25-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-10-2026

ਇਕਬਾਲ ਸਿੰਘ ਮਾਣਾ ਬਣੇ ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਫ਼ਤਹਿਗੜ੍ਹ ਚੂੜੀਆਂ ਤੋਂ ਸ਼ਹਿਰੀ ਪ੍ਰਧਾਨ

ਫ਼ਤਹਿਗੜ੍ਹ ਚੂੜੀਆਂ, 24 ਅਕਤੂਬਰ (ਐਮ. ਐਸ.

Ad Position 21
No active advertisement
ਹਲਕਾ ਇੰਚਾਰਜ ਜਗਰਾਜ ਸਿੰਘ ਲਾਲਾ ਨੰਗਲ, ਇਕਬਾਲ ਸਿੰਘ ਮਾਣਾ 25-10-2026
ਫ਼ਤਹਿਗੜ੍ਹ ਚੂੜੀਆਂ, 24 ਅਕਤੂਬਰ (ਐਮ.ਐਸ.ਫੁੱਲ)- ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਵੱਲੋਂ ਪਾਰਟੀ ਦੇ ਸੰਗਠਨ ਨੂੰ ਮਜ਼ਬੂਤ ਕਰਨ ਲਈ ਅਹਿਮ ਨਿਯੁਕਤੀਆਂ ਕੀਤੀਆਂ ਗਈਆਂ ਹਨ। ਇਸੇ ਲੜੀ ਤਹਿਤ ਨੌਜਵਾਨ ਆਗੂ ਇਕਬਾਲ ਸਿੰਘ ਮਾਣਾ ਨੂੰ ਫ਼ਤਹਿਗੜ੍ਹ ਚੂੜੀਆਂ ਦਾ ਸ਼ਹਿਰੀ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਇਸ ਨਿਯੁਕਤੀ ਨਾਲ ਇਲਾਕੇ ਦੇ ਪਾਰਟੀ ਵਰਕਰਾਂ ਵਿਚ ਭਾਰੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ। ਇਕਬਾਲ ਸਿੰਘ ਮਾਣਾ ਨੇ ਪਾਰਟੀ ਹਾਈਕਮਾਨ,ਮਾਝਾ ਜੋਨ ਦੇ ਜਨਰਲ ਸੈਕਟਰੀ ਸਵਰਨ ਸਿੰਘ ਗੋਲਡਨ ਅਤੇ ਹਲਕਾ ਇੰਚਾਰਜ ਜਗਰਾਜ ਸਿੰਘ ਲਾਲਾ ਨੰਗਲ ਦਾ ਵਿਸ਼ੇਸ਼ ਤੌਰ ’ਤੇ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਪਾਰਟੀ ਨੇ ਉਨ੍ਹਾਂ ਨੂੰ ਜੋ ਵੱਡੀ ਜ਼ਿੰਮੇਵਾਰੀ ਸੌਂਪੀ ਹੈ, ਉਹ ਇਸ ਨੂੰ ਪੂਰੀ ਤਨਦੇਹੀ, ਇਮਾਨਦਾਰੀ ਅਤੇ ਮਿਹਨਤ ਨਾਲ ਨਿਭਾਉਣਗੇ। ਨਵੇਂ ਬਣੇ ਸ਼ਹਿਰੀ ਪ੍ਰਧਾਨ ਇਕਬਾਲ ਸਿੰਘ ਮਾਣਾ ਨੇ ਅਕਦ ਪ੍ਰਗਟਾਇਆ ਕਿ ਉਹ ਫ਼ਤਹਿਗੜ੍ਹ ਚੂੜੀਆਂ ਸ਼ਹਿਰ ਵਿੱਚ ਪਾਰਟੀ ਦੇ ਅਧਾਰ ਨੂੰ ਹੋਰ ਮਜ਼ਬੂਤ ਕਰਨਗੇ। ਉਨ੍ਹਾਂ ਕਿਹਾ ਕਿ ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਦੀ ਵਿਚਾਰਧਾਰਾ ਅਤੇ ਨੀਤੀਆਂ ਨੂੰ ਘਰ-ਘਰ ਤੱਕ ਪਹੁੰਚਾਉਣ ਲਈ ਉਹ ਅਤੇ ਸਮੁੱਚੀ ਟੀਮ ਦਿਨ-ਰਾਤ ਮਿਹਨਤ ਕਰੇਗੀ ਅਤੇ ਵਰਕਰਾਂ ਦੇ ਮਾਣ ਨੂੰ ਕਦੇ ਵੀ ਡਿੱਗਣ ਨਹੀਂ ਦਿੱਤਾ ਜਾਵੇਗਾ। ਇਸ ਮੌਕੇ ਸਮਰਥਕਾਂ ਵੱਲੋਂ ਇਕਬਾਲ ਸਿੰਘ ਮਾਣਾ ਨੂੰ ਮੂੰਹ ਮਿੱਠਾ ਕਰਵਾ ਕੇ ਅਤੇ ਹਾਰ ਪਾ ਕੇ ਇਸ ਨਵੀਂ ਜ਼ਿੰਮੇਵਾਰੀ ਲਈ ਭਰਵਾਂ ਸਵਾਗਤ ਕੀਤਾ ਗਿਆ।
Ad Position 22
No active advertisement
ਪਿਛਲੀ ਖ਼ਬਰ ਰਾਜਾ ਬੱਲੜਵਾਲ ਵਲੋਂ ਸ਼ਹੀਦੀ ਗੁਰਪੁਰਬ ਦੇ ਸਮਾਗਮ ਦੀਆਂ ਤਿਆਰੀਆਂ ਸੰਬੰਧੀ ਵਿਚਾਰ-ਵਟਾਂਦਰਾ ਅਗਲੀ ਖ਼ਬਰ ਸ਼ਹੀਦ ਲਛਮਣ ਸਿੰਘ ਧਰੋਵਾਲੀ ਯੂਨੀਵਰਸਿਟੀ ਕਾਲਜ ’ਚ ਸੰਯੁਕਤ ਰਾਸ਼ਟਰ ਦਿਵਸ ਮਨਾਇਆ
Ad Position 24