25-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-10-2026

ਗੋਲਡਨ ਪਬਲਿਕ ਸਕੂਲ ਦੇਹੜ ਦੇ ਵਿਦਿਆਰਥੀਆ ਨੇ ਧਾਰਮਿਕ ਪ੍ਰੀਖਿਆ ’ਚ ਮਾਰੀਆਂ ਮੱਲ੍ਹਾਂ

ਕੋਟਲੀ ਸੂਰਤ ਮੱਲ੍ਹੀ, 24 ਅਕਤੂਬਰ (ਕੁਲਦੀਪ ਸਿੰਘ ਨਾਗਰਾ)-ਗੋਲਡਨ ਪਬਲਿਕ ਸਕੂਲ ਦੇਹੜ ਦੇ ਵਿਦਿਆਰਥੀਆ ਨੇ ਧਾਰਮਿਕ ਪ੍ਰੀਖਿਆ ’ਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਇਨਾਮ ਪ੍ਰਾਪਤ ਕੀਤੇ ਹਨ। ਸਕੂਲ ਪ੍ਰਿੰਸੀਪਲ ਸੰਨੀ ਬਡਿਆਲ ਨੇ ਦੱਸਿਆ ਕਿ ਸ੍ਰੀ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਵਲੋਂ ਕਰਵਾਏ ਧਾਰਮਿਕ ਇਮਤਿਹਾਨ ’ਚ ਸਕੂਲ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਪਹਿਲਾ ਸਥਾਨ ਪ੍ਰਾਪਤ ਕੀਤਾ ਹੈ।

Ad Position 21
No active advertisement
ਅਜੀਤ ਡੈਸਕ 25-10-2026
ਕੋਟਲੀ ਸੂਰਤ ਮੱਲ੍ਹੀ, 24 ਅਕਤੂਬਰ (ਕੁਲਦੀਪ ਸਿੰਘ ਨਾਗਰਾ)-ਗੋਲਡਨ ਪਬਲਿਕ ਸਕੂਲ ਦੇਹੜ ਦੇ ਵਿਦਿਆਰਥੀਆ ਨੇ ਧਾਰਮਿਕ ਪ੍ਰੀਖਿਆ ’ਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਇਨਾਮ ਪ੍ਰਾਪਤ ਕੀਤੇ ਹਨ। ਸਕੂਲ ਪ੍ਰਿੰਸੀਪਲ ਸੰਨੀ ਬਡਿਆਲ ਨੇ ਦੱਸਿਆ ਕਿ ਸ੍ਰੀ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਵਲੋਂ ਕਰਵਾਏ ਧਾਰਮਿਕ ਇਮਤਿਹਾਨ ’ਚ ਸਕੂਲ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਪਹਿਲਾ ਸਥਾਨ ਪ੍ਰਾਪਤ ਕੀਤਾ ਹੈ। ਉਨ੍ਹਾਂ ਦੱਸਿਆ ਕਿ ਵਿਦਿਆਰਥਣ ਸੀਰਤਪ੍ਰੀਤ ਕੌਰ, ਮਨਜੋਤ ਕੌਰ, ਅਰਸ਼ਦੀਪ ਕੌਰ ਤੇ ਨਵਰੂਪ ਕੌਰ ਨੇ ਇਸ ਇਮਤਿਹਾਨ ਵਿਚ ਪਹਿਲਾ ਸਥਾਨ ਪ੍ਰਾਪਤ ਕਰਕੇ ਸਕੂਲ ਦਾ ਨਾਂਅ ਰੌਸ਼ਨ ਕੀਤਾ ਹੈ। ਪ੍ਰਿੰਸੀਪਲ ਸੰਨੀ ਬੰਡਿਆਲ ਨੇ ਸਫ਼ਲ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਤੇ ਸ੍ਰੀ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਦਾ ਧੰਨਵਾਦ ਕੀਤਾ। ਇਸ ਮੌਕੇ ਸਕੂਲ ਦੀ ਐਮ.ਡੀ. ਕੰਵਲਜੀਤ ਕੌਰ, ਸ੍ਰੀ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਦੇ ਜਸਵਿੰਦਰ ਸਿੰਘ, ਕਰਨੈਲ ਸਿੰਘ, ਚਰਨਜੀਤ ਸਿੰਘ, ਕੁਲਵੰਤ ਸਿੰਘ, ਅਧਿਆਪਕ ਰਜਵਿੰਦਰ ਕੌਰ, ਸੰਦੀਪ ਕੌਰ, ਜੋਤੀ, ਅਮਨਦੀਪ ਕੌਰ, ਗੁਰਪ੍ਰੀਤ ਕੌਰ, ਹਰਵਿੰਦਰ ਕੌਰ, ਭੁਪਿੰਦਰ ਕੌਰ, ਅੰਜਲੀ, ਮਮਤਾ, ਕਰਨਦੀਪ ਕੌਰ ਸਮੇਤ ਸਕੂਲ ਸਟਾਫ਼ ਸਮੇਤ ਬੱਚੇ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਇਨਰਵੀਲ ਕਲੱਬ ਵਲੋਂ ਜ਼ਿਲ੍ਹਾ ਪੱਧਰੀ ਪ੍ਰਾਇਮਰੀ ਖੇਡਾਂ ’ਚ ਖਿਡਾਰੀਆਂ ਨੂੰ ਰਿਫਰੈਸ਼ਮੈਂਟ ਵੰਡੀ ਅਗਲੀ ਖ਼ਬਰ ਨਵਾਂ ਯੁੱਗ ਨਵੀਂ ਸੋਚ ਵੈਲਫੇਅਰ ਸੁਸਾਇਟੀ ਵਲੋਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਕੈਂਪਸ ਵਿਖੇ ਯੂਥ ਆਫ ਪੰਜਾਬ ਸਮਾਗਮ ਕਰਵਾਇ...
Ad Position 24