24-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-10-2026

ਦਾਜ ਦੀ ਮੰਗ ਤੋਂ ਦੁਖੀ ਨਵ-ਵਿਆਹੁਤਾ ਨੇ ਕੀਤੀ ਖੁਦਕੁਸ਼ੀ- ਪਤੀ ਤੇ ਨਣਾਨ ਖ਼ਿਲਾਫ਼ ਮਾਮਲਾ ਦਰਜ

ਪਠਾਨਕੋਟ, 24 ਅਕਤੂਬਰ (ਸੁਮਿਤ)-ਸਥਾਨਿਕ ਮੁਹੱਲਾ ਪ੍ਰੀਤ ਨਗਰ ਵਿਖੇ ਦਾਜ ਦੀ ਮੰਗ ਨੂੰ ਲੈ ਕੇ ਸਹੁਰੇ ਪਰਿਵਾਰ ਵਲੋਂ ਕਥਿਤ ਤੌਰ ’ਤੇ ਤੰਗ-ਪਰੇਸ਼ਾਨ ਕੀਤੇ ਜਾਣ ਤੋਂ ਦੁਖੀ ਇਕ ਨਵ-ਵਿਆਹੁਤਾ ਵਲੋਂ ਫਾਹਾ ਲੈ ਕੇ ਖੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕਾ ਦੇ ਭਰਾ ਦੇ ਬਿਆਨਾਂ ਦੇ ਆਧਾਰ ’ਤੇ ਪੁਲਿਸ ਨੇ ਉਸ ਦੇ ਪਤੀ ਤੇ ਨਨਾਣ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੀ ਜਾਂਚ ਸ਼ੁਰੂ ਕਰ ਦਿੱਤੀ ਹੈ।

Ad Position 21
No active advertisement
ਮ੍ਰਿਤਕਾ ਸੀਮਾ ਦੀ ਪੁਰਾਣੀ ਤਸਵੀਰ। 25-10-2026
ਪਠਾਨਕੋਟ, 24 ਅਕਤੂਬਰ (ਸੁਮਿਤ)-ਸਥਾਨਿਕ ਮੁਹੱਲਾ ਪ੍ਰੀਤ ਨਗਰ ਵਿਖੇ ਦਾਜ ਦੀ ਮੰਗ ਨੂੰ ਲੈ ਕੇ ਸਹੁਰੇ ਪਰਿਵਾਰ ਵਲੋਂ ਕਥਿਤ ਤੌਰ ’ਤੇ ਤੰਗ-ਪਰੇਸ਼ਾਨ ਕੀਤੇ ਜਾਣ ਤੋਂ ਦੁਖੀ ਇਕ ਨਵ-ਵਿਆਹੁਤਾ ਵਲੋਂ ਫਾਹਾ ਲੈ ਕੇ ਖੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕਾ ਦੇ ਭਰਾ ਦੇ ਬਿਆਨਾਂ ਦੇ ਆਧਾਰ ’ਤੇ ਪੁਲਿਸ ਨੇ ਉਸ ਦੇ ਪਤੀ ਤੇ ਨਨਾਣ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੀ ਜਾਂਚ ਸ਼ੁਰੂ ਕਰ ਦਿੱਤੀ ਹੈ।ਜਾਣਕਾਰੀ ਅਨੁਸਾਰ ਪਠਾਨਕੋਟ ਵਾਸੀ ਅਸ਼ਵਨੀ ਕੁਮਾਰ ਨੇ ਪੁਲਿਸ ਨੂੰ ਦਿੱਤੇ ਬਿਆਨਾਂ ਵਿਚ ਦੱਸਿਆ ਕਿ ਉਸ ਦੀ ਛੋਟੀ ਭੈਣ ਸੀਮਾ ਦਾ ਵਿਆਹ ਜੰਮੂ ਦੇ ਰਹਿਣ ਵਾਲੇ ਅਮਿਤ ਕੁਮਾਰ ਨਾਲ ਹੋਇਆ ਸੀ। ਉਸ ਨੇ ਦੋਸ਼ ਲਗਾਇਆ ਕਿ ਵਿਆਹ ਤੋਂ ਕੁਝ ਦਿਨ ਬਾਅਦ ਹੀ ਪਤੀ ਅਮਿਤ ਕੁਮਾਰ ਅਤੇ ਨਨਾਣ ਵਲੋਂ ਦਾਜ ਨਾ ਲਿਆਉਣ ਦੇ ਤਾਅਨੇ ਮਾਰਦਿਆਂ ਸੀਮਾ ਨੂੰ ਮਾਨਸਿਕ ਤੇ ਸਰੀਰਕ ਤੌਰ ’ਤੇ ਤੰਗ-ਪਰੇਸ਼ਾਨ ਕੀਤਾ ਜਾਣ ਲੱਗਾ। ਅਸ਼ਵਨੀ ਕੁਮਾਰ ਮੁਤਾਬਿਕ 7 ਅਕਤੂਬਰ ਨੂੰ ਦਾਜ ਦੀ ਮੰਗ ਨੂੰ ਲੈ ਕੇ ਦੋਵਾਂ ਨੇ ਸੀਮਾ ਨਾਲ ਝਗੜਾ ਕੀਤਾ ਅਤੇ ਉਸ ਨੂੰ ਘਰੋਂ ਬਾਹਰ ਕੱਢ ਦਿੱਤਾ। ਜਿਸ ਤੋਂ ਬਾਅਦ ਉਹ ਆਪਣੇ ਪੇਕੇ ਘਰ ਪਠਾਨਕੋਟ ਰਹਿਣ ਲੱਗ ਪਈ। ਉਸ ਨੇ ਦੱਸਿਆ ਕਿ ਬੀਤੀ ਰਾਤ ਉਸ ਦੇ ਪਤੀ ਅਮਿਤ ਕੁਮਾਰ ਨੇ ਫੋਨ ’ਤੇ ਸੀਮਾ ਨਾਲ ਕਾਫ਼ੀ ਝਗੜਾ ਕੀਤਾ। ਇਸ ਤੋਂ ਬਾਅਦ ਮਾਨਸਿਕ ਤੌਰ ’ਤੇ ਪਰੇਸ਼ਾਨ ਸੀਮਾ ਨੇ ਸਵੇਰੇ ਆਪਣੇ ਕਮਰੇ ਦਾ ਦਰਵਾਜ਼ਾ ਅੰਦਰੋਂ ਬੰਦ ਕਰ ਲਿਆ ਅਤੇ ਚੁੰਨੀ ਦੀ ਮਦਦ ਨਾਲ ਪੱਖੇ ਨਾਲ ਫਾਹਾ ਲੈ ਲਿਆ। ਘਟਨਾ ਦੀ ਸੂਚਨਾ ਮਿਲਣ ’ਤੇ ਥਾਣਾ ਡਵੀਜ਼ਨ ਨੰਬਰ 2 ਦੀ ਪੁਲਿਸ ਮੌਕੇ ’ਤੇ ਪਹੁੰਚੀ ਅਤੇ ਜਾਂਚ ਸ਼ੁਰੂ ਕੀਤੀ। ਪੁਲਿਸ ਨੇ ਮ੍ਰਿਤਕਾ ਦੇ ਭਰਾ ਅਸ਼ਵਨੀ ਕੁਮਾਰ ਦੇ ਬਿਆਨਾਂ ਦੇ ਆਧਾਰ ’ਤੇ ਪਤੀ ਅਮਿਤ ਕੁਮਾਰ ਅਤੇ ਉਸ ਦੀ ਭੈਣ ਖ਼ਿਲਾਫ਼ ਸਬੰਧਿਤ ਧਾਰਾਵਾਂ ਤਹਿਤ ਮਾਮਲਾ ਦਰਜ ਕਰ ਲਿਆ ਹੈ।ਪੁਲਿਸ ਵਲੋਂ ਸਿਵਲ ਹਸਪਤਾਲ ਵਿਚ ਮ੍ਰਿਤਕਾ ਦਾ ਪੋਸਟਮਾਰਟਮ ਕਰਵਾਉਣ ਤੋਂ ਬਾਅਦ ਲਾਸ਼ ਵਾਰਸਾਂ ਹਵਾਲੇ ਕਰ ਦਿੱਤੀ ਹੈ। ਪੁਲਿਸ ਵਲੋਂ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।
Ad Position 22
No active advertisement
ਪਿਛਲੀ ਖ਼ਬਰ ਕੈਂਥ ਜਠੇਰਿਆਂ ਦਾ ਮੇਲਾ 1 ਨੂੰ ਅਗਲੀ ਖ਼ਬਰ ਮਹਾਂਪੁਰਸ਼ਾਂ ਦਾ ਜੀਵਨ ਸਮਾਜ ਲਈ ਪ੍ਰੇਰਨਾ ਸਰੋਤ ਹੈ ਸੰਜੀਵ ਕਟਾਰੀਆ
Ad Position 24