25-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-10-2026

ਰਾਜਾ ਬੱਲੜਵਾਲ ਵਲੋਂ ਸ਼ਹੀਦੀ ਗੁਰਪੁਰਬ ਦੇ ਸਮਾਗਮ ਦੀਆਂ ਤਿਆਰੀਆਂ ਸੰਬੰਧੀ ਵਿਚਾਰ-ਵਟਾਂਦਰਾ

ਘੁਮਾਣ, 24 ਅਕਤੂਬਰ (ਬੰਮਰਾਹ)-ਸ਼ਹੀਦੀ ਦਿਹਾੜਿਆਂ ਨੂੰ ਸਮਰਪਿਤ ਸ਼ਹੀਦੀ ਗੁਰਪੁਰਬ ਸਮਾਗਮ ਜੋ ਕਿ ਭਾਈ ਹਰਜਿੰਦਰ ਸਿੰਘ ਸ੍ਰੀਨਗਰ ਵਾਲਿਆਂ ਦੇ ਸਹਿਯੋਗ ਨੌਜਵਾਨ ਸਭਾ ਪਿੰਡ ਬਲੜਵਾਲ, ਐਨ. ਆਰ.

Ad Position 21
No active advertisement
ਅਜੀਤ ਡੈਸਕ 25-10-2026
ਘੁਮਾਣ, 24 ਅਕਤੂਬਰ (ਬੰਮਰਾਹ)-ਸ਼ਹੀਦੀ ਦਿਹਾੜਿਆਂ ਨੂੰ ਸਮਰਪਿਤ ਸ਼ਹੀਦੀ ਗੁਰਪੁਰਬ ਸਮਾਗਮ ਜੋ ਕਿ ਭਾਈ ਹਰਜਿੰਦਰ ਸਿੰਘ ਸ੍ਰੀਨਗਰ ਵਾਲਿਆਂ ਦੇ ਸਹਿਯੋਗ ਨੌਜਵਾਨ ਸਭਾ ਪਿੰਡ ਬਲੜਵਾਲ, ਐਨ. ਆਰ. ਆਈ. ਵੀਰਾਂ ਤੇ ਇਲਾਕੇ ਦੀ ਸਾਧ ਸੰਗਤ ਦੇ ਸਹਿਯੋਗ ਨਾਲ ਪਿੰਡ ਬੱਲੜਵਾਲ ਵਿਖੇ ਸਮਾਗਮ ਕਰਵਾਏ ਜਾਂਦੇ ਹਨ। ਛੋਟੇ ਪੱਧਰ ਤੋਂ ਸ਼ੁਰੂ ਕੀਤੇ ਇਨ੍ਹਾਂ ਸਮਾਗਮਾਂ ਨੂੰ ਹੋਰ ਵੀ ਵੱਡੇ ਪੱਧਰ ’ਤੇ ਕੀਤਾ ਜਾ ਰਿਹਾ ਹੈ ਅਤੇ ਹਰ ਸਾਲ ਸੰਗਤਾਂ ਦੀ ਆਮਦ ਵਧ ਰਹੀ ਹੈ, ਜਿਸ ਨੂੰ ਲੈ ਕੇ ਕਿਰਨਪ੍ਰੀਤ ਸਿੰਘ ਰਾਜਾ ਬੱਲੜਵਾਲ ਵਲੋਂ ਕੈਨੇਡਾ ਤੋਂ ਵੀਡੀਓ ਕਾਲ ਰਾਹੀਂ ਇਲਾਕੇ ਦੇ ਵੱਖ-ਵੱਖ ਗੁਰਸਿੱਖ ਵਿਦਵਾਨਾਂ, ਧਾਰਮਿਕ ਅਧਿਆਪਕਾਂ, ਗ੍ਰੰਥੀ ਸਿੰਘਾਂ ਤੇ ਪ੍ਰਚਾਰਕਾਂ ਗਿਆਨੀ ਸਿੰਘਾਂ ਨਾਲ ਵਿਚਾਰ-ਵਟਾਂਦਰਾ ਕੀਤਾ। ਇਸ ਦੌਰਾਨ ਕੀਰਤਨ ਦਰਬਾਰ ਦੇ ਨਾਲ-ਨਾਲ ਗੁਰਬਾਣੀ ਕੰਠ ਤੇ ਦਸਤਾਰ ਮੁਕਾਬਲੇ ਕਰਵਾਉਣ ਤੇ ਸਮਾਗਮਾਂ ਨੂੰ ਹੋਰ ਵੀ ਵਿਸਥਾਰ ਨਾਲ ਕਰਵਾਉਣ ਲਈ ਸੁਝਾਅ ਲਏ ਗਏ। ਇਸ ਮੌਕੇ ਉਨ੍ਹਾਂ ਕਿਹਾ ਕਿ ਇਸ ਉਪਰਾਲੇ ਦਾ ਮੁੱਖ ਮਕਸਦ ਬੱਚਿਆਂ ਤੇ ਨੌਜਵਾਨ ਪੀੜ੍ਹੀ ਨੂੰ ਗੁਰਬਾਣੀ, ਸਿੱਖ ਇਤਿਹਾਸ ਅਤੇ ਸਿੱਖੀ ਸਿਧਾਂਤਾਂ ਨਾਲ ਜੋੜਨਾ ਅਤੇ ਸਾਹਿਬਜ਼ਾਦਿਆਂ ਦੀ ਮਹਾਨ ਸ਼ਹਾਦਤ ਤੋਂ ਪ੍ਰੇਰਨਾ ਲੈਣ ਲਈ ਉਤਸ਼ਾਹਿਤ ਕਰਨਾ ਹੈ।
Ad Position 22
No active advertisement
ਪਿਛਲੀ ਖ਼ਬਰ ਬਾਬਾ ਅਜੇ ਸਿੰਘ ਪਬਲਿਕ ਸਕੂਲ ਵਿਖੇ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਮਨਾਇਆ ਅਗਲੀ ਖ਼ਬਰ ਇਕਬਾਲ ਸਿੰਘ ਮਾਣਾ ਬਣੇ ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਫ਼ਤਹਿਗੜ੍ਹ ਚੂੜੀਆਂ ਤੋਂ ਸ਼ਹਿਰੀ ਪ੍ਰਧਾਨ
Ad Position 24