25-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-10-2026

ਸਿੱਖ ਐਜੂਕੇਸ਼ਨਲ ਸੁਸਾਇਟੀ ਚੰਡੀਗੜ੍ਹ ਦੇ ਨਵ-ਨਿਯੁਕਤ ਪ੍ਰਧਾਨ ਬਰਾੜ ਵਲੋਂ ਸਿੱਖ ਨੈਸ਼ਨਲ ਕਾਲਜ ਦਾ ਦੌਰਾ

ਕਾਦੀਆਂ, 24 ਅਕਤੂਬਰ (ਕੁਲਵਿੰਦਰ ਸਿੰਘ)-ਸਿੱਖ ਐਜੂਕੇਸ਼ਨਲ ਸੁਸਾਇਟੀ ਚੰਡੀਗੜ੍ਹ ਦੇ ਨਵ-ਨਿਯੁਕਤ ਪ੍ਰਧਾਨ ਗੁਰਬੀਰ ਸਿੰਘ ਬਰਾੜ ਵਲੋਂ ਸਿੱਖ ਨੈਸ਼ਨਲ ਕਾਲਜ ਕਾਦੀਆਂ ਦਾ ਦੌਰਾ ਕੀਤਾ ਗਿਆ, ਉਨ੍ਹਾਂ ਦੀ ਨਿਯੁਕਤੀ ਗੁਰਦੇਵ ਸਿੰਘ ਬਰਾੜ ਦੇ ਅਕਾਲ ਚਲਾਣੇ ਉਪਰੰਤ ਹੋਈ ਹੈ, ਉਨ੍ਹਾਂ ਦਾ ਬਤੌਰ ਪ੍ਰਧਾਨ ਬਣਨ ਤੋਂ ਬਾਅਦ ਕਾਦੀਆਂ ਕਾਲਜ ’ਚ ਇਹ ਪਹਿਲਾ ਦੌਰਾ ਸੀ। ਉਨ੍ਹਾਂ ਨਾਲ ਸਿੱਖ ਐਜੂਕੇਸ਼ਨਲ ਸੁਸਾਇਟੀ ਚੰਡੀਗੜ੍ਹ ਦੇ ਸੰਯੁਕਤ ਸਕੱਤਰ ਐਡਵੋਕੇਟ ਕਰਨਦੀਪ ਸਿੰਘ ਚੀਮਾ, ਰਾਜਬੀਰ ਸਿੰਘ , ਨਵਦੀਪ ਸਿੰਘ ਕਨੂਰ ਸਮੇਤ ਸੁਸਾਇਟੀ ਦੇ ਸੀਨੀਅਰ ਮੈਂਬਰ ਤੇ ਪ੍ਰਮੁੱਖ ਸ਼ਖ਼ਸੀਅਤਾਂ ਵੀ ਹਾਜ਼ਰ ਸਨ।

Ad Position 21
No active advertisement
ਅਜੀਤ ਡੈਸਕ 25-10-2026
ਕਾਦੀਆਂ, 24 ਅਕਤੂਬਰ (ਕੁਲਵਿੰਦਰ ਸਿੰਘ)-ਸਿੱਖ ਐਜੂਕੇਸ਼ਨਲ ਸੁਸਾਇਟੀ ਚੰਡੀਗੜ੍ਹ ਦੇ ਨਵ-ਨਿਯੁਕਤ ਪ੍ਰਧਾਨ ਗੁਰਬੀਰ ਸਿੰਘ ਬਰਾੜ ਵਲੋਂ ਸਿੱਖ ਨੈਸ਼ਨਲ ਕਾਲਜ ਕਾਦੀਆਂ ਦਾ ਦੌਰਾ ਕੀਤਾ ਗਿਆ, ਉਨ੍ਹਾਂ ਦੀ ਨਿਯੁਕਤੀ ਗੁਰਦੇਵ ਸਿੰਘ ਬਰਾੜ ਦੇ ਅਕਾਲ ਚਲਾਣੇ ਉਪਰੰਤ ਹੋਈ ਹੈ, ਉਨ੍ਹਾਂ ਦਾ ਬਤੌਰ ਪ੍ਰਧਾਨ ਬਣਨ ਤੋਂ ਬਾਅਦ ਕਾਦੀਆਂ ਕਾਲਜ ’ਚ ਇਹ ਪਹਿਲਾ ਦੌਰਾ ਸੀ। ਉਨ੍ਹਾਂ ਨਾਲ ਸਿੱਖ ਐਜੂਕੇਸ਼ਨਲ ਸੁਸਾਇਟੀ ਚੰਡੀਗੜ੍ਹ ਦੇ ਸੰਯੁਕਤ ਸਕੱਤਰ ਐਡਵੋਕੇਟ ਕਰਨਦੀਪ ਸਿੰਘ ਚੀਮਾ, ਰਾਜਬੀਰ ਸਿੰਘ , ਨਵਦੀਪ ਸਿੰਘ ਕਨੂਰ ਸਮੇਤ ਸੁਸਾਇਟੀ ਦੇ ਸੀਨੀਅਰ ਮੈਂਬਰ ਤੇ ਪ੍ਰਮੁੱਖ ਸ਼ਖ਼ਸੀਅਤਾਂ ਵੀ ਹਾਜ਼ਰ ਸਨ। ਗੁਰਬੀਰ ਸਿੰਘ ਬਰਾੜ ਦੇ ਸਵਾਗਤ ਮੌਕੇ ਸਥਾਨਕ ਪ੍ਰਬੰਧਕ ਕਮੇਟੀ ਦੇ ਸਕੱਤਰ ਕਸ਼ਮੀਰ ਸਿੰਘ ਬੋਪਾਰਾਏ, ਮੈਂਬਰ ਸਤਨਾਮ ਸਿੰਘ ਬੁੱਟਰ, ਸੇਵਾ ਮੁਕਤ ਪ੍ਰੋ. ਕੁਲਵਿੰਦਰ ਸਿੰਘ ਤੋਂ ਇਲਾਵਾ ਪ੍ਰਿੰਸੀਪਲ ਡਾ. ਹਰਪ੍ਰੀਤ ਸਿੰਘ ਹੁੰਦਲ, ਸੀਨੀਅਰ ਅਧਿਆਪਕ ਡਾ. ਗੁਰਦੀਪ ਸਿੰਘ, ਪ੍ਰੋ. ਸਤਵਿੰਦਰ ਸਿੰਘ, ਪ੍ਰੋ. ਰਾਕੇਸ਼ ਕੁਮਾਰ, ਪ੍ਰੋ. ਕੌਸ਼ਲ ਕੁਮਾਰ ਸਮੇਤ ਕਾਲਜ ਦੇ ਵੱਖ-ਵੱਖ ਵਿਭਾਗਾਂ ਦੇ ਮੁਖੀ, ਸਟਾਫ ਤੇ ਕਾਲਜੀਏਟ ਸਕੂਲ ਦਾ ਸਟਾਫ਼ ਹਾਜ਼ਰ ਸੀ। ਸਟਾਫ਼ ਨਾਲ ਮੁਲਾਕਾਤ ਕਰਨ ’ਤੇ ਸ: ਬਰਾੜ ਨੇ ਖੁਸ਼ੀ ਦਾ ਪ੍ਰਗਟਾਵਾ ਕੀਤਾ। ਉਨ੍ਹਾਂ ਕਿਹਾ ਕਿ ਅੱਜ ਉਹ ਕਾਦੀਆਂ ਦੀ ਪਵਿੱਤਰ ਧਰਤੀ ’ਤੇ ਆ ਕੇ ਮਾਣ ਮਹਿਸੂਸ ਕਰਦੇ ਹਨ। ਸਿੱਖ ਐਜੂਕੇਸ਼ਨਲ ਸੁਸਾਇਟੀ ਨੇ ਭਾਰਤ-ਪਾਕਿ ਵੰਡ ਤੋਂ ਬਾਅਦ ਕਾਦੀਆਂ ਵਿਖੇ ਸਿੱਖ ਨੈਸ਼ਨਲ ਕਾਲਜ ਦੀ ਮੁੜ ਸ਼ੁਰੂਆਤ ਕਰਕੇ ਆਪਣਾ ਸਫ਼ਰ ਸ਼ੁਰੂ ਕੀਤਾ ਸੀ। ਸੁਸਾਇਟੀ ਦੀ ਇਹ ਇਕ ਮਾਣਮੱਤੀ ਅਤੇ ਗੌਰਵਸ਼ਾਲੀ ਇਤਿਹਾਸਕ ਸੰਸਥਾ ਹੈ, ਜਿਸ ਨੇ ਬਹੁਤ ਸਾਰੀਆਂ ਨਾਮਵਰ ਹਸਤੀਆਂ ਨੂੰ ਇਸ ਵਿੱਦਿਅਕ ਸੰਸਥਾ ਵਿਚ ਪੜ੍ਹਨ ਦਾ ਮੌਕਾ ਮਿਲਿਆ ਹੈ। ਉਨ੍ਹਾਂ ਭਰੋਸਾ ਦਿੱਤਾ ਕਿ ਇਲਾਕੇ ਦੇ ਪਤਵੰਤਿਆਂ ਅਤੇ ਸਮੂਹ ਸਟਾਫ਼ ਦੇ ਸਹਿਯੋਗ ਨਾਲ ਕਾਲਜ ਦੀ ਤਰੱਕੀ ਲਈ ਹਮੇਸ਼ਾ ਯਤਨਸ਼ੀਲ ਰਹਿਣਗੇ। ਇਸ ਮੌਕੇ ਡਾ. ਸਿਮਰਤਪਾਲ ਸਿੰਘ, ਪ੍ਰੋ. ਮਨਪ੍ਰੀਤ ਕੌਰ, ਸਕੂਲ ਇੰਚਾਰਜ ਸ਼੍ਰੀਮਤੀ ਰਮਨਜੀਤ ਕੌਰ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਵਲੋਂ ਐਸ.ਡੀ.ਐਮ.ਮੰਗ-ਪੱਤਰ ਸੌਂਪਿਆ ਅਗਲੀ ਖ਼ਬਰ ਇਨਰਵੀਲ ਕਲੱਬ ਵਲੋਂ ਜ਼ਿਲ੍ਹਾ ਪੱਧਰੀ ਪ੍ਰਾਇਮਰੀ ਖੇਡਾਂ ’ਚ ਖਿਡਾਰੀਆਂ ਨੂੰ ਰਿਫਰੈਸ਼ਮੈਂਟ ਵੰਡੀ
Ad Position 24