ਪੰਜਾਬ ਮੁਲਾਜ਼ਮ ਪੈਨਸ਼ਨਰਜ਼ ਸਾਂਝਾ ਫਰੰਟ ਤੇ ਮੁਲਾਜ਼ਮ ਮੰਚ ਦੇ ਆਧਾਰਿਤ ਬਣੀ ਸਾਂਝੀ ਤਾਲਮੇਲ ਕਮੇਟੀ ਦੀ ਮੀਟਿੰਗ
ਗੁਰਦਾਸਪੁਰ, 25 ਅਕਤੂਬਰ (ਚੱਕਰਾਜਾ)-ਪੰਜਾਬ ਮੁਲਾਜ਼ਮ ਪੈਨਸ਼ਨਰਜ਼ ਸਾਂਝਾ ਫਰੰਟ ਤੇ ਮੁਲਾਜ਼ਮ ਮੰਚ ’ਤੇ ਆਧਾਰਿਤ ਬਣੀ ਸਾਂਝੀ ਤਾਲਮੇਲ ਕਮੇਟੀ ਦੀ ਮੀਟਿੰਗ ਲੁਧਿਆਣਾ ਵਿਖੇ ਪ੍ਰਧਾਨ ਗੁਰਨਾਮ ਸਿੰਘ ਵਿਰਕ ਦੀ ਪ੍ਰਧਾਨਗੀ ਹੇਠ ਹੋਈ । ਜਿਸ ਵਿਸ ਸਾਰੇ ਕਨਵੀਨਰਾਂ ਨੇ ਭਾਗ ਲਿਆ ।
ਕ
ਕਾਮਰੇਡ ਅਮਰਜੀਤ ਸਿੰਘ ਸੈਣੀ
26-10-2026
ਗੁਰਦਾਸਪੁਰ, 25 ਅਕਤੂਬਰ (ਚੱਕਰਾਜਾ)-ਪੰਜਾਬ ਮੁਲਾਜ਼ਮ ਪੈਨਸ਼ਨਰਜ਼ ਸਾਂਝਾ ਫਰੰਟ ਤੇ ਮੁਲਾਜ਼ਮ ਮੰਚ ’ਤੇ ਆਧਾਰਿਤ ਬਣੀ ਸਾਂਝੀ ਤਾਲਮੇਲ ਕਮੇਟੀ ਦੀ ਮੀਟਿੰਗ ਲੁਧਿਆਣਾ ਵਿਖੇ ਪ੍ਰਧਾਨ ਗੁਰਨਾਮ ਸਿੰਘ ਵਿਰਕ ਦੀ ਪ੍ਰਧਾਨਗੀ ਹੇਠ ਹੋਈ । ਜਿਸ ਵਿਸ ਸਾਰੇ ਕਨਵੀਨਰਾਂ ਨੇ ਭਾਗ ਲਿਆ ।ਮੀਟਿੰਗ ਵਿਚ ਕੀਤੇ ਪਿਛਲੇ ਸੰਘਰਸ਼ਾਂ ਦਾ ਰੀਵਿਊ ਕੀਤਾ ਗਿਆ ਤੇ ਅਗਲੇ ਸੰਘਰਸ਼ਾਂ ਦੀ ਰੂਪਰੇਖਾ ਤਿਆਰ ਕੀਤੀ ਗਈ । ਜਿਸ ’ਚ 29 ਤੇ 30 ਅਕਤੂਬਰ ਨੂੰ ਸੰਘਰਸ਼ ਲਈ ਲਾਮਬੰਦੀ ਕਰਕੇ ਜ਼ਿਲ੍ਹਾ ਪੱਧਰੀ ਸਾਂਝੀ ਤਾਲਮੇਲ ਕਮੇਟੀ ਪੰਜਾਬ ਦੀਆਂ ਮੀਟਿੰਗਾਂ ਹੋਣਗੀਆਂ, 4 ਨਵੰਬਰ ਨੂੰ ਚੰਡੀਗੜ੍ਹ ਵਿਖੇ ਪ੍ਰੈਸ ਕਾਨਫਰੰਸ ਕਰਕੇ ਪੰਜਾਬ ਸਰਕਾਰ ਦੀਆਂ ਸੂਬੇ ਪ੍ਰਤੀ ਨਾਕਾਮੀਆਂ ਉਜਾਗਰ ਕੀਤੀਆਂ ਜਾਣਗੀਆਂ, 13 ਤੋਂ 19 ਨਵੰਬਰ ਤੱਕ ਮੁਲਾਜ਼ਮਾਂ ਤੇ ਪੈਨਸ਼ਨਰਾਂ ਵਲੋਂ ਮਿਲ ਕੇ ਰਾਤ ਦਿਨ ਦਾ ਪੱਕਾ ਮੋਰਚਾ ਸੈਕਟਰ 34 ਚੰਡੀਗੜ੍ਹ ਵਿਖੇ ਲਗਾਇਆ ਜਾਵੇਗਾ। ਜਿਸ ਵਿਚ ਸੂਬੇ ਦੇ ਤਿੰਨ-ਤਿੰਨ ਜ਼ਿਲ੍ਹਿਆਂ ਦੇ ਮੁਲਾਜ਼ਮ ਤੇ ਪੈਨਸ਼ਨਰ ਸ਼ਮੂਲੀਅਤ ਕਰਨਗੇ । ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਗੌਰਮਿੰਟ ਪੈਨਸ਼ਨਰਜ਼ ਯੂਨੀਅਨ ਪੰਜਾਬ ਦੇ ਆਗੂ ਅਤੇ ਸੀਟੂ ਦੇ ਜ਼ਿਲ੍ਹਾ ਸਕੱਤਰ ਤੇ ਸਮਾਜ ਸੇਵਾ ਜਥੇਬੰਦੀ ਦੇ ਆਗੂ ਤੇ ਪੰਜਾਬ ਸੁਬਾਰਡੀਨੇਟ ਸਰਵਿਸ ਫੈਡਰੇਸ਼ਨ ਪੰਜਾਬ ਦੇ ਸੀਨੀਅਰ ਮੀਤ ਪ੍ਰਧਾਨ ਪੰਜਾਬ ਕਾਮਰੇਡ ਅਮਰਜੀਤ ਸਿੰਘ ਸੈਣੀ ਨੇ ਕੀਤਾ । ਇਸ ਮੌਕੇ ਰਘੁਬੀਰ ਸਿੰਘ ਚਾਹਲ, ਰਘਬੀਰ ਸਿੰਘ ਬਡਵਾਲ, ਸਾਵਣ ਸਿੰਘ ਗਿੱਲ, ਕੁਲਜੀਤ ਸਿੰਘ ਸਿੱਧਵਾਂ, ਇਮੈਨੂਅਲ ਨਾਹਰ, ਭੁਪਿੰਦਰ ਸਿੰਘ, ਕੁਲਵਿੰਦਰ ਸਿੰਘ, ਲਖਵਿੰਦਰ ਸਿੰਘ, ਗੁਰਨਾਮ ਸਿੰਘ, ਮਨਜੀਤ ਸਿੰਘ, ਮਨਮੋਹਨ ਸਿੰਘ ਛੀਨਾ, ਵਿਜੇ ਕੁਮਾਰ ਅਤੇ ਗੁਰਨਾਮ ਸਿੰਘ ਆਦਿ ਹਾਜ਼ਰ ਸਨ ।