ਸ਼ਹੀਦ ਲਛਮਣ ਸਿੰਘ ਧਰੋਵਾਲੀ ਯੂਨੀਵਰਸਿਟੀ ਕਾਲਜ ’ਚ ਸੰਯੁਕਤ ਰਾਸ਼ਟਰ ਦਿਵਸ ਮਨਾਇਆ
ਕਲਾਨੌਰ, 24 ਅਕਤੂਬਰ (ਪੁਰੇਵਾਲ)-ਸਥਾਨਕ ਸ਼ਹੀਦ ਲਛਮਣ ਸਿੰਘ ਧਾਰੋਵਾਲੀ ਯੂਨੀਵਰਸਿਟੀ ਕਾਲਜ ਵਿਖੇ ਰਾਜਨੀਤੀ ਸ਼ਾਸਤਰ ਵਿਭਾਗ ਅਤੇ ਇਤਿਹਾਸ ਵਿਭਾਗ ਵਲੋਂ ਪ੍ਰਿੰਸੀਪਲ ਡਾ. ਕਮਲ ਕਿਸ਼ੋਰ ਅੱਤਰੀ ਦੀ ਅਗਵਾਈ ਹੇਠ ਸੰਯੁਕਤ ਰਾਸ਼ਟਰ ਦਿਵਸ (ਯੂ.
ਕਲਾਨੌਰ, 24 ਅਕਤੂਬਰ (ਪੁਰੇਵਾਲ)-ਸਥਾਨਕ ਸ਼ਹੀਦ ਲਛਮਣ ਸਿੰਘ ਧਾਰੋਵਾਲੀ ਯੂਨੀਵਰਸਿਟੀ ਕਾਲਜ ਵਿਖੇ ਰਾਜਨੀਤੀ ਸ਼ਾਸਤਰ ਵਿਭਾਗ ਅਤੇ ਇਤਿਹਾਸ ਵਿਭਾਗ ਵਲੋਂ ਪ੍ਰਿੰਸੀਪਲ ਡਾ.ਕਮਲ ਕਿਸ਼ੋਰ ਅੱਤਰੀ ਦੀ ਅਗਵਾਈ ਹੇਠ ਸੰਯੁਕਤ ਰਾਸ਼ਟਰ ਦਿਵਸ (ਯੂ.ਐਨ.ਓ) ਮਨਾਇਆ ਗਿਆ। ਇਸ ਪ੍ਰੋਗਰਾਮ ਦਾ ਆਯੋਜਨ ਰਾਜਨੀਤੀ ਸ਼ਾਸਤਰ ਵਿਭਾਗ ਦੀ ਪ੍ਰੋਫੈਸਰ ਸਤਿੰਦਰ ਕੌਰ ਅਤੇ ਇਤਿਹਾਸ ਵਿਭਾਗ ਦੀ ਪ੍ਰੋਫੈਸਰ ਮਨਜਿੰਦਰ ਕੌਰ ਦੇ ਯਤਨਾਂ ਸਦਕਾ ਕੀਤਾ ਗਿਆ। ਪ੍ਰੋਗਰਾਮ ਦਾ ਮੰਚ ਸੰਚਾਲਨ ਪ੍ਰੋਫੈਸਰ ਸਤਿੰਦਰ ਕੌਰ ਵਲੋਂੋਂ ਕੀਤਾ ਗਿਆ। ਉਨ੍ਹਾਂ ਵਿਦਿਆਰਥੀਆਂ ਨੂੰ ਸੰਯੁਕਤ ਰਾਸ਼ਟਰ ਸੰਘ ਦੀ ਸਥਾਪਨਾ, ਇਸ ਦੇ ਉਦੇਸ਼ਾਂ, ਮੁੱਖ ਅੰਗਾਂ ਅਤੇ ਵਿਸ਼ਵ ਸ਼ਾਂਤੀ ਕਾਇਮ ਕਰਨ ’ਚ ਇਸ ਦੀ ਭੂਮਿਕਾ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ।ਇਸ ਮੌਕੇ ਬੀ.ਏ. ਸਮੈਸਟਰ ਤੀਜਾ ਦੇ ਵਿਦਿਆਰਥੀਆਂ ਐਂਡੀ ਜੋਏਲ, ਸੋਨੀਆ, ਨਵਕਿਰਨਜੋਤ ਕੌਰ ਅਤੇ ਗੁਰਲੀਨ ਕੌਰ ਨੇ ਆਪਣੇ ਵਿਚਾਰ ਸਾਂਝੇ ਕੀਤੇ। ਪ੍ਰੋਗਰਾਮ ਦੇ ਅੰਤ ’ਚ ਪ੍ਰਿੰਸੀਪਲ ਡਾ. ਕਮਲ ਕਿਸ਼ੋਰ ਅੱਤਰੀ ਨੇ ਸੰਯੁਕਤ ਰਾਸ਼ਟਰ ਸੰਘ ਅਤੇ ਅੰਤਰਰਾਸ਼ਟਰੀ ਸਬੰਧਾਂ ਦੇ ਵੱਖ-ਵੱਖ ਪਹਿਲੂਆਂ ਬਾਰੇ ਆਪਣੇ ਵਿਚਾਰ ਪੇਸ਼ ਕੀਤੇ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਵਿਸ਼ਵ ਰਾਜਨੀਤੀ, ਅੰਤਰਰਾਸ਼ਟਰੀ ਸਹਿਯੋਗ ਅਤੇ ਵਿਸ਼ਵ ਸ਼ਾਂਤੀ ਨਾਲ ਜੁੜੇ ਵਿਸ਼ਿਆਂ ਦਾ ਡੂੰਘਾਈ ਨਾਲ ਅਧਿਐਨ ਕਰਨ ਲਈ ਪ੍ਰੇਰਿਤ ਕੀਤਾ।