24-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-10-2026

ਏ.ਐਂਡ.ਐਮ. ਗਰੁੱਪ ਵਲੋਂ ਆਰਟੀਫੀਸ਼ੀਅਲ ਇੰਟੈਲੀਜੈਂਸ ਵਿਸ਼ੇ ’ਤੇ ਸੱਤ ਰੋਜ਼ਾ ਵਰਕਸ਼ਾਪ

ਪਠਾਨਕੋਟ, 24 ਅਕਤੂਬਰ (ਸੰਧੂ)-ਏ. ਐਂਡ.

Ad Position 21
No active advertisement
ਏ.ਐਂਡ.ਐਮ. ਗਰੁੱਪ ਆਫ਼ ਇੰਸਟੀਚਿਊਟਸ ਪਠਾਨਕੋਟ ਵਿਖੇ ਆਰਟੀਫੀਸ਼ੀਅਲ ਇੰਟੈਲੀਜੈਂਸ ਬਾਰੇ ਸੱਤ ਰੋਜ਼ਾ ਵਰਕਸ਼ਾਪ ਦੌਰਾਨ ਫੈਕਲਟੀ ਮੈਂਬਰਾਂ ਨੂੰ ਸਨਮਾਨਿਤ ਕਰਦੇ ਹੋਏ ਕਾਲਜ ਪ੍ਰਬੰਧਕ । ਤਸਵੀਰ: ਸੰਧੂ 25-10-2026
ਪਠਾਨਕੋਟ, 24 ਅਕਤੂਬਰ (ਸੰਧੂ)-ਏ.ਐਂਡ.ਐਮ. ਗਰੁੱਪ ਆਫ਼ ਇੰਸਟੀਚਿਊਟਸ ਪਠਾਨਕੋਟ ਵਲੋਂ ਏ.ਐਂਡ.ਐਮ. ਇੰਸਟੀਚਿਊਟ ਆਫ਼ ਕੰਪਿਊਟਰ ਐਂਡ ਟੈਕਨਾਲੋਜੀ ਅਤੇ ਏ.ਐਂਡ.ਐਮ. ਇੰਸਟੀਚਿਊਟ ਆਫ਼ ਮੈਨੇਜਮੈਂਟ ਐਂਡ ਟੈਕਨਾਲੋਜੀ ਦੇ ਸਹਿਯੋਗ ਨਾਲ ਐਸ.ਆਈ.ਟੀ. ਇੰਸਟੀਚਿਊਟ ਦੇ ਸਹਿਯੋਗ ਰਾਹੀਂ ਆਰਟੀਫੀਸ਼ੀਅਲ ਇੰਟੈਲੀਜੈਂਸ ਵਿਸ਼ੇ ’ ਤੇ ਸੱਤ ਰੋਜ਼ਾ ਵਰਕਸ਼ਾਪ ਕਰਵਾਈ ਗਈ । ਇਸ ਦਾ ਉਦੇਸ਼ ਵਿਦਿਆਰਥੀਆਂ ਨੂੰ ਆਧੁਨਿਕ ਤਕਨੀਕਾਂ, ਉਨ੍ਹਾਂ ਦੇ ਵਿਹਾਰਕ ਉਪਯੋਗਾਂ ਤੇ ਭਵਿੱਖ ਵਿਚ ਕਰੀਅਰ ਦੀਆਂ ਸੰਭਾਵਨਾਵਾਂ ਬਾਰੇ ਜਾਣੂ ਕਰਵਾਉਣਾ ਸੀ । ਐਸ.ਆਈ.ਟੀ. ਇੰਸਟੀਚਿਊਟ ਦੀ ਐਮ.ਡੀ. ਰੋਹਿਣੀ ਤੇ ਐਮ.ਡੀ. ਸ਼ਿਵ ਦੀ ਅਗਵਾਈ ਹੇਠ ਕਰਵਾਈ ਗਈ ਇਸ ਵਰਕਸ਼ਾਪ ਦੌਰਾਨ ਐਸ.ਆਈ.ਟੀ. ਇੰਸਟੀਚਿਊਟ ਦੇ ਫੈਕਲਟੀ ਮੈਂਬਰ ਕਸ਼ਿਸ਼ ਨੇ ਵਿਦਿਆਰਥੀਆਂ ਨੂੰ ਏ.ਆਈ., ਆਧੁਨਿਕ ਡਿਜ਼ੀਟਲ ਸਾਧਨਾਂ ਤੇ ਸਿੱਖਿਆ ਤੇ ਵਪਾਰਕ ਖੇਤਰ ਵਿਚ ਇਨ੍ਹਾਂ ਦੀ ਵਰਤੋਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ । ਵਰਕਸ਼ਾਪ ਨੇ ਵਿਦਿਆਰਥੀਆਂ ਨੂੰ ਵਿਹਾਰਕ ਗਿਆਨ ਹਾਸਲ ਕਰਨ ਤੇ ਡਿਜ਼ੀਟਲ ਹੁਨਰ ਵਿਕਸਿਤ ਕਰਨ ਲਈ ਪ੍ਰੇਰਿਤ ਕੀਤਾ । ਇਸ ਮੌਕੇ ਸੰਸਥਾ ਦੇ ਚੇਅਰਮੈਨ ਅਕਸ਼ੈ ਮਹਾਜਨ, ਸਕੱਤਰ ਸੋਨੂੰ ਮਹਾਜਨ, ਉਪ ਪ੍ਰਧਾਨ ਨਮਨ ਮਹਾਜਨ, ਏ.ਐਮ.ਆਈ.ਸੀ.ਟੀ. ਦੇ ਡਾਇਰੈਕਟਰ ਡਾ: ਰਾਜ ਪਾਲ ਸਿੰਘ ਤੇ ਏ.ਐਮ.ਆਈ.ਐਮ.ਟੀ. ਦੇ ਡਾਇਰੈਕਟਰ ਡਾ: ਸੰਦੀਪ ਸ਼ਰਮਾ ਦੀ ਅਗਵਾਈ ਹੇਠ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਦੇ ਨਾਲ ਆਧੁਨਿਕ ਤਕਨੀਕੀ ਗਿਆਨ ਪ੍ਰਦਾਨ ਕਰਨ ਦੇ ਯਤਨਾਂ ਨੂੰ ਅੱਗੇ ਵਧਾਇਆ ਜਾ ਰਿਹਾ ਹੈ । ਇਸ ਮੌਕੇ ਐਚ.ਓ.ਡੀ. ਰੇਣੂ ਠਾਕੁਰ ਤੇ ਐਚ.ਓ.ਡੀ. ਨਿਧੀ ਗੁਪਤਾ ਨੇ ਵੀ ਵਿਦਿਆਰਥੀਆਂ ਨੂੰ ਆਰਟੀਫੀਸ਼ੀਅਲ ਇੰਟੈਲੀਜੈਂਸ ਦੀ ਮਹੱਤਤਾ ਬਾਰੇ ਜਾਣੂ ਕਰਵਾਇਆ ।
Ad Position 22
No active advertisement
ਪਿਛਲੀ ਖ਼ਬਰ ਜੀ.ਐਨ.ਡੀ.ਯੂ. ਕਾਲਜ ਨਰੋਟ ਜੈਮਲ ਸਿੰਘ ਨੂੰ ਕੈਬਨਿਟ ਮੰਤਰੀ ਲਾਲ ਚੰਦ ਨੇ ਦਿੱਤਾ 80 ਲੀਟਰ ਦਾ ਵਾਟਰ ਕੂਲਰ ਅਗਲੀ ਖ਼ਬਰ ਕਾਮਰੇਡ ਜਸਵੰਤ ਸਿੰਘ ਕਿਰਤੀ ਵਰਗ ਲਈ ਸਾਰੀ ਉਮਰ ਸੰਘਰਸ਼ ਕਰਦੇ ਰਹੇ-ਕਾਮਰੇਡ ਨੱਥਾ ਸਿੰਘ
Ad Position 24