ਚੀਮਾ ਪਬਲਿਕ ਸਕੂਲ ਕਿਸ਼ਨਕੋਟ ਵਿਖੇ ਦਾਦਾ-ਦਾਦੀ ਅਤੇ ਨਾਨਾ-ਨਾਨੀ ਦਿਵਸ ਮਨਾਇਆ
ਘੁਮਾਣ, 24 ਅਕਤੂਬਰ (ਬੰਮਰਾਹ)-ਚੀਮਾ ਪਬਲਿਕ ਸਕੂਲ ਕਿਸ਼ਨਕੋਟ ਵਿਖੇ ਦਾਦਾ-ਦਾਦੀ ਅਤੇ ਨਾਨਾ-ਨਾਨੀ ਦਿਵਸ ਬੜੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਵਿਸ਼ੇਸ਼ ਮੌਕੇ ’ਤੇ ਸਕੂਲ ਦੇ ਪ੍ਰਬੰਧਕਾਂ ਅਤੇ ਸਮੂਹ ਸਟਾਫ਼ ਵਲੋਂ ਪਹੁੰਚੇ ਸਾਰੇ ਬਜ਼ੁਰਗਾਂ ਦਾ ਨਿੱਘਾ ਸਵਾਗਤ ਕੀਤਾ ਗਿਆ।
ਨ
ਨਗਰ ਕੀਰਤਨ ਦੀ ਅਗਵਾਈ ਕਰਦੇ ਹੋਏ ਪੰਜ ਪਿਆਰਿਆਂ ਦਾ ਸਨਮਾਨ ਕਰਦੀਆਂ ਹੋਈਆਂ ਸੰਗਤਾਂ। ਅਜੀਤ ਤਸਵੀਰ
25-10-2026
ਘੁਮਾਣ, 24 ਅਕਤੂਬਰ (ਬੰਮਰਾਹ)-ਚੀਮਾ ਪਬਲਿਕ ਸਕੂਲ ਕਿਸ਼ਨਕੋਟ ਵਿਖੇ ਦਾਦਾ-ਦਾਦੀ ਅਤੇ ਨਾਨਾ-ਨਾਨੀ ਦਿਵਸ ਬੜੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਵਿਸ਼ੇਸ਼ ਮੌਕੇ ’ਤੇ ਸਕੂਲ ਦੇ ਪ੍ਰਬੰਧਕਾਂ ਅਤੇ ਸਮੂਹ ਸਟਾਫ਼ ਵਲੋਂ ਪਹੁੰਚੇ ਸਾਰੇ ਬਜ਼ੁਰਗਾਂ ਦਾ ਨਿੱਘਾ ਸਵਾਗਤ ਕੀਤਾ ਗਿਆ। ਇਸ ਮੌਕੇ ਸੰਸਥਾ ਦੇ ਡਾਇਰੈਕਟਰ ਸਰਦੂਲ ਸਿੰਘ ਚੀਮਾ ਮੁੱਖ ਮਹਿਮਾਨ ਵਜੋਂ ਪੁੱਜੇ। ਇਸ ਮੌਕੇ ਮੁੱਖ ਮਹਿਮਾਨ, ਸਕੂਲ ਪ੍ਰਿੰਸੀਪਲ ਤੇ ਉਪ ਪ੍ਰਿੰਸੀਪਲ ਵਲੋਂ ਸਮਾਂ ਰੋਸ਼ਨ ਕਰਕੇ ਪ੍ਰੋਗਰਾਮ ਦੀ ਸ਼ੁਰੂਆਤ ਕੀਤੀ। ਛੋਟੇ-ਛੋਟੇ ਵਿਦਿਆਰਥੀਆਂ ਵਲੋਂ ਵੱਖ-ਵੱਖ ਤਰ੍ਹਾਂ ਦੇ ਪ੍ਰੋਗਰਾਮ ਪੇਸ਼ ਕੀਤੇ ਅਤੇ ਕਵਿਤਾਵਾਂ ਬੋਲੀਆਂ ਜਿਨਾਂ ਨੂੰ ਸੁਣ ਕੇ ਪਹੁੰਚੇ ਹੋਏ ਬਜ਼ੁਰਗਾਂ ਨੇ ਖੂਬ ਆਨੰਦ ਮਾਣਿਆਂ। ਇਸ ਮੌਕੇ ਸਰਦੂਲ ਸਿੰਘ ਚੀਮਾ ਨੇ ਕਿਹਾ ਕਿ ਇਹ ਦਿਨ ਸਾਨੂੰ ਯਾਦ ਦਿਵਾਉਂਦਾ ਹੈ ਕਿ ਅੱਜ ਦੇ ਰੁਝੇਵਿਆਂ ਭਰੇ ਜੀਵਨ ਵਿਚ ਸਾਨੂੰ ਆਪਣੇ ਬਜ਼ੁਰਗਾਂ ਦੀ ਅਹਿਮੀਅਤ ਨੂੰ ਕਦੇ ਵੀ ਨਹੀਂ ਭੁੱਲਣਾ ਚਾਹੀਦਾ, ਜਿਸ ਤਰ੍ਹਾਂ ਇਕ ਰੁੱਖ ਆਪਣੀਆਂ ਮਜ਼ਬੂਤ ਜੜ੍ਹਾਂ ਤੋਂ ਬਿਨਾਂ ਆਪਣੀ ਹੋਂਦ ਕਾਇਮ ਨਹੀਂ ਰੱਖ ਸਕਦਾ, ਉਸੇ ਤਰ੍ਹਾਂ ਇਕ ਪਰਿਵਾਰ ਵੀ ਆਪਣੇ ਬਜ਼ੁਰਗਾਂ ਦੇ ਪਿਆਰ, ਅਸ਼ੀਰਵਾਦ ਅਤੇ ਰਹਿਨੁਮਾਈ ਤੋਂ ਬਿਨਾਂ ਅਧੂਰਾ ਹੈ। ਬਜ਼ੁਰਗ ਪਰਿਵਾਰ ਦੀ ਸ਼ਾਨ ਹੀ ਨਹੀਂ, ਸਗੋਂ ਸਾਡੀ ਸੰਸਕ੍ਰਿਤੀ ਅਤੇ ਸੰਸਕਾਰਾਂ ਦੇ ਅਸਲ ਵਾਹਕ ਵੀ ਹਨ। ਇਸ ਮੌਕੇ ਚੇਅਰਮੈਨ ਅਮਰਿੰਦਰ ਸਿੰਘ ਚੀਮਾ ਨੇ ਕਿਹਾ ਕਿ ਇਸ ਸਮਾਗਮ ਦਾ ਮੁੱਖ ਉਦੇਸ਼ ਬੱਚਿਆਂ ਵਿਚ ਆਪਣੇ ਬਜ਼ੁਰਗਾਂ ਪ੍ਰਤੀ ਪਿਆਰ, ਸਤਿਕਾਰ ਅਤੇ ਸੇਵਾ ਦੀ ਭਾਵਨਾ ਪੈਦਾ ਕਰਨਾ ਸੀ। ਅਜਿਹੇ ਸਮਾਗਮ ਨਵੀਂ ਪੀੜ੍ਹੀ ਨੂੰ ਆਪਣੇ ਪਰਿਵਾਰਕ ਰਿਸ਼ਤਿਆਂ ਦੀ ਮਹੱਤਤਾ ਸਮਝਾਉਣ ਦੇ ਨਾਲ-ਨਾਲ ਸਾਡੇ ਅਮੀਰ ਸੱਭਿਆਚਾਰ ਅਤੇ ਨੈਤਿਕ ਕਦਰਾਂ-ਕੀਮਤਾਂ ਨਾਲ ਜੋੜਨ ਵਿਚ ਅਹਿਮ ਭੂਮਿਕਾ ਨਿਭਾਉਂਦੇ ਹਨ। ਪ੍ਰਿੰ. ਡਾਕਟਰ ਮਨਦੀਪ ਕੌਰ ਅਤੇ ਉਪ-ਪ੍ਰਿੰਸੀਪਲ ਆਰਤੀ ਨੰਦਾ ਨੇ ਸਮੁੱਚੇ ਦਾਦਾ ਦਾਦੀ ਅਤੇ ਨਾਨਾ ਨਾਨੀ ਦਾ ਧੰਨਵਾਦ ਕਰਦਿਆਂ ਕਿਹਾ ਕਿ ਸਾਡੀ ਸੰਸਥਾ ਕੇਵਲ ਸਿੱਖਿਆ ਨਾਲ ਹੀ ਨਹੀਂ ਸਗੋਂ ਸਾਡੇ ਸੱਭਿਆਚਾਰ, ਵਿਰਸੇ ਅਤੇ ਵੱਡਿਆਂ ਦਾ ਸਤਿਕਾਰ ਕਰਨਾ ਸਿਖਾਉਂਦੀ ਹੈ। ਉਨ੍ਹਾਂ ਕਿਹਾ ਕਿ ਅਜਿਹੇ ਸਮਾਗਮ ਸਕੂਲ ਵਿਚ ਕਰਵਾਉਂਦੇ ਰਹਾਂਗੇ ਤਾਂ ਜੋ ਬੱਚਿਆਂ ਦਾ ਆਪਣੇ ਮਾਪਿਆਂ ਤੇ ਬਜ਼ੁਰਗਾਂ ਪ੍ਰਤੀ ਪਿਆਰ ਅਤੇ ਸਤਿਕਾਰ ਹੋਰ ਵੀ ਵਧੇ। ਇਸ ਮੌਕੇ ਉਨ੍ਹਾਂ ਬਜ਼ੁਰਗਾਂ ਨੂੰ ਕਿਹਾ ਕਿ ਬੱਚਿਆਂ ਨੂੰ ਮੋਬਾਈਲ ਫ਼ੋਨ ਦੀ ਵਰਤੋਂ ਤੋਂ ਘਟਾ ਕੇ ਆਪਣੇ ਪਿਆਰ ਦਾ ਨਿੱਘ ਦੇਣ ਅਤੇ ਆਪਣੇ ਪੁਰਾਣੇ ਵਿਰਸੇ ਬਾਰੇ ਬੱਚਿਆਂ ਨੂੰ ਜਾਣਕਾਰੀ ਦੇਣ ਤਾਂ ਜੋ ਬੱਚੇ ਆਪਣਾ ਵਿਰਸਾ ਨਾ ਭੁੱਲ ਸਕਣ। ਇਸ ਮੌਕੇ ਦਾਦੀਆਂ-ਨਾਨੀਆਂ ਅਤੇ ਦਾਦੇ-ਨਾਨਿਆਂ ਦੀਆਂ ਵੱਖਰੇ-ਵੱਖਰੇ ਢੰਗ ਦੀਆਂ ਖੇਡਾਂ ਕਰਵਾਈਆਂ ਗਈਆਂ, ਜੋ ਕਿ ਬਹੁਤ ਹੀ ਰੌਚਕ ਭਰਪੂਰ ਰਹੀਆਂ। ਇਸ ਮੌਕੇ ਸਕੂਲ ਦਾ ਸਮੁੱਚਾ ਸਟਾਫ਼ ਹਾਜ਼ਰ ਸਨ।