25-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-10-2026

ਬਾਬਾ ਬੰਦਾ ਸਿੰਘ ਬਹਾਦਰ ਪਬਲਿਕ ਸਕੂਲ ਧਾਰੀਵਾਲ ਵਿਖੇ ਟਾਈ ਬੰਨ੍ਹਣ ਤੇ ਸ਼ਖ਼ਸੀਅਤ ਵਿਕਾਸ ਮੁਕਾਬਲਾ ਕਰਵਾਏ

ਧਾਰੀਵਾਲ, 24 ਅਕਤੂਬਰ (ਸਵਰਨ ਸਿੰਘ)-ਬਾਬਾ ਬੰਦਾ ਸਿੰਘ ਬਹਾਦਰ ਪਬਲਿਕ ਸਕੂਲ ਧਾਰੀਵਾਲ ਵਿਖੇ ਡਾਇਰੈਕਟਰ ਅਮਰਜੀਤ ਸਿੰਘ ਚਾਹਲ, ਸਕੱਤਰ ਸ੍ਰੀਮਤੀ ਪਰਮਿੰਦਰ ਕੌਰ ਚਾਹਲ ਤੇ ਪ੍ਰਿੰਸੀਪਲ ਹਰਤਾਜ ਸਿੰਘ ਸਿੱਧੂ ਦੀ ਯੋਗ ਅਗਵਾਈ ਹੇਠ ਵਿਦਿਆਰਥੀਆਂ ਦੇ ਟਾਈ ਬੰਨਣ ਦਾ ਮੁਕਾਬਲਾ ਕਰਵਾਇਆ। ਮੁਕਾਬਲੇ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਟਾਈ ਸਹੀ ਤੇ ਸੁਚੱਜੇ ਢੰਗ ਨਾਲ ਬੰਨਣ ਦੀ ਕਲਾ ਸਿਖਾਉਣਾ ਸੀ।

Ad Position 21
No active advertisement
ਅਜੀਤ ਡੈਸਕ 25-10-2026
ਧਾਰੀਵਾਲ, 24 ਅਕਤੂਬਰ (ਸਵਰਨ ਸਿੰਘ)-ਬਾਬਾ ਬੰਦਾ ਸਿੰਘ ਬਹਾਦਰ ਪਬਲਿਕ ਸਕੂਲ ਧਾਰੀਵਾਲ ਵਿਖੇ ਡਾਇਰੈਕਟਰ ਅਮਰਜੀਤ ਸਿੰਘ ਚਾਹਲ, ਸਕੱਤਰ ਸ੍ਰੀਮਤੀ ਪਰਮਿੰਦਰ ਕੌਰ ਚਾਹਲ ਤੇ ਪ੍ਰਿੰਸੀਪਲ ਹਰਤਾਜ ਸਿੰਘ ਸਿੱਧੂ ਦੀ ਯੋਗ ਅਗਵਾਈ ਹੇਠ ਵਿਦਿਆਰਥੀਆਂ ਦੇ ਟਾਈ ਬੰਨਣ ਦਾ ਮੁਕਾਬਲਾ ਕਰਵਾਇਆ। ਮੁਕਾਬਲੇ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਟਾਈ ਸਹੀ ਤੇ ਸੁਚੱਜੇ ਢੰਗ ਨਾਲ ਬੰਨਣ ਦੀ ਕਲਾ ਸਿਖਾਉਣਾ ਸੀ। ਵਿਦਿਆਰਥੀਆਂ ਆਪਣੀ ਕਲਾ, ਸਬਰ ਤੇ ਹੁਨਰ ਦਾ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਲੜਕਿਆਂ ਵਿਚ ਪਹਿਲਾ ਸਥਾਨ ਬਲਰਾਜ ਸਿੰਘ ਤੇ ਹਰਗੁਣ ਸਿੰਘ ਦੂਜਾ ਸਥਾਨ, ਮਾਧਵ ਤੇ ਮਾਣਿਕ ਤੀਜਾ ਸਥਾਨ ਪ੍ਰਾਪਤ ਕੀਤਾ। ਲੜਕੀਆਂ ਪਹਿਲਾ ਸਥਾਨ ਸਿਮਰਪ੍ਰੀਤ ਕੌਰ, ਪ੍ਰਿਆ ਤੇ ਸੁਖਮਨਪ੍ਰੀਤ ਕੌਰ, ਦੂਜਾ ਸਥਾਨ, ਜਸਲੀਨ ਕੌਰ ਤੇ ਅਰਪਨ ਕੁਮਾਰੀ, ਤੀਜਾ ਸਥਾਨ ਕਿਰਨਪ੍ਰੀਤ ਕੌਰ ਨੇ ਹਾਸਿਲ ਕੀਤਾ। ਪ੍ਰਿੰਸੀਪਲ ਹਰਤਾਜ ਸਿੰਘ ਸਿੱਧੂ ਨੇ ਮੁਕਾਬਲੇ ਦੌਰਾਨ ਕੀਤੇ ਵਿਦਿਆਰਥੀਆਂ ਪ੍ਰਦਰਸ਼ਨ ਦੀ ਸ਼ਲਾਘਾ ਕੀਤੀ। ਡਾਇਰੈਕਟਰ ਅਮਰਜੀਤ ਸਿੰਘ ਚਾਹਲ ਨੇ ਕਿਹਾ ਇਹੋ ਜਿਹੇ ਮੁਕਾਬਲੇ ਕਰਵਾਉਣਾ ਸਾਡਾ ਉਦੇਸ਼ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਦੇਣ ਦੇ ਨਾਲ-ਨਾਲ ਉਨ੍ਹਾਂ ਨੂੰ ਜੀਵਨ ਦੀਆਂ ਚੁਣੌਤੀਆਂ ਦਾ ਸਾਹਮਣਾ ਕਰਨ ਦੇ ਯੋਗ ਬਣਾਉਣਾ ਹੈ।
Ad Position 22
No active advertisement
ਪਿਛਲੀ ਖ਼ਬਰ ਸ਼ਹੀਦ ਲਛਮਣ ਸਿੰਘ ਧਰੋਵਾਲੀ ਯੂਨੀਵਰਸਿਟੀ ਕਾਲਜ ’ਚ ਸੰਯੁਕਤ ਰਾਸ਼ਟਰ ਦਿਵਸ ਮਨਾਇਆ ਅਗਲੀ ਖ਼ਬਰ ਮੰਡੀਆਂ ਵਿਚ ਝੋਨਾ ਵੇਚਣ ਗਏ ਕਿਸਾਨਾਂ ਨਾਲ ਹੋ ਰਹੀ ਲੁੱਟ ਦੇ ਮਸਲੇ ’ਤੇ ਸੀਨੀਅਰ ਭਾਜਪਾ ਆਗੂ ਯਸ਼ਪਾਲ ਕੁੰਡਲ ਨੇ ਸਰਕਾਰ ਨ...
Ad Position 24