25-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-10-2026

ਨਸ਼ਾ ਤਸਕਰਾਂ ਅਤੇ ਸ਼ਰਾਰਤੀ ਅਨਸਰਾਂ ਖ਼ਿਲਾਫ਼ ਜਿਲ੍ਹਾ ਪੁਲਿਸ ਦਾ ਵੱਡਾ ਐਕਸ਼ਨ, ਵੱਖ-ਵੱਖ ਇਲਾਕਿਆਂ ’ਚ ਕੀਤੀ ਤਲਾਸ਼ੀ

ਗੁਰਦਾਸਪੁਰ, 24 ਅਕਤੂਬਰ (ਚੱਕਰਾਜਾ)-ਪੰਜਾਬ ਪੁਲਿਸ ਵਲੋਂ ਨਸ਼ਾ ਤਸਕਰਾਂ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ ਤਹਿਤ ਅੱਜ ਜ਼ਿਲ੍ਹੇ ਗੁਰਦਾਸਪੁਰ ਵਿਚ ਵਿਸ਼ੇਸ਼ ਘੇਰਾਬੰਦੀ ਅਤੇ ਤਲਾਸ਼ੀ ਅਭਿਆਨ (ਕਾਸੋ ਆਪ੍ਰੇਸ਼ਨ) ਚਲਾਇਆ ਗਿਆ। ਇਹ ਕਾਰਵਾਈ ਐਸ.

Ad Position 21
No active advertisement
ਅਜੀਤ ਡੈਸਕ 25-10-2026
ਗੁਰਦਾਸਪੁਰ, 24 ਅਕਤੂਬਰ (ਚੱਕਰਾਜਾ)-ਪੰਜਾਬ ਪੁਲਿਸ ਵਲੋਂ ਨਸ਼ਾ ਤਸਕਰਾਂ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ ਤਹਿਤ ਅੱਜ ਜ਼ਿਲ੍ਹੇ ਗੁਰਦਾਸਪੁਰ ਵਿਚ ਵਿਸ਼ੇਸ਼ ਘੇਰਾਬੰਦੀ ਅਤੇ ਤਲਾਸ਼ੀ ਅਭਿਆਨ (ਕਾਸੋ ਆਪ੍ਰੇਸ਼ਨ) ਚਲਾਇਆ ਗਿਆ। ਇਹ ਕਾਰਵਾਈ ਐਸ.ਐਸ.ਪੀ ਗੁਰਦਾਸਪੁਰ ਦੇ ਦਿਸ਼ਾ-ਨਿਰਦੇਸ਼ਾਂ ਹੇਠ ਕੀਤੀ ਗਈ। ਜਿਸ ਦੀ ਅਗਵਾਈ ਐਸ.ਪੀ. ਮਨਿੰਦਰਪਾਲ ਸਿੰਘ ਨੇ ਕੀਤੀ ।ਇਸ ਵਿਸ਼ੇਸ਼ ਮੁਹਿੰਮ ਦੌਰਾਨ ਪੁਲਿਸ ਵਲੋਂ ਮੁਹੱਲਾ ਨੰਗਲੀ ਕੋਟਲੀ ਦੇ ਨਸ਼ਾ ਪ੍ਰਭਾਵਿਤ ਇਲਾਕਿਆਂ ਸਮੇਤ ਜ਼ਿਲ੍ਹੇ ਦੇ ਹੋਰ ਸੰਵੇਦਨਸ਼ੀਲ ਸਥਾਨਾਂ ’ਤੇ ਘੇਰਾਬੰਦੀ ਕਰਕੇ ਸ਼ੱਕੀ ਵਿਅਕਤੀਆਂ ਦੀ ਜਾਂਚ ਅਤੇ ਤਲਾਸ਼ੀ ਲਈ ਗਈ। ਇਸ ਕਾਰਵਾਈ ਵਿਚ ਡੀ.ਐਸ.ਪੀ ਸਿਟੀ, ਐਸ.ਐਚ.ਓ ਸਿਟੀ, ਈ.ਆਰ.ਵੀ. ਟੀਮਾਂ ਅਤੇ ਵੱਡੀ ਗਿਣਤੀ ਵਿਚ ਪੁਲਿਸ ਮੁਲਾਜ਼ਮ ਸ਼ਾਮਿਲ ਹੋਏ। ਪੁਲਿਸ ਵਲੋਂ ਜ਼ਿਲ੍ਹੇ ਦੀਆਂ ਚਾਰ ਸਬ-ਡਵੀਜ਼ਨਾਂ ਵਿਚ ਕੁੱਲ 10 ਵਿਸ਼ੇਸ਼ ਟੀਮਾਂ ਦਾ ਗਠਨ ਕੀਤਾ ਗਿਆ। ਇਨ੍ਹਾਂ ਵਿਚੋਂ ਦੋ ਟੀਮਾਂ ਸ਼ਹਿਰੀ ਖੇਤਰ ਵਿਚ ਤਾਇਨਾਤ ਕੀਤੀਆਂ ਅਤੇ ਬਾਕੀ ਟੀਮਾਂ ਵਲੋਂ ਹੋਰ ਇਲਾਕਿਆਂ ਵਿਚ ਤਲਾਸ਼ੀ ਤੇ ਜਾਂਚ ਮੁਹਿੰਮ ਚਲਾਈ ਗਈ। ਇਸ ਕਾਰਵਾਈ ਦਾ ਮੁੱਖ ਉਦੇਸ਼ ਨਸ਼ਾ ਤਸਕਰੀ ’ਤੇ ਰੋਕ ਲਗਾਉਣਾ ਅਤੇ ਗੈਰ-ਕਾਨੂੰਨੀ ਗਤੀਵਿਧੀਆਂ ਵਿਚ ਸ਼ਾਮਿਲ ਵਿਅਕਤੀਆਂ ਖ਼ਿਲਾਫ਼ ਕਾਰਵਾਈ ਕਰਨਾ ਹੈ। ਐਸ.ਪੀ ਮਨਿੰਦਰਪਾਲ ਸਿੰਘ ਨੇ ਦੱਸਿਆ ਕਿ ਆਪ੍ਰੇਸ਼ਨ ਦੌਰਾਨ ਕੁਝ ਸ਼ੱਕੀ ਵਿਅਕਤੀਆਂ ਨੂੰ ਹਿਰਾਸਤ ਵਿਚ ਲਿਆ ਗਿਆ ਹੈ, ਜਿਨ੍ਹਾਂ ਕੋਲੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਪੁੱਛਗਿੱਛ ਅਤੇ ਜਾਂਚ ਤੋਂ ਬਾਅਦ ਬਰਾਮਦਗੀ ਤੇ ਕਾਰਵਾਈ ਸਬੰਧੀ ਹੋਰ ਵੇਰਵੇ ਸਾਂਝੇ ਕੀਤੇ ਜਾਣਗੇ। ਮੀਡੀਆ ਨਾਲ ਗੱਲਬਾਤ ਕਰਦਿਆਂ ਐਸ.ਪੀ ਮਨਿੰਦਰਪਾਲ ਸਿੰਘ ਨੇ ਨਸ਼ਿਆਂ ਦੀ ਲਤ ਦਾ ਸ਼ਿਕਾਰ ਲੋਕਾਂ ਨੂੰ ਇਸ ਬੁਰਾਈ ਤੋਂ ਬਾਹਰ ਨਿਕਲ ਕੇ ਚੰਗਾ ਜੀਵਨ ਬਤੀਤ ਕਰਨ ਦੀ ਅਪੀਲ ਕੀਤੀ। ਉਨ੍ਹਾਂ ਨਸ਼ਿਆਂ ਦੇ ਕਾਰੋਬਾਰ ਵਿਚ ਸ਼ਾਮਲ ਵਿਅਕਤੀਆਂ ਨੂੰ ਵੀ ਅਜਿਹੀਆਂ ਗੈਰ-ਕਾਨੂੰਨੀ ਗਤੀਵਿਧੀਆਂ ਛੱਡਣ ਦਾ ਸੁਨੇਹਾ ਦਿੱਤਾ।ਉਨ੍ਹਾਂ ਕਿਹਾ ਕਿ ਪੁਲਿਸ ਪ੍ਰਸ਼ਾਸਨ ਨਸ਼ਿਆਂ ਦੇ ਖ਼ਾਤਮੇ ਅਤੇ ਸਮਾਜ ਵਿਚ ਅਮਨ-ਕਾਨੂੰਨ ਦੀ ਸਥਿਤੀ ਬਣਾਈ ਰੱਖਣ ਲਈ ਵਚਨਬੱਧ ਹੈ। ਨਸ਼ਾ ਤਸਕਰਾਂ ਅਤੇ ਸਮਾਜ ਵਿਰੋਧੀ ਅਨਸਰਾਂ ਖ਼ਿਲਾਫ਼ ਕਾਨੂੰਨ ਅਨੁਸਾਰ ਕਾਰਵਾਈ ਜਾਰੀ ਰਹੇਗੀ।
Ad Position 22
No active advertisement
ਪਿਛਲੀ ਖ਼ਬਰ ਜ਼ਿਲ੍ਹੇ ’ਚ ਕਲੱਸਟਰ ਅਤੇ ਨੋਡਲ ਅਧਿਕਾਰੀ ਪਰਾਲੀ ਸਾੜਨ ਦੀਆਂ ਘਟਨਾਵਾਂ ਰੋਕਣ ਲਈ 24 ਘੰਟੇ ਚੌਕਸ ਅਗਲੀ ਖ਼ਬਰ ਉਡਾਣ ਇਮੀਗਰੇਸ਼ਨ ਨੇ ਇਕ ਦਿਨ ਵਿਚ ਹਾਸਿਲ ਕੀਤਾ ਯੂ.ਕੇ. ਦਾ ਸਟੱਡੀ ਵੀਜ਼ਾ-ਐਸ.ਪੀ ਸਿੰਘ
Ad Position 24