25-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-10-2026

ਨੈਸ਼ਨਲ ਲੈਵਲ ਕਰਾਟੇ ਟੂਰਨਾਮੈਂਟ ’ਚੋਂ ਐਚ.ਆਰ.ਏ. ਸਕੂਲ ਦੇ ਵਿਦਿਆਰਥੀਆਂ ਨੇ ਮੱਲਾਂ ਮਾਰੀਆਂ

ਗੁਰਦਾਸਪੁਰ, 24 ਅਕਤੂਬਰ (ਚੱਕਰਾਜਾ)-ਐਮ. ਜੀ.

Ad Position 21
No active advertisement
ਅਜੀਤ ਡੈਸਕ 25-10-2026
ਗੁਰਦਾਸਪੁਰ, 24 ਅਕਤੂਬਰ (ਚੱਕਰਾਜਾ)-ਐਮ.ਜੀ.ਵੀ ਗਲੋਬਲ ਅਕੈਡਮੀ ਤਾਮਿਲਨਾਡੂ ਵਿਖੇ 7 ਅਕਤੂਬਰ ਤੋਂ 9 ਅਕਤੂਬਰ ਤੱਕ ਸੀ.ਆਈ.ਐੱਸ.ਸੀ.ਈ ਨੈਸ਼ਨਲ ਲੈਵਲ ਕਰਾਟੇ ਟੂਰਨਾਮੈਂਟ ਕਰਵਾਇਆ ਗਿਆ। ਜਿਸ ’ਚ ਐੱਚ. ਆਰ.ਏ ਇੰਟਰਨੈਸ਼ਨਲ ਸਕੂਲ ਦੇ ਵਿਦਿਆਰਥੀਆਂ ਨੇ ਵੀ ਭਾਗ ਲਿਆ। ਜਿਨ੍ਹਾਂ ’ਚੋਂ ਦਸਵੀਂ ਜਮਾਤ ਦੇ ਦਮਨ ਨੇ ਚਾਂਦੀ ਦਾ ਮੈਡਲ, ਗਿਆਰ੍ਹਵੀਂ ਕਲਾਸ ਦੇ ਨਿਤਿਨ ਤੇ ਭਵਨਜੋਤ ਸਿੰਘ ਨੇ ਕਾਂਸੇ ਦੇ ਮੈਡਲ ਹਾਸਲ ਕਰਕੇ ਆਪਣੇ ਸਕੂਲ ਦਾ ਨਾਂਅ ਚਮਕਾਇਆ। ਇਸ ਤੋਂ ਇਲਾਵਾ ਨੌਵੀਂ ਕਲਾਸ ਦੇ ਰਿਵੰਸ਼ ਨੇ ਪਾਰਟੀਸਪੇਟ ਸਰਟੀਫਿਕੇਟ ਪ੍ਰਾਪਤ ਕੀਤਾ। ਸਕੂਲ ਦੇ ਡਾਇਰੈਕਟਰ ਸੱਤਿਆ ਸੇਨ ਅਗਰਵਾਲ, ਮੈਡਮ ਆਂਚਲ ਅਗਰਵਾਲ, ਮੈਡਮ ਨੀਲੋਫ਼, ਮੈਡਮ ਸਵੀਨ ਪੁਰੀ, ਪ੍ਰਿੰਸੀਪਲ ਸਤੀਸ਼ ਕੁਮਾਰ ਤੇ ਮੈਡਮ ਨਵਦੀਪ ਕੌਰ ਨੇ ਜਿੱਥੇ ਜੇਤੂ ਵਿਦਿਆਰਥੀਆਂ ਤੇ ਕੋਚ ਰਮਨ ਨੂੰ ਵਧਾਈ ਦਿੱਤੀ, ਉੱਥੇ ਵਿਦਿਆਰਥੀਆਂ ਨੂੰ ਪੜ੍ਹਾਈ ਦੇ ਨਾਲ ਨਾਲ ਖੇਡਾਂ ’ਚ ਵੀ ਭਾਗ ਲੈਣ ਲਈ ਉਤਸ਼ਾਹਿਤ ਕੀਤਾ।
Ad Position 22
No active advertisement
ਪਿਛਲੀ ਖ਼ਬਰ ਨਵਾਂ ਯੁੱਗ ਨਵੀਂ ਸੋਚ ਵੈਲਫੇਅਰ ਸੁਸਾਇਟੀ ਵਲੋਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਕੈਂਪਸ ਵਿਖੇ ਯੂਥ ਆਫ ਪੰਜਾਬ ਸਮਾਗਮ ਕਰਵਾਇ... ਅਗਲੀ ਖ਼ਬਰ ਚੀਮਾ ਪਬਲਿਕ ਸਕੂਲ ਕਿਸ਼ਨਕੋਟ ਵਿਖੇ ਦਾਦਾ-ਦਾਦੀ ਅਤੇ ਨਾਨਾ-ਨਾਨੀ ਦਿਵਸ ਮਨਾਇਆ
Ad Position 24