ਪੰਜਾਬ ਸੀਨੀਅਰ ਸੈਕੰਡਰੀ ਸਕੂਲ ਸ਼ੇਖੂਪੁਰਾ ਵਿਖੇ ਮਹਿੰਦੀ ਮੁਕਾਬਲਾ ਕਰਵਾਇਆ
ਜੌੜਾ ਛੱਤਰਾਂ, 24 ਅਕਤੂਬਰ (ਪਰਮਜੀਤ ਸਿੰਘ ਘੁੰਮਣ)-ਪੰਜਾਬ ਸੀਨੀਅਰ ਸੈਕੰਡਰੀ ਸਕੂਲ ਸ਼ੇਖੂਪੁਰਾ ਵਿਖੇ ਵਿਦਿਆਰਥਣਾਂ ਦੇ ਹੁਨਰ ਨੂੰ ਪਹਿਚਾਨਣ ਤੇ ਨਿਖਾਰਨ ਅਤੇ ਉਨ੍ਹਾਂ ਨੂੰ ਆਪਣੀਆਂ ਸੱਭਿਆਚਾਰਕ ਗਤੀਵਿਧੀਆਂ ਨਾਲ ਜੋੜਨ ਦੇ ਉਦੇਸ਼ ਨਾਲ ਮਹਿੰਦੀ ਮੁਕਾਬਲਾ ਕਰਵਾਇਆ ਗਿਆ। ਇਸ ਮੌਕੇ 9ਵੀਂ, 10ਵੀਂ, 11ਵੀਂ ਤੇ 12ਵੀਂ ਦੀਆਂ ਵਿਦਿਆਰਥਣਾਂ ਨੇ ਵੱਧ ਚੜ ਕੇ ਹਿੱਸਾ ਲੈਂਦਿਆਂ ਆਪਣੀ ਕਲਾ ਦਾ ਪ੍ਰਦਰਸ਼ਨ ਕੀਤਾ।
ਜੌੜਾ ਛੱਤਰਾਂ, 24 ਅਕਤੂਬਰ (ਪਰਮਜੀਤ ਸਿੰਘ ਘੁੰਮਣ)-ਪੰਜਾਬ ਸੀਨੀਅਰ ਸੈਕੰਡਰੀ ਸਕੂਲ ਸ਼ੇਖੂਪੁਰਾ ਵਿਖੇ ਵਿਦਿਆਰਥਣਾਂ ਦੇ ਹੁਨਰ ਨੂੰ ਪਹਿਚਾਨਣ ਤੇ ਨਿਖਾਰਨ ਅਤੇ ਉਨ੍ਹਾਂ ਨੂੰ ਆਪਣੀਆਂ ਸੱਭਿਆਚਾਰਕ ਗਤੀਵਿਧੀਆਂ ਨਾਲ ਜੋੜਨ ਦੇ ਉਦੇਸ਼ ਨਾਲ ਮਹਿੰਦੀ ਮੁਕਾਬਲਾ ਕਰਵਾਇਆ ਗਿਆ। ਇਸ ਮੌਕੇ 9ਵੀਂ, 10ਵੀਂ, 11ਵੀਂ ਤੇ 12ਵੀਂ ਦੀਆਂ ਵਿਦਿਆਰਥਣਾਂ ਨੇ ਵੱਧ ਚੜ ਕੇ ਹਿੱਸਾ ਲੈਂਦਿਆਂ ਆਪਣੀ ਕਲਾ ਦਾ ਪ੍ਰਦਰਸ਼ਨ ਕੀਤਾ। ਸਕੂਲ ਪ੍ਰਿੰਸੀਪਲ ਮੈਡਮ ਮਨੀਸ਼ਾ ਸ਼ਰਮਾ ਨੇ ਚੰਗਾ ਪ੍ਰਦਰਸ਼ਨ ਕਰਨ ਵਾਲੀਆਂ ਵਿਦਿਆਰਥਣਾਂ ਨੂੰ ਸਨਮਾਨਿਤ ਕੀਤਾ। ਉਨ੍ਹਾਂ ਬੱਚਿਆਂ ਦੀ ਹੌਂਸਲਾ ਅਫਜਾਈ ਕਰਦਿਆਂ ਕਿਹਾ ਕਿ ਪੜ੍ਹਾਈ ਦੇ ਨਾਲ ਨਾਲ ਅਜਿਹੇ ਮੁਕਾਬਲੇ ਜਰੂਰੀ ਹਨ, ਕਿਉਂਕਿ ਇਸ ਨਾਲ ਬੱਚਿਆਂ ਵਿਚ ਲੁਕੀ ਹੋਈ ਪ੍ਰਤਿਭਾ ਨੂੰ ਨਿਖਾਰਨ ਦਾ ਮੌਕਾ ਮਿਲਦਾ ਹੈ।