25-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-10-2026

ਖੇਡਾਂ ਵਤਨ ਪੰਜਾਬ ਦੀਆਂ ਵਿਚ ਸੁਖਜਿੰਦਰ ਸਕੂਲ ਬੱਬਰੀ ਦੇ ਵਿਦਿਆਰਥੀਆਂ ਨੇ ਜਿੱਤੇ ਸੋਨ ਤਗਮੇ

ਗੁਰਦਾਸਪੁਰ, 24 ਅਕਤੂਬਰ (ਚੱਕਰਾਜਾ)-ਸੁਖਜਿੰਦਰ ਮੈਮੋਰੀਅਲ ਪਬਲਿਕ ਸਕੂਲ ਬੱਬਰੀ ਗੁਰਦਾਸਪੁਰ ਦੇ ਵਿਦਿਆਰਥੀਆਂ ਨੇ ਕਰਾਟੇ ਦੇ ਖੇਤਰ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਖੇਡਾਂ ਵਤਨ ਪੰਜਾਬ ਦੀਆਂ ਅੰਡਰ-17 ਮੁਕਾਬਲਿਆਂ ਵਿਚ ਆਪਣੀ ਖੇਡ ਪ੍ਰਤਿਭਾ ਦਾ ਲੋਹਾ ਮਨਵਾਇਆ। ਐਸ.

Ad Position 21
No active advertisement
ਤਗਮੇ ਜਿੱਤਣ ਵਾਲੇ ਵਿਦਿਆਰਥੀਆਂ ਨਾਲ ਪ੍ਰਿੰਸੀਪਲ ਜਤਿੰਦਰ ਸ਼ਰਮਾ। ਤਸਵੀਰ: ਵਿਸ਼ਾਲ ਮੁੰਨਾ 25-10-2026
ਗੁਰਦਾਸਪੁਰ, 24 ਅਕਤੂਬਰ (ਚੱਕਰਾਜਾ)-ਸੁਖਜਿੰਦਰ ਮੈਮੋਰੀਅਲ ਪਬਲਿਕ ਸਕੂਲ ਬੱਬਰੀ ਗੁਰਦਾਸਪੁਰ ਦੇ ਵਿਦਿਆਰਥੀਆਂ ਨੇ ਕਰਾਟੇ ਦੇ ਖੇਤਰ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਖੇਡਾਂ ਵਤਨ ਪੰਜਾਬ ਦੀਆਂ ਅੰਡਰ-17 ਮੁਕਾਬਲਿਆਂ ਵਿਚ ਆਪਣੀ ਖੇਡ ਪ੍ਰਤਿਭਾ ਦਾ ਲੋਹਾ ਮਨਵਾਇਆ। ਐਸ.ਏ.ਐਸ ਨਗਰ (ਮੋਹਾਲੀ) ਵਿਖੇ ਹੋਏ ਇਨ੍ਹਾਂ ਮੁਕਾਬਲਿਆਂ ਵਿਚ ਸਕੂਲ ਦੇ ਵਿਦਿਆਰਥੀ ਜੈਦੀਪ ਸਿੰਘ ਨੇ ਸੋਨੇ ਦਾ ਤਮਗਾ ਅਤੇ ਜਸਦੀਪ ਸਿੰਘ ਨੇ ਚਾਂਦੀ ਦਾ ਤਮਗਾ ਜਿੱਤ ਕੇ ਸਕੂਲ, ਜ਼ਿਲ੍ਹੇ ਤੇ ਇਲਾਕੇ ਦਾ ਮਾਣ ਵਧਾਇਆ। ਜੈਦੀਪ ਸਿੰਘ ਨੇ ਅੰਡਰ-17 ਵਰਗ ਵਿਚ ਸ਼ਾਨਦਾਰ ਖੇਡ ਦਾ ਪ੍ਰਦਰਸ਼ਨ ਕਰਦਿਆਂ ਪਹਿਲਾ ਸਥਾਨ ਹਾਸਲ ਕਰਕੇ 10000 ਦਾ ਨਕਦ ਇਨਾਮ ਜਿੱਤਿਆ। ਇਸੇ ਤਰ੍ਹਾਂ ਜਸਦੀਪ ਸਿੰਘ ਨੇ ਦੂਜਾ ਸਥਾਨ ਹਾਸਲ ਕਰਕੇ 7000 ਦਾ ਨਕਦ ਇਨਾਮ ਆਪਣੇ ਨਾਮ ਕੀਤਾ। ਇਸ ਮੌਕੇ ਸਕੂਲ ਦੀ ਚੇਅਰਪਰਸਨ ਦਲਜੀਤ ਕੌਰ ਨੇ ਕਿਹਾ ਕਿ ਜੈਦੀਪ ਤੇ ਜਸਦੀਪ ਦੀ ਇਹ ਪ੍ਰਾਪਤੀ ਹੋਰਨਾਂ ਵਿਦਿਆਰਥੀਆਂ ਲਈ ਪ੍ਰੇਰਣਾ ਸਰੋਤ ਹੈ। ਉਨ੍ਹਾਂ ਨੇ ਖਿਡਾਰੀਆਂ ਦੇ ਮਾਪਿਆਂ ਅਤੇ ਕੋਚਾਂ ਨੂੰ ਵੀ ਵਧਾਈ ਦਿੱਤੀ। ਸਕੂਲ ਦੇ ਮੈਨੇਜਿੰਗ ਡਾਇਰੈਕਟਰ ਜੈਦੀਪ ਸਿੰਘ ਨੇ ਕਿਹਾ ਕਿ ਵਿਦਿਆਰਥੀਆਂ ਨੂੰ ਪੜ੍ਹਾਈ ਦੇ ਨਾਲ-ਨਾਲ ਖੇਡਾਂ ਵਿਚ ਵੀ ਅੱਗੇ ਵਧਣ ਲਈ ਉਚਿਤ ਮੌਕੇ ਅਤੇ ਪ੍ਰੇਰਣਾ ਪ੍ਰਦਾਨ ਕਰਦਾ ਹੈ। ਉਨ੍ਹਾਂ ਦੋਵਾਂ ਖਿਡਾਰੀਆਂ ਦੇ ਉੱਜਵਲ ਭਵਿੱਖ ਦੀ ਕਾਮਨਾ ਕੀਤੀ। ਸਕੂਲ ਦੇ ਪ੍ਰਿੰਸੀਪਲ ਜਤਿੰਦਰ ਸ਼ਰਮਾ ਨੇ ਕਿਹਾ ਕਿ ਜੈਦੀਪ ਸਿੰਘ ਤੇ ਜਸਦੀਪ ਸਿੰਘ ਨੇ ਆਪਣੀ ਮਿਹਨਤ ਅਤੇ ਖੇਡ ਪ੍ਰਤਿਭਾ ਨਾਲ ਸਕੂਲ ਦਾ ਨਾਮ ਉੱਚਾ ਕੀਤਾ ਹੈ। ਅੰਤ ਵਿਚ ਸਕੂਲ ਪ੍ਰਬੰਧਕਾਂ ਅਤੇ ਪ੍ਰਿੰਸੀਪਲ ਨੇ ਦੋਵਾਂ ਖਿਡਾਰੀਆਂ ਨੂੰ ਮੁਬਾਰਕਬਾਦ ਦਿੰਦਿਆਂ ਉਨ੍ਹਾਂ ਦੇ ਭਵਿੱਖ ਵਿਚ ਹੋਰ ਵੀ ਵੱਡੀਆਂ ਖੇਡ ਪ੍ਰਾਪਤੀਆਂ ਕਰਨ ਦੀ ਕਾਮਨਾ ਕੀਤੀ।
Ad Position 22
No active advertisement
ਪਿਛਲੀ ਖ਼ਬਰ ਜੀਆ ਲਾਲ ਮਿੱਤਲ ਸਕੂਲ ਵਿਖੇ ਮਹਾਤਮਾ ਆਨੰਦ ਸਵਾਮੀ ਦੀ ਬਰਸੀ ਮਨਾਈ ਅਗਲੀ ਖ਼ਬਰ ਜ਼ਿਲ੍ਹੇ ’ਚ ਕਲੱਸਟਰ ਅਤੇ ਨੋਡਲ ਅਧਿਕਾਰੀ ਪਰਾਲੀ ਸਾੜਨ ਦੀਆਂ ਘਟਨਾਵਾਂ ਰੋਕਣ ਲਈ 24 ਘੰਟੇ ਚੌਕਸ
Ad Position 24