ਭਾਈ ਘਨੱਈਆ ਸੇਵਾ ਸੁਸਾਇਟੀ ਵਲੋਂ ਸੇਵਾ ਕਾਰਜਾਂ ਨੂੰ ਹੋਰ ਸੁਚਾਰੂ ਬਣਾਉਣ ਲਈ ਮੀਟਿੰਗ
ਪਠਾਨਕੋਟ, 24 ਅਕਤੂਬਰ (ਸੰਧੂ)-ਮਨੁੱਖਤਾ ਦੀ ਸੇਵਾ, ਸਮਾਜ ਭਲਾਈ ਅਤੇ ਲੋੜਵੰਦਾਂ ਦੀ ਸਹਾਇਤਾ ਦੇ ਉਦੇਸ਼ ਨਾਲ ਕਾਰਜਸ਼ੀਲ ਭਾਈ ਘਨੱਈਆ ਜੀ ਸੇਵਾ ਸੁਸਾਇਟੀ ਪਠਾਨਕੋਟ ਵਲੋਂ ਪਿੰਡ ਮੀਰਥਲ ਟਾਂਡਾ ਦੇ ਗੁਰਦੁਆਰਾ ਸਾਹਿਬ ਵਿਖੇ ਮੀਟਿੰਗ ਕੀਤੀ ਗਈ। ਇਹ ਮੀਟਿੰਗ ਬੀਬੀ ਰਣਜੀਤ ਕੌਰ ਅਤੇ ਜਗਜੀਤ ਸਿੰਘ ਸੇਵਾ ਸਿੰਘ ਦੀ ਪ੍ਰਧਾਨਗੀ ਹੇਠ ਹੋਈ।
ਪਠਾਨਕੋਟ, 24 ਅਕਤੂਬਰ (ਸੰਧੂ)-ਮਨੁੱਖਤਾ ਦੀ ਸੇਵਾ, ਸਮਾਜ ਭਲਾਈ ਅਤੇ ਲੋੜਵੰਦਾਂ ਦੀ ਸਹਾਇਤਾ ਦੇ ਉਦੇਸ਼ ਨਾਲ ਕਾਰਜਸ਼ੀਲ ਭਾਈ ਘਨੱਈਆ ਜੀ ਸੇਵਾ ਸੁਸਾਇਟੀ ਪਠਾਨਕੋਟ ਵਲੋਂ ਪਿੰਡ ਮੀਰਥਲ ਟਾਂਡਾ ਦੇ ਗੁਰਦੁਆਰਾ ਸਾਹਿਬ ਵਿਖੇ ਮੀਟਿੰਗ ਕੀਤੀ ਗਈ। ਇਹ ਮੀਟਿੰਗ ਬੀਬੀ ਰਣਜੀਤ ਕੌਰ ਅਤੇ ਜਗਜੀਤ ਸਿੰਘ ਸੇਵਾ ਸਿੰਘ ਦੀ ਪ੍ਰਧਾਨਗੀ ਹੇਠ ਹੋਈ। ਇਸ ਦੌਰਾਨ ਸੁਸਾਇਟੀ ਦੇ ਸੇਵਾ ਕਾਰਜਾਂ ਨੂੰ ਹੋਰ ਸੁਚਾਰੂ ਢੰਗ ਨਾਲ ਅੱਗੇ ਵਧਾਉਣ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ।ਮੀਟਿੰਗ ਨੂੰ ਸੰਬੋਧਨ ਕਰਦਿਆਂ ਸੁਸਾਇਟੀ ਦੇ ਪ੍ਰਧਾਨ ਦਲਜੀਤ ਸਿੰਘ ਮੰਝਪੁਰ ਨੇ ਕਿਹਾ ਕਿ ਭਾਈ ਘਨੱਈਆ ਜੀ ਸੇਵਾ ਸੁਸਾਇਟੀ ਲੰਮੇ ਸਮੇਂ ਤੋਂ ਲੋੜਵੰਦ ਲੋਕਾਂ ਦੀ ਸਹਾਇਤਾ ਅਤੇ ਮਨੁੱਖਤਾ ਦੀ ਸੇਵਾ ਲਈ ਯਤਨਸ਼ੀਲ ਹੈ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਸੱਚੇ ਸੇਵਕ ਭਾਈ ਘਨੱਈਆ ਜੀ ਵਲੋਂ ਦਰਸਾਏ ਨਿਰਸਵਾਰਥ ਸੇਵਾ ਦੇ ਮਾਰਗ ਤੋਂ ਪ੍ਰੇਰਨਾ ਲੈਂਦਿਆਂ ਸੁਸਾਇਟੀ ਸੇਵਾ, ਸਮਰਪਣ ਤੇ ਏਕਤਾ ਦੇ ਸਿਧਾਂਤਾਂ ’ਤੇ ਚੱਲ ਕੇ ਸਮਾਜ ਵਿਚ ਯੋਗਦਾਨ ਪਾ ਰਹੀ ਹੈ। ਉਨ੍ਹਾਂ ਦੱਸਿਆ ਕਿ ਸੁਸਾਇਟੀ ਵਲੋਂ ਹਰ ਸਾਲ ਸਰਦੀਆਂ ਦਾ ਮੌਸਮ ਸ਼ੁਰੂ ਹੋਣ ’ਤੇ ਸਕੂਲੀ ਬੱਚਿਆਂ ਲਈ ਨਸ਼ਾ ਵਿਰੋਧੀ ਜਾਗਰੂਕਤਾ ਤੇ ਮੈਡੀਕਲ ਕੈਂਪ ਲਗਾਏ ਜਾਂਦੇ ਹਨ ਤਾਂ ਜੋ ਬੱਚਿਆਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਣਕਾਰੀ ਦਿੱਤੀ ਜਾ ਸਕੇ ਅਤੇ ਉਨ੍ਹਾਂ ਨੂੰ ਸਿਹਤਮੰਦ ਜੀਵਨ ਜਿਊਣ ਲਈ ਪ੍ਰੇਰਿਤ ਕੀਤਾ ਜਾ ਸਕੇ। ਇਸ ਤੋਂ ਇਲਾਵਾ ਲੋੜਵੰਦ ਵਿਦਿਆਰਥੀਆਂ ਨੂੰ ਸਕੂਲੀ ਬੈਗ, ਬੂਟ, ਜੁਰਾਬਾਂ, ਵਰਦੀਆਂ, ਕਾਪੀਆਂ ਤੇ ਪੈਨ ਆਦਿ ਦੇ ਸੇਵਾ ਕਾਰਜ ਕੀਤੇ ਜਾਂਦੇ ਹਨ।ਉਨ੍ਹਾਂ ਦੱਸਿਆ ਕਿ ਮਾਂ ਬੋਲੀ ਪੰਜਾਬੀ ਦੀ ਸੰਭਾਲ ਤੇ ਪ੍ਰਫੁੱਲਤਾ ਲਈ ਸਕੂਲੀ ਬੱਚਿਆਂ ਦੇ ਪੰਜਾਬੀ ਭਾਸ਼ਾ ਨਾਲ ਸਬੰਧਿਤ ਮੁਕਾਬਲੇ ਕਰਵਾਏ ਜਾਂਦੇ ਹਨ ਅਤੇ ਵਧੀਆ ਪ੍ਰਦਰਸ਼ਨ ਕਰਨ ਵਾਲੇ ਬੱਚਿਆਂ ਨੂੰ ਸਨਮਾਨਿਤ ਕਰਕੇ ਪੰਜਾਬੀ ਭਾਸ਼ਾ ਪ੍ਰਤੀ ਉਤਸ਼ਾਹਿਤ ਕੀਤਾ ਜਾਂਦਾ ਹੈ। ਇਸ ਮੌਕੇ ਸੁਸਾਇਟੀ ਦੇ ਸੀਨੀਅਰ ਕੈਸ਼ੀਅਰ ਉਂਕਾਰ ਸਿੰਘ ਦੇਵੀਦਾਸ, ਅਮਰੀਕ ਸਿੰਘ ਨੰਬਰਦਾਰ, ਰੁਪਿੰਦਰ ਸਿੰਘ, ਸੁਰਿੰਦਰ ਸਿੰਘ, ਉਂਕਾਰ ਸਿੰਘ ਕਾਠਗੜ੍ਹ, ਸਤਿੰਦਰ ਸਿੰਘ ਲਾਡੀ, ਬਿਕਰਮ ਸਿੰਘ, ਸੁਖਵਿੰਦਰ ਸਿੰਘ ਟਿੰਕੂ, ਠਾਕੁਰ ਵਿਕਰਮ, ਦਵਿੰਦਰ ਸਿੰਘ ਨਰੈਣੀਚੱਕ, ਅਮਰਦਾਸ, ਗੁਰਮੁਖ ਸਿੰਘ ਫੌਜੀ, ਸੁਖਵਿੰਦਰ ਸਿੰਘ, ਰਮੇਸ਼ ਕੁਮਾਰ, ਬੀਬੀ ਰਣਜੀਤ ਕੌਰ, ਸੋਨੀਆ, ਮਨਜੀਤ ਕੌਰ, ਬਲਜੀਤ ਕੌਰ, ਰਜਿੰਦਰ ਕੌਰ, ਸੁਮੀਤਾ ਬਾਵਾ, ਮਲਕੀਤ ਕੌਰ, ਜਸਵਿੰਦਰ ਕੌਰ, ਸੁਖਵਿੰਦਰ ਕੌਰ, ਪ੍ਰਿਆ, ਚਰਨਜੀਤ ਕੌਰ, ਕੁਲਜੀਤ ਕੌਰ, ਸੁਰਿੰਦਰ ਕੌਰ ਅਤੇ ਅਮਰਜੀਤ ਕੌਰ ਸਮੇਤ ਸੁਸਾਇਟੀ ਦੇ ਹੋਰ ਮੈਂਬਰ ਹਾਜ਼ਰ ਸਨ।