ਦੇ ਚਾਹਵਾਨ ਦਿਵਿਆਂਗ ਭੈਣ-ਭਰਾ ਨਿਰਧਾਰਿਤ ਸਥਾਨ ’ਤੇ ਖੁਦ ਪਹੁੰਚ ਕੇ ਆਪਣੀ ਰਜਿਸਟ੍ਰੇਸ਼ਨ ਕਰਵਾ ਸਕਦੇ ਹਨ। ਜ਼ਿਕਰਯੋਗ ਹੈ ਕਿ ਗੋਲਡਨ ਗਰੁੱਪ ਵਲੋਂ ਹੁਣ ਤੱਕ ਲਗਾਏ ਪਿਛਲੇ 30 ਕੈਂਪਾਂ ਦੌਰਾਨ 3334 ਦਿਵਿਆਂਗ ਵਿਅਕਤੀਆਂ ਨੂੰ ਮੁਫ਼ਤ ਨਕਲੀ ਅੰਗ ਲਗਾ ਕੇ ਆਤਮ-ਨਿਰਭਰ ਬਣਾ ਕੇ ਉਨ੍ਹਾਂ ਨੂੰ ਸਮਾਜ ਦੀ ਮੁੱਖ ਧਾਰਾ ਨਾਲ ਜੋੜਿਆ ਗਿਆ ਹੈ। ਡਾ: ਮੋਹਿਤ ਮਹਾਜਨ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਜਿਹੜੇ ਵੀ ਗਰੀਬ ਤੇ ਲੋੜਵੰਦ ਵਿਅਕਤੀ ਇਸ ਸੇਵਾ ਦਾ ਲਾਭ ਲੈਣਾ ਚਾਹੁੰਦੇ ਹਨ, ਉਹ ਸਮੇਂ ਸਿਰ ਰਜਿਸਟ੍ਰੇਸ਼ਨ ਕਰਵਾ ਕੇ ਇਸ ਕਾਰਜ ਦਾ ਹਿੱਸਾ ਬਣਨ। ਉਨ੍ਹਾਂ ਕਿਹਾ ਕਿ ਰਜਿਸਟ੍ਰੇਸ਼ਨ ਕਰਵਾਉਣ ਸਮੇਂ ਲਾਭਪਾਤਰੀਆਂ ਲਈ ਆਪਣਾ ਆਧਾਰ ਕਾਰਡ, ਪਾਸਪੋਰਟ ਆਕਾਰ ਦੀ ਫੋਟੋ ਅਤੇ ਸਰਕਾਰੀ ਦਿਵਿਆਂਗਤਾ ਸਰਟੀਫਿਕੇਟ ਦੀ ਕਾਪੀ ਨਾਲ ਲਿਆਉਣਾ ਲਾਜ਼ਮੀ ਹੈ। ਲੋੜੀਂਦੇ ਦਸਤਾਵੇਜ਼ ਜਮ੍ਹਾਂ ਕਰਵਾ ਕੇ ਹੀ ਰਜਿਸਟ੍ਰੇਸ਼ਨ ਦੀ ਪ੍ਰਕਿਰਿਆ ਪੂਰੀ ਕੀਤੀ ਜਾ ਸਕੇਗੀ।